Stubble Burning Case: 15 ਤੋਂ 19 ਤਾਰੀਕ ਤੱਕ ਪਰਾਲੀ ਸਾੜਨ ਦੇ 18 ਮਾਮਲੇ ਆਏ ਸਾਹਮਣੇ! ਕਿਸਾਨਾਂ ਨੂੰ ਜੁਰਮਾਨਾ ਲਾਉਣ ਦੇ ਆਦੇਸ਼
Stubble Burning in Punjab: ਪਰਾਲੀ ਸਾੜਨ ਦੇ 18 ਮਾਮਲੇ ਆਏ ਸਾਹਮਣੇ! ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨਾ ਲਾਉਣ ਦੇ ਆਦੇਸ਼
Stubble Burning in Punjab: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਮੁੜ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਹੁਣ ਪ੍ਰਸ਼ਾਸਨ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨਾ ਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੌਰਾਨ 15 ਤੋਂ 19 ਤਰੀਕ ਤੱਕ ਪਰਾਲੀ ਨੂੰ ਸਾੜਨ ਨੂੰ ਲੈ ਕੇ 18 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 15 ਅ੍ਰੰਮਿਤਸਰ 2 ਤਰਨ ਤਾਰਨ ਅਤੇ 1 ਫਿਰੋਜ਼ਪੁਰ ਤੋਂ ਸਾਮਣੇ ਆਇਆ ਹੈ ਜਦਕਿ 2022 ਵਿੱਚ 40 ਮਾਮਲੇ ਸਾਹਮਣੇ ਆਏ ਸਨ ਅਤੇ 2023 ਵਿੱਚ 6 ਮਾਮਲੇ ਸਾਹਮਣੇ ਆਏ ਸਨ।
ਇਨ੍ਹਾਂ ਵਿੱਚੋਂ 4 ਉੱਤੇ ਜੁਰਮਾਨਾ ਲਗਾਇਆ ਗਿਆ ਹੈ। ਇਸ ਮੌਕੇ ਚੈਅਰਮੈਨ ਨੇ ਕਿਹਾ ਕਿ ਪੰਜਾਬ ਵਿੱਚ19 ਮਿਨੀਅਲ ਟਨ ਦੇ ਕਰੀਬ ਪਰਾਲੀ ਪੈਦਾ ਹੁੰਦੀਂ ਹੈ ਤੇ 12 ਮਿਲੀਅਨ ਟਨ ਦੇ ਕਰੀਬ ਇਸ ਨੂੰ ਕਿਸਾਨ ਖੇਤਾਂ ਵਿੱਚ ਵਾਹ ਦਿੰਦੇ ਹਨ। ਉਹਨਾਂ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਨਹੀਂ ਸਾੜਦੇ ਉਹਨਾਂ ਨੂੰ ਅਸੀਂ ਸਨਮਾਨਿਤ ਕਰਾਂਗੇ। ਉਹਨਾਂ ਨੇ ਕਿਹਾ ਕਿ ਕਿਸਾਨ ਜਾਗਰੂਕ ਹੋ ਰਹੇ ਹਨ ਤੇ ਪਰਾਲੀ ਘਟ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ: Punjab News: ਬੁਢਲਾਡਾ ਨਜ਼ਦੀਕ ਪਾੜ ਪੈਣ ਕਾਰਨ 100 ਏਕੜ ਦੇ ਕਰੀਬ ਨਰਮੇ ਤੇ ਝੋਨੇ ਦੀ ਫਸਲ ਪਾਣੀ 'ਚੋਂ ਡੁੱਬੀ
ਦੱਸ ਦਈਏ ਕਿ ਬੀਤੇ ਦਿਨੀ ਡਿਪਟੀ ਕਮਿਸ਼ਨਰ ਅ੍ਰੰਮਿਤਸਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 15 ਥਾਂਵਾਂ ਤੇ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ ਅਤੇ ਸਬੰਧਤ SDM ਵੱਲੋਂ ਇੰਨਾਂ ਦਾ ਨਰੀਖਣ ਕੀਤਾ ਗਿਆ ਜਿਸ ਵਿੱਚੋਂ ਤਿੰਨ ਥਾਂਵਾਂ ਤੇ ਅੱਗ ਲੱਗੀ ਪਾਈ ਗਈ, ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ 7500 ਰੁਪਏ ਜੁਰਮਾਨਾ ਪਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ -2 ਵਿੱਚ ਇੱਕ ਕਿਸਾਨ ਨੂੰ 2500 ਰੁਪਏ ਅਤੇ ਸਬ ਡਵੀਜਨ ਮਜੀਠਾ ਵਿਖੇ ਦੋ ਕਿਸਾਨਾਂ ਨੂੰ 5000 ਰੁਪਏ ਜੁਰਮਾਨੇ ਵਜੋਂ ਪਾਏ ਗਏ ਹਨ।
ਸਬ ਡਵੀਜਨ ਅੰਮ੍ਰਿਤਸਰ -1, ਲੋਪੋਕੇ, ਅਜਨਾਲਾ ਵਿਖੇ 1-1 ਥਾਂ ਤੇ, ਸਬ ਡਵੀਜਨ ਅੰਮ੍ਰਿਤਸਰ -2 ਵਿਖੇ 8 ਥਾਂਵਾ ਤੇ ਅਤੇ ਮਜੀਠਾ ਵਿਖੇ 4 ਥਾਂਵਾਂ ਤੇ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ ਜਿਸ ਤੇ ਤੁਰੰਤ ਸਾਡੀਆਂ ਟੀਮਾਂ ਵੱਲੋਂ ਜਾ ਕੇ ਚੈਕਿੰਗ ਕੀਤੀ ਗਈ ਹੈ।