Punjab Stubble Burning: ਪੰਜਾਬ 'ਚ ਲਗਾਤਾਰ ਤੀਜੇ ਦਿਨ ਪਰਾਲੀ ਸਾੜਨ ਦੇ ਮਾਮਲੇ ਘਟੇ, 1084 ਕਿਸਾਨਾਂ ਖਿਲਾਫ਼ FIR ਦਰਜ
Advertisement
Article Detail0/zeephh/zeephh1970602

Punjab Stubble Burning: ਪੰਜਾਬ 'ਚ ਲਗਾਤਾਰ ਤੀਜੇ ਦਿਨ ਪਰਾਲੀ ਸਾੜਨ ਦੇ ਮਾਮਲੇ ਘਟੇ, 1084 ਕਿਸਾਨਾਂ ਖਿਲਾਫ਼ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ। ਇਸ ਦੇ ਨਾਲ ਹੀ  ਪੰਜਾਬ ਪੁਲਿਸ ਦੀ ਸਖ਼ਤੀ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਉਣ ਲੱਗੀ ਹੈ। ਸੂਬੇ 'ਚ ਸੋਮਵਾਰ ਨੂੰ ਪਰਾਲੀ ਸਾੜਨ ਦੇ ਸਿਰਫ 634 ਮਾਮਲੇ ਸਾਹਮਣੇ ਆਏ ਹਨ। ਦੀਵਾਲੀ ਤੋਂ ਬਾਅਦ ਇਹ ਹੁਣ ਤੱਕ ਦਾ ਸਭ ਤੋਂ ਘੱਟ ਅੰਕੜਾ ਹੈ। ਇਹ ਜਾਣਕਾਰੀ ਵਿ

Punjab Stubble Burning: ਪੰਜਾਬ 'ਚ ਲਗਾਤਾਰ ਤੀਜੇ ਦਿਨ ਪਰਾਲੀ ਸਾੜਨ ਦੇ ਮਾਮਲੇ ਘਟੇ, 1084 ਕਿਸਾਨਾਂ ਖਿਲਾਫ਼ FIR ਦਰਜ

Punjab Stubble Burning News: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ। ਇਸ ਦੇ ਨਾਲ ਹੀ  ਪੰਜਾਬ ਪੁਲਿਸ ਦੀ ਸਖ਼ਤੀ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਉਣ ਲੱਗੀ ਹੈ। ਸੂਬੇ 'ਚ ਸੋਮਵਾਰ ਨੂੰ ਪਰਾਲੀ ਸਾੜਨ ਦੇ ਸਿਰਫ 634 ਮਾਮਲੇ ਸਾਹਮਣੇ ਆਏ ਹਨ। ਦੀਵਾਲੀ ਤੋਂ ਬਾਅਦ ਇਹ ਹੁਣ ਤੱਕ ਦਾ ਸਭ ਤੋਂ ਘੱਟ ਅੰਕੜਾ ਹੈ। ਇਹ ਜਾਣਕਾਰੀ ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਇਹ ਲਗਾਤਾਰ ਤੀਜਾ ਦਿਨ ਹੈ ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ (Punjab Stubble Burning) ਵਿੱਚ ਘੱਟੋ-ਘੱਟ 28.8 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਐਤਵਾਰ ਅਤੇ ਸ਼ਨੀਵਾਰ ਨੂੰ ਕ੍ਰਮਵਾਰ 740 ਅਤੇ 637 ਖੇਤਾਂ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ। 

ਇਹ ਵੀ ਪੜ੍ਹੋ: Chandigarh News: ਦੁਬਈ ਤੋਂ ਪਰਤਿਆ ਸ਼ਖਸ ਆਇਆ ਕਸਟਮ ਵਿਭਾਗ ਅੜਿੱਕੇ, 1.07 ਕਰੋੜ ਰੁਪਏ ਦਾ ਸੋਨਾ ਜ਼ਬਤ

