Bathinda News:  ਬਠਿੰਡਾ ਦੇ ਅਮਰੀਕ ਸਿੰਘ ਰੋਡ ਸਥਿਤ ਪ੍ਰਾਈਵੇਟ ਗਰਲਜ਼ ਕਾਲਜ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਬੀਏ ਭਾਗ ਦੂਜਾ ਦੀ ਵਿਦਿਆਰਥਣ ਵੱਲੋਂ ਕਾਲਜ ਦੇ ਹੋਸਟਲ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ।


COMMERCIAL BREAK
SCROLL TO CONTINUE READING

ਇਹ ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ ਤੇ ਮੈਨੇਜਮੈਂਟ ਨੂੰ ਇਸ ਘਟਨਾ ਦਾ ਪਤਾ ਬਾਅਦ ਦੁਪਹਿਰ ਉਸ ਸਮੇਂ ਲੱਗਾ ਜੋ ਸਾਥੀ ਵਿਦਿਆਰਥਣਾਂ ਵੱਲੋਂ ਮ੍ਰਿਤਕ ਤਨਵੀਰ ਦੇ ਕਮਰੇ ਨੂੰ ਚੈੱਕ ਕੀਤਾ ਗਿਆ ਤਾਂ ਉਹ ਆਪਣੇ ਹੋਸਟਲ ਦੇ ਕਮਰੇ ਵਿੱਚ ਲਟਕਦੀ ਹੋਈ ਮਿਲੀ।


ਕਾਲਜ ਦੇ ਪ੍ਰਬੰਧਕ ਭੋਲਾ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਚੱਲਦੇ ਹੀ ਮੈਨੇਜਮੈਂਟ ਮੌਕੇ ਉਪਰ ਪਹੁੰਚੀ ਹੈ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਦੂਸਰੇ ਪਾਸੇ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਲਜ ਮੈਨਜਮੈਂਟ ਵੱਲੋਂ ਇਹ ਕਹਿ ਕੇ ਸੱਦਿਆ ਗਿਆ ਹੈ ਕਿ ਤਨਵੀਰ ਕੌਰ ਨੂੰ ਅਟੈਕ ਆਇਆ ਹੈ ਪਰ ਜਦੋਂ ਉਹ ਮੌਕੇ ਉਤੇ ਪਹੁੰਚੇ ਹਨ ਤਾਂ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਲੜਕੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ।


ਇਹ ਵੀ ਪੜ੍ਹੋ : Karamjit Anmol Nomination: ਫਰੀਦਕੋਟ ਤੋਂ 'ਆਪ' ਉਮੀਦਵਾਰ ਕਰਮਜੀਤ ਅਨਮੋਲ ਨੇ ਨਾਮਜ਼ਦਗੀ ਕੀਤੀ ਦਾਖ਼ਲ


ਅਜੇ ਤੱਕ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਸਥਾਨ ਉਪਰ ਪੁੱਜੇ ਪੁਲਿਸ ਅਧਿਕਾਰੀ ਡੀਐਸਪੀ ਸਿਟੀ ਵਨ ਕੁਲਦੀਪ ਸਿੰਘ ਬਰਾੜ ਦਾ ਕਹਿਣਾ ਹੈ ਕਿ ਲੜਕੀ ਤਨਵੀਰ ਕੌਰ ਵੱਲੋਂ ਆਪਣੇ ਹੋਸਟਲ ਦੇ ਕਮਰੇ ਵਿੱਚ ਖ਼ੁਦਕੁਸ਼ੀ ਕੀਤੀ ਗਈ ਹੈ ਪਰ ਅਜੇ ਤੱਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਤੇ ਨਾ ਹੀ ਲੜਕੀ ਵੱਲੋਂ ਕਿਸੇ ਤਰ੍ਹਾਂ ਦਾ ਸੁਸਾਈਡ ਨੋਟ ਲਿਖਿਆ ਗਿਆ ਹੈ। ਉਨ੍ਹਾਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।


ਲੈਕਚਰਾਰ ਨੇ ਕੀਤੀ ਖੁਦਕੁਸ਼ੀ


ਦੂਜੇ ਪਾਸੇ ਕੁਰਾਲੀ ਦੇ ਵਾਰਡ ਨੰਬਰ ਸੱਤ ਵਿੱਚ ਇੱਕ ਵਿਆਹੁਤਾ ਵੱਲੋਂ ਸਹੁਰੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਨਵਨੀਤ ਕੌਰ ਦਾ ਕੁਝ ਸਮਾਂ ਪਹਿਲਾਂ ਹੀ ਕੁਲਵਿੰਦਰ ਸਿੰਘ ਨਾਲ ਵਿਆਹ ਹੋਇਆ ਸੀ। ਕੁਲਵਿੰਦਰ ਸਿੰਘ ਆਸਟ੍ਰੇਲੀਆ ਰਹਿ ਰਿਹਾ ਹੈ। ਮ੍ਰਿਤਕ ਲੜਕੀ ਇਕ ਪ੍ਰਾਈਵੇਟ ਕਾਲਜ ਵਿੱਚ ਲੈਕਚਰਾਰ ਵਜੋਂ ਸੇਵਾਵਾਂ ਦੇ ਰਹੀ ਸੀ।


ਮ੍ਰਿਤਕ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨਵਨੀਤ ਕੌਰ ਦੀ ਸੱਸ ਅਕਸਰ ਉਸ ਨਾਲ ਲੜਦੀ ਰਹਿੰਦੀ ਸੀ ਅਤੇ ਉਸਦਾ ਪਤੀ ਵੀ ਉਸ ਨੂੰ ਫੋਨ ਉੱਤੇ ਪਰੇਸ਼ਾਨ ਕਰਦਾ ਰਹਿੰਦਾ ਸੀ। ਮ੍ਰਿਤਕ ਲੜਕੀ ਦੀ ਮਾਤਾ ਅਤੇ ਪਿਤਾ ਵੱਲੋਂ ਸਹੁਰਾ ਪਰਿਵਾਰ ਉੱਤੇ ਮਾਰਨ ਦੇ ਦੋਸ਼ ਲਗਾਏ ਹਨ। ਮ੍ਰਿਤਕ ਲੜਕੀ ਦਾ ਤਕਰੀਬਨ ਡੇਢ ਕੁ ਸਾਲ ਪਹਿਲਾਂ ਕੁਲਵਿੰਦਰ ਸਿੰਘ ਨਾਲ ਵਿਆਹ ਹੋਇਆ ਸੀ ਅਤੇ ਕੁਲਵਿੰਦਰ ਸਿੰਘ ਕੁਝ ਸਮਾਂ ਬਾਅਦ ਹੀ ਆਸਟ੍ਰੇਲੀਆ ਚਲਾ ਗਿਆ ਸੀ। ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਮਾਤਾ ਪਿਤਾ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।


ਇਹ ਵੀ ਪੜ੍ਹੋ : Bathinda News: ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ SFJ ਕਾਰਕੁਨਾਂ ਕਾਬੂ