Stubble Burning In Punjab: ਪਰਾਲੀ ਸਾੜਨ ਦੀਆਂ ਘਟਨਾਵਾਂ ਬਹੁਤ ਗੰਭੀਰ ਹੁੰਦੀਆਂ ਜਾ ਰਹੀਆਂ ਹਨ। ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਸਰਕਾਰਾਂ ਇਨ੍ਹਾਂ ਨੂੰ ਰੋਕ ਨਹੀਂ ਪਾ ਰਹੇ ਹਨ। ਪੰਜਾਬ ਵਿੱਚ ਸਭ ਤੋਂ ਵੱਧ ਕੇਸ ਆ ਰਹੇ ਹਨ ਪਰ ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ (Stubble Fire In Punjab) ਦੇ ਮਾਮਲਿਆਂ ਵਿਚ ਲਗਭਗ 30 ਫੀਸਦੀ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਖੇਤੀਬਾੜੀ, ਵਿਗਿਆਨ ਅਤੇ ਤਕਨਾਲੋਜੀ ਵਾਤਾਵਰਨ, ਪੇਡਾ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਅਤੇ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪਰਾਲੀ ਸਾੜਨ ਨੂੰ ਰੋਕਣ ਲਈ ਇਸ ਨੇਕ ਕਾਰਜ ਲਈ ਯੋਗਦਾਨ ਪਾਉਣ ਵਾਲੇ ਕਿਸਾਨਾਂ ਦਾ ਸਨਮਾਨ ਕਰਨ ਲਈ ਵੀ ਕਿਹਾ।


COMMERCIAL BREAK
SCROLL TO CONTINUE READING

ਪਰ ਇਸ ਦੇ ਨਾਲ ਹੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਨੇ ਦਿਖਾਇਆ ਹੈ ਕਿ ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਮਾੜੀ' ਸ਼੍ਰੇਣੀ ਵਿੱਚ ਰਹੀ ਅਤੇ ਸਮੁੱਚੇ ਏਅਰ ਕੁਆਲਿਟੀ ਇੰਡੈਕਸ (AQI) ਸਵੇਰੇ 9 ਵਜੇ 311 ਦਰਜ ਕੀਤੀ ਗਈ। ਜ਼ੀਰੋ ਅਤੇ 50 ਦੇ ਵਿਚਕਾਰ AQI ਨੂੰ 'ਚੰਗਾ', 51 ਅਤੇ 100 'ਤਸੱਲੀਬਖਸ਼', 101 ਅਤੇ 200 'ਦਰਮਿਆਨੀ', 201 ਅਤੇ 300 'ਮਾੜਾ', 301 ਅਤੇ 400 'ਬਹੁਤ ਮਾੜਾ', ਅਤੇ 401 ਅਤੇ 500 'ਗੰਭੀਰ' ਮੰਨਿਆ ਜਾਂਦਾ ਹੈ।


ਨਵੇਂ ਦਿਸ਼ਾ ਨਿਰਦੇਸ਼
 30 ਨਵੰਬਰ ਤੱਕ ਸਬਸਿਡੀ ‘ਤੇ ਦਿੱਤੀਆਂ ਮਸ਼ੀਨੇ ਦੇ ਪੈਸੇ ਲੋਕਾਂ ਦੇ ਖਾਤਿਆਂ ਵਿਚ ਭੇਜੇ ਜਾਣੇ ਯਕੀਨੀ ਬਣਾਏ ਜਾਣ। ਇਸ ਦੇ ਨਾਲ ਹੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਬਲਾਕ ਪੱਧਰ ‘ਤੇ ਲੋੜ ਅਨੁਸਾਰ ਮਸ਼ੀਨਾਂ ਦੀਆਂ ਕਿਸਮਾਂ ਬਾਰੇ ਪੂਰੇ ਡਾਟੇ ਦਾ ਪਲੈਨ ਤਿਆਰ ਕਰਕੇ ਭੇਜਿਆ ਜਾਵੇ।


ਇਹ ਵੀ ਪੜ੍ਹੋ: PhD New Rule: ਪੀਐਚਡੀ 'ਚ ਮਿਲੀ ਇਹ ਛੋਟ ਕਾਰਨ ਔਰਤਾਂ 'ਚ ਖੁਸ਼ੀ ਦੀ ਲਹਿਰ, ਜਾਣੋ ਨਵਾਂ ਨਿਯਮ


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਕੋਆਪਰੇਟਿਵ ਸੁਸਾਈਟੀਆਂ ਨੂੰ ਪਰਾਲੀ ਸਾਂਭਣ ਲਈ ਸੰਦ ਅਤੇ ਮਸ਼ੀਨਾਂ ਸਬਸਿਡੀ ‘ਤੇ ਵੱਧ ਤੋਂ ਵੱਧ ਮੁਹੱਈਆ ਕਰਵਾਈਆਂ ਜਾਣ। ਡਿਪਟੀ ਕਮਿਸ਼ਨਰਾਂ ਵਲੋਂ ਦਿੱਤੇ ਸੁਝਾਅ ਕਿ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਨੂੰ ਚਲਾਉਣ ਲਈ ਵੱਡੀ ਹਾਸਪਾਵਰ ਦੇ ਟਰੈਕਟਰਾਂ ਦੀ ਲੋੜ ਹੁੰਦੀ ਹੈ, ਜਿਸ ‘ਤੇ ਬੈਂਕ ਲੋਨ ਨਹੀਂ ਦਿੰਦੇ ਬਾਰੇ ਮੁੱਖ ਸਕੱਤਰ ਨੇ ਵੱਡੇ ਹਾਸਪਾਵਰ ਵਾਲੇ ਟਰੈਕਟਰਾਂ ‘ਤੇ ਲੋਨ ਦਿਵਾਉਣ ਲਈ ਬੈਂਕਾ ਨਾਲ ਗੱਲਬਾਤ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।