Punjab Stubble Burning: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਪਰਾਲੀ ਸਾੜਨ ਦੇ ਦੋ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਇੱਕ-ਇੱਕ ਅਤੇ ਫਾਜ਼ਿਲਕਾ ਵਿੱਚ ਦੋ ਮਾਮਲੇ ਸਾਹਮਣੇ ਆਏ ਹਨ। ਜਦਕਿ ਇਸੇ ਦਿਨ 10 ਨਵੰਬਰ ਨੂੰ ਸਾਲ 2021 ਵਿੱਚ ਪਰਾਲੀ ਸਾੜਨ ਦੇ 4008 ਅਤੇ ਸਾਲ 2022 ਵਿੱਚ 1893 ਮਾਮਲੇ ਸਾਹਮਣੇ ਆਏ ਸਨ।
Trending Photos
Punjab Stubble Burning: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਬੀਤੇ ਦਿਨੀ ਪੰਜਾਬ ਵਿੱਚ ਸ਼ੁੱਕਰਵਾਰ ਨੂੰ ਸਿਰਫ 6 ਥਾਵਾਂ 'ਤੇ ਪਰਾਲੀ ਸਾੜੀ ਗਈ। ਮੀਂਹ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਕਮੀ ਆਈ ਹੈ। ਇਸ ਦੇ ਬਾਵਜੂਦ ਬਠਿੰਡਾ, ਪਟਿਆਲਾ ਅਤੇ ਮੰਡੀ ਗੋਬਿੰਦਗੜ੍ਹ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਬਹੁਤ ਮਾੜੀ ਸ਼੍ਰੇਣੀ ਵਿੱਚ ਰਿਹਾ, ਜਦੋਂ ਕਿ ਚਾਰ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਖੰਨਾ ਅਤੇ ਲੁਧਿਆਣਾ ਦਾ ਏਕਿਊਆਈ ਮਾੜੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ।
ਪੰਜਾਬ ਵਿੱਚ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਪਰਾਲੀ ਸਾੜਨ ਦੇ ਦੋ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਇੱਕ-ਇੱਕ ਅਤੇ ਫਾਜ਼ਿਲਕਾ ਵਿੱਚ ਦੋ ਮਾਮਲੇ ਸਾਹਮਣੇ ਆਏ ਹਨ। ਜਦਕਿ ਇਸੇ ਦਿਨ 10 ਨਵੰਬਰ ਨੂੰ ਸਾਲ 2021 ਵਿੱਚ ਪਰਾਲੀ ਸਾੜਨ ਦੇ 4008 ਅਤੇ ਸਾਲ 2022 ਵਿੱਚ 1893 ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਛੇ ਨਵੇਂ ਮਾਮਲਿਆਂ ਨਾਲ ਪਰਾਲੀ ਸਾੜਨ ਦੇ ਕੁੱਲ ਕੇਸ ਵਧ ਕੇ 23626 ਹੋ ਗਏ ਹਨ।
ਇਹ ਵੀ ਪੜ੍ਹੋ: Punjab Goverment vs Governor: ਸੁਪਰੀਮ ਕੋਰਟ ਵੱਲੋਂ ਰਾਜਪਾਲ 'ਤੇ ਸਖ਼ਤ ਟਿੱਪਣੀ, ਕਿਹਾ ਕਿ ਉਹ ਅੱਗ ਨਾਲ ਖੇਡ ਰਹੇ ਹਨ
ਇਸ ਦੇ ਨਾਲ ਹੀ ਸਾਲ 2021 ਵਿੱਚ ਕੁੱਲ ਕੇਸਾਂ ਦੀ ਗਿਣਤੀ 51417 ਸੀ ਅਤੇ ਸਾਲ 2022 ਵਿੱਚ ਇਹ 36761 ਸੀ। ਸ਼ੁੱਕਰਵਾਰ ਨੂੰ ਬਠਿੰਡਾ ਦਾ AQI ਸਭ ਤੋਂ ਵੱਧ 383, ਮੰਡੀ ਗੋਬਿੰਦਗੜ੍ਹ 305, ਪਟਿਆਲਾ 306, ਖੰਨਾ 256, ਅੰਮ੍ਰਿਤਸਰ 212, ਜਲੰਧਰ 221 ਅਤੇ ਲੁਧਿਆਣਾ ਦਾ 267 ਦਰਜ ਕੀਤਾ ਗਿਆ।
ਪਰਾਲੀ ਸਾੜਨ ਦੇ ਦੋਸ਼ 'ਚ ਵੱਖ-ਵੱਖ ਜ਼ਿਲਿਆਂ 'ਚ 27 ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਫ਼ਿਰੋਜ਼ਪੁਰ ਵਿੱਚ 10 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਦੌਰਾਨ ਥਾਣਾ ਸਦਰ, ਵੈਰੋਕੇ ਅਤੇ ਅਮੀਰਖਾਸ ਦੀ ਪੁਲੀਸ ਨੇ ਛੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਪੂਰਥਲਾ ਦੇ ਛੇ ਥਾਣਿਆਂ ਵਿੱਚ 10 ਕਿਸਾਨਾਂ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਦੇ ਥਾਣਾ ਧਾਰੀਵਾਲ ਦੀ ਪੁਲਸ ਨੇ ਇਕ ਕਿਸਾਨ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: Ferozepur News: ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਫ਼ਿਰੋਜ਼ਪੁਰ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਹੋਈ ਸਖ਼ਤ