Punjab Roadways Strike Postpone: ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਮੂਹ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 14/15/16 ਅਗਸਤ ਦੀ ਹੜਤਾਲ ਰੱਖੀ ਗਈ ਸੀ। ਇਸ ਹੜਤਾਲ ਨੂੰ ਸਟੇਟ ਸੈਕਟਰੀ ਪੰਜਾਬ ਵੱਲੋਂ ਭਰੋਸੇ ਦੇਣ ਤੋਂ ਬਾਅਦ ਇਹ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਸਟੇਟ ਟ੍ਰਾਂਸਪੋਰਟ ਸੈਕਟਰੀ ਪੰਜਾਬ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਦਾ ਵੀ ਪੂਰਨ ਭਰੋਸਾ ਦਿੱਤਾ ਗਿਆ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਕੱਲ੍ਹ ਤੋਂ ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਦੀ ਸਰਵਿਸ ਆਮ ਦਿਨਾਂ ਵਾਂਗੂ ਹੀ ਚੱਲੇਗੀ ਜੋ ਉਲੀਕੇ ਸੰਘਰਸ਼ ਸੀ ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਉਨ੍ਹਾਂ ਪ੍ਰੋਗਰਾਮਾਂ ਨੂੰ ਮੀਟਿੰਗ ਤੱਕ ਮੁਲਤਵੀ ਕੀਤਾ ਜਾਂਦਾ ਹੈ ਤੇ ਅਗਲੇ ਫੈਸਲੇ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਉਪਰੰਤ ਕੀਤੀ ਜਾਣਗੇ। 


ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਜੇ ਮੈਨੇਜਮੈਂਟ ਕਿਸੇ ਵੀ ਵਰਕਰ ਨੂੰ ਡਿਊਟੀ ਕਰਨ ਦੇ ਵਿੱਚ ਤੰਗ ਪਰੇਸ਼ਾਨ ਕਰਦਾ ਹੈ ਤਾਂ ਜੱਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਮੁੜ ਤੋਂ ਤੁਰੰਤ ਪੂਰਾ ਪੰਜਾਬ ਬੰਦ ਕੀਤਾ ਜਾਵੇਗਾ ਜਿਸ ਦੀ ਜ਼ਿਮੇਵਾਰੀ ਸਬੰਧਤ ਜਰਨਲ ਮੈਨੇਜਰ, ਮੈਨੇਜਮੈਂਟ ਤੇ ਸਰਕਾਰ ਦੀ ਹੋਵੇਗਾ। ਕਿਸੇ ਵੀ ਵਰਕਰ ਨਾਲ ਕੋਈ ਵੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Jalandhar Engineer in Borewell Live Updates: ਬੋਰਵੈੱਲ 'ਚ ਡਿੱਗੇ ਇੰਜੀਨੀਅਰ ਨੂੰ ਬਾਹਰ ਕੱਢਣ ਲਈ 'ਆਪ੍ਰੇਸ਼ਨ ਜ਼ਿੰਦਗੀ' ਜਾਰੀ


ਕਾਬਿਲੇਗੌਰ ਹੈ ਕਿ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ 'ਤੇ ਰਹਿਣ ਦਾ ਐਲਾਨ ਕੀਤਾ ਸੀ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਸੀ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਸੀ। ਯੂਨੀਅਨ ਦਾ ਕਹਿਣਾ ਸੀ ਕਿ ਮੀਟਿੰਗਾਂ ਵਿੱਚ ਉਨ੍ਹਾਂ ਨੂੰ ਮੰਗਾਂ ਪੂਰਾ ਕਰਨ ਦਾ ਭਰੋਸਾ ਜ਼ਰੂਰ ਮਿਲਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ।


ਇਹ ਵੀ ਪੜ੍ਹੋ : TarnTaran News: ਅੱਤਵਾਦੀ ਲਖਬੀਰ ਲੰਡਾ ਦੇ ਮਾਡਿਊਲ ਦਾ ਪਰਦਾਫਾਸ਼, ਤਿੰਨ ਗੁਰਗੇ ਗ੍ਰਿਫ਼ਤਾਰ


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