ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ 'ਤੇ ਸਰਕਾਰ ਵੱਲੋਂ ਸਖ਼ਤ ਹਦਾਇਦਾਂ ਜਾਰੀ ਕੀਤੀਆਂ ਗਈਆਂ ਅਤੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਪਰ ਇਸਦੇ ਬਾਵਜੂਦ ਵੀ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
Trending Photos
ਚੰਡੀਗੜ: ਸਰਕਾਰੀ ਸਖ਼ਤੀ ਦੇ ਬਾਵਜੂਦ ਵੀ ਪੰਜਾਬ ਵਿਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹਰ ਰੋਜ਼ ਪਰਾਲੀ ਸਾੜਨ ਦੇ ਕਈ ਕੇਸ ਰਿਕਾਰਡ ਹੋਏ। 22 ਅਕਤੂਬਰ ਤੱਕ 3,696 ਤੋਂ ਜ਼ਿਆਦਾ ਪਰਾਲੀ ਸਾੜਨ ਦੇ ਮਾਮਲੇ ਰਿਕਾਰਡ ਕੀਤੇ ਗਏ। ਇਹਨਾਂ ਵਿਚੋਂ ਸਭ ਤੋਂ ਜ਼ਿਆਦਾ ਮਾਮਲੇ ਪੰਜਾਬ ਦੇ ਮਾਝਾ ਖੇਤਰ ਨਾਲ ਸਬੰਧਿਤ ਹਨ। ਤਰਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਇਹਨਾਂ ਵਿਚੋਂ ਪ੍ਰਮੁੱਖ ਹਨ।
ਪੰਜਾਬ ਰਿਮੋਟ ਸੈਸਿੰਗ ਦੇ ਅੰਕੜਿਆਂ ਅਨੁਸਾਰ ਤਰਤਾਰਨ ਵਿਚ ਪਰਾਲੀ ਸਾੜਨ ਦੇ 1000 ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ। ਸੂਬੇ ਵਿਚ ਪਰਾਲੀ ਸਾੜਨ ਦੇ ਇਹ ਅੰਕੜੇ ਸਭ ਤੋਂ ਜ਼ਿਆਦਾ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਵੀ ਪਰਾਲੀ ਸਾੜਨ ਦੇ ਕਾਫ਼ੀ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਖੇਤਰਾਂ ਵਿਚ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਜਿਹਨਾਂ ਵਿਚ ਪਟਿਆਲਾ 246, ਕਪੂਰਥਲਾ 214, ਫ਼ਿਰੋਜ਼ਪੁਰ 187, ਜਲੰਧਰ 169, ਲੁਧਿਆਣਾ 131 ਅੰਕੜੇ ਦਰਜ ਕੀਤੇ ਗਏ।
ਪ੍ਰਦੂਸ਼ਣ ਵਿਚ ਚਿੰਤਾਜਨਕ ਵਾਧਾ
ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪ੍ਰਦੂਸ਼ਣ ਪੱਧਰ ਦੀ ਜੇ ਗੱਲ ਕੀਤੀ ਜਾਵੇ ਤਾਂ ਅਕਤੂਬਰ ਅਤੇ ਨਵੰਬਰ ਵਿਚ ਚਿੰਤਾਜਨਕ ਵਾਧਾ ਹੋ ਰਿਹਾ ਹੈ। ਦਿੱਲੀ ਪ੍ਰਦੂਸ਼ਣ ਦਾ ਕਾਰਨ ਹਰਿਆਣਾ ਅਤੇ ਪੰਜਾਬ ਵਿਚ ਪਰਾਲੀ ਸਾੜਨ ਕਾਰਨ ਹੋਣ ਵਾਲਾ ਧੂੰਆਂ ਦੱਸਿਆ ਜਾ ਰਿਹਾ ਹੈ। ਦੀਵਾਲੀ ਮੌਕੇ ਜਦੋਂ ਪਟਾਕੇ ਚੱਲਦੇ ਹਨ ਤਾਂ ਇਸ ਪ੍ਰਦੂਸ਼ਣ ਦਾ ਪੱਧਰ ਹੋਰ ਵੀ ਵਧ ਜਾਂਦਾ ਹੈ।
ਪਠਾਨਕੋਟ ਅਜਿਹਾ ਜ਼ਿਲ੍ਹਾ ਜਿਥੇ ਨਹੀਂ ਸਾੜੀ ਗਈ ਪਰਾਲੀ
ਪੰਜਾਬ ਦੇ ਵਿਚ ਜਿਥੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਉਥੇ ਹੀ ਪਠਾਨਕੋਟ ਪੰਜਾਬ ਦਾ ਅਜਿਹਾ ਜ਼ਿਲ੍ਹਾ ਹੈ ਜਿਥੇ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਅਤੇ ਪਠਾਨਕੋਟ ਸਾਰਿਆਂ ਲਈ ਮਿਸਾਲ ਬਣ ਗਿਆ। ਹਾਲਾਂਕਿ ਪੰਜਾਬ ਦੇ ਬਾਕੀ ਸ਼ਹਿਰਾਂ ਵਿਚ ਪਰਾਲੀ ਸਾੜਨ ਦੇ ਜੋ ਮਾਮਲੇ ਸਾਹਮਣੇ ਆਏ ਉਹ ਪਿਛਲਿਆਂ ਸਾਲਾਂ ਦੇ ਮੁਕਾਬਲੇ ਘੱਟ ਰਹੇ।
WATCH LIVE TV