ਅਰਪਿਤ ਸ਼ੁਕਲਾ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 8 ਨਵੰਬਰ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1084 ਐਫਆਈਆਰ ਦਰਜ ਕੀਤੀਆਂ ਹਨ ਜਦਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Punjab News: ਆਮ ਆਦਮੀ ਕਲੀਨਿਕਾਂ ਨੂੰ ਵਿਸ਼ਵ ਪੱਧਰ 'ਤੇ ਮਿਲੀ ਮਾਨਤਾ,  ਕਾਨਫਰੰਸ 'ਚ ਪੰਜਾਬ ਨੂੰ ਪਹਿਲਾ ਇਨਾਮ

ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਫਲਾਇੰਗ ਸਕੁਐਡ ਪਰਾਲੀ ਸਾੜਨ 'ਤੇ ਨਜ਼ਰ ਰੱਖ ਰਹੇ ਹਨ। ਇਸ ਦੇ ਨਾਲ ਹੀ ਪੁਲੀਸ ਕਮਿਸ਼ਨਰ ਅਤੇ ਐਸਐਸਪੀ ਦੀ ਤਰਫੋਂ ਜ਼ਿਲ੍ਹਾ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।

ਡੀਐਸਪੀ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ ’ਤੇ ਕਿਸਾਨ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 8 ਨਵੰਬਰ ਤੋਂ ਹੁਣ ਤੱਕ ਘੱਟੋ-ਘੱਟ 2587 ਅਜਿਹੀਆਂ ਮੀਟਿੰਗਾਂ ਹੋ ਚੁੱਕੀਆਂ ਹਨ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਪਰਾਲੀ ਸਾੜਨ ਦੇ 634 ਕੇਸਾਂ ਵਿੱਚੋਂ ਸਭ ਤੋਂ ਵੱਧ ਕੇਸ ਫਾਜ਼ਿਲਕਾ ਵਿੱਚ ਦਰਜ ਹੋਏ ਹਨ। ਅਧਿਕਾਰੀ ਨੇ ਦੱਸਿਆ ਕਿ ਪਰਾਲੀ ਸਾੜਨ ਦੇ 168 ਮਾਮਲੇ ਫਾਜ਼ਿਲਕਾ ਵਿੱਚ, 98 ਮੋਗਾ ਵਿੱਚ, 97 ਫ਼ਿਰੋਜ਼ਪੁਰ ਵਿੱਚ, 62 ਮੁਕਤਸਰ ਵਿੱਚ ਅਤੇ 55 ਬਠਿੰਡਾ ਵਿੱਚ ਦਰਜ ਕੀਤੇ ਗਏ ਹਨ। ਜਦੋਂ ਕਿ 2021 ਅਤੇ 2022 ਵਿੱਚ ਇਸ ਦਿਨ ਰਾਜ ਵਿੱਚ ਪਰਾਲੀ ਸਾੜਨ ਦੇ ਕ੍ਰਮਵਾਰ 283 ਅਤੇ 368 ਮਾਮਲੇ ਦਰਜ ਕੀਤੇ ਗਏ ਸਨ।

ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ ਤਾਜ਼ਾ ਕੇਸਾਂ ਨਾਲ 15 ਸਤੰਬਰ ਤੋਂ 20 ਨਵੰਬਰ ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 35,0931 ਹੋ ਗਈ ਹੈ। ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਵਿੱਚੋਂ ਸਭ ਤੋਂ ਵੱਧ ਮਾਮਲੇ ਸੰਗਰੂਰ ਵਿੱਚ ਸਾਹਮਣੇ ਆਏ ਹਨ। ਪਰਾਲੀ ਸਾੜਨ ਦੇ 5,546 ਮਾਮਲੇ ਸੰਗਰੂਰ ਵਿੱਚ, 3,264 ਫ਼ਿਰੋਜ਼ਪੁਰ, 2,863 ਬਠਿੰਡਾ, 2,515 ਮੋਗਾ ਅਤੇ 2,226 ਬਰਨਾਲਾ ਵਿੱਚ ਦਰਜ ਕੀਤੇ ਗਏ ਹਨ।

Trending news