Zirakpur News: ਜ਼ੀਰਕਪੁਰ `ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਸਕੂਲ `ਚ ਭੇਦਭਰੇ ਹਾਲਾਤ `ਚ ਮੌਤ
Zirakpur News: ਜ਼ੀਰਕਪੁਰ ਦੇ ਜੀਐਸ ਮੈਮੋਰੀਅਲ ਪਬਲਿਕ ਸਕੂਲ ਵਿੱਚ 12ਵੀਂ ਜਮਾਤ ਦੀ ਇੱਕ ਵਿਦਿਆਰਥੀ ਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
Zirakpur News (ਕੁਲਦੀਪ ਸਿੰਘ): ਜ਼ੀਰਕਪੁਰ ਦੇ ਜੀਐਸ ਮੈਮੋਰੀਅਲ ਪਬਲਿਕ ਸਕੂਲ ਵਿੱਚ 12ਵੀਂ ਜਮਾਤ ਦੀ ਇੱਕ ਵਿਦਿਆਰਥੀ ਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਪ੍ਰਬੰਧਕਾਂ ਮੁਤਾਬਕ ਮ੍ਰਿਤਕ ਪਰਮਦੀਪ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਭੂਡਾ ਸਾਹਿਬ ਜੋ ਕਿ ਜੀਐੱਸ ਸਮੋਰੀਅਲ ਸਕੂਲ ਵਿਖੇ 12ਵੀਂ ਜਮਾਤ ਦਾ ਵਿਦਿਆਰਥੀ ਸੀ।
ਇਹ ਵੀ ਪੜ੍ਹੋ : Assistant Professor Recruitment: ਹਾਈ ਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਨੂੰ ਦਿੱਤੀ ਹਰੀ ਝੰਡੀ
ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀ ਨੂੰ ਅਚਾਨਕ ਚੱਕਰ ਆਇਆ ਅਤੇ ਉਹ ਜ਼ਮੀਨ ਉਤੇ ਡਿੱਗ ਪਿਆ ਜਿਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਲਗਾਇਆ ਗਿਆ ਪਰ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਸੈਕਟਰ-32 ਦੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਜਿੱਥੇ ਡਾਕਟਰਾਂ ਵੱਲੋਂ ਪਰਮਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਲੁਧਿਆਣਾ ਵਿੱਚ ਬੱਚੇ ਦੀ ਲਾਸ਼ ਬਰਾਮਦ
ਦੂਜੇ ਪਾਸੇ ਲੁਧਿਆਣਾ ਦੀ ਦਾਣਾ ਮੰਡੀ ਦੇ ਵਿੱਚ ਇੱਕ ਬੱਚੇ ਦੀ ਲਟਕਦੀ ਹੋਈ ਲਾਸ਼ ਮਿਲਣ ਦਾ ਮਾਮਲਾ ਸਹਾਮਣੇ ਆਇਆ ਹੈ। ਬੱਚੇ ਦੀ ਲਾਸ਼ ਸ਼ੈਡ ਪਿੱਲਰ ਦੇ ਨਾਲ ਲਟਕੀ ਹੋਈ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ’ਚ ਤਣਾਅ ਦਾ ਮਾਹੌਲ ਬਣ ਗਿਆ। ਪਰਿਵਾਰਕ ਮੈਂਬਰ ਨੇ ਮੌਕੇ ਉੱਤੇ ਪਹੁੰਚ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।ਹਾਲਾਂਕਿ ਇਸ ਘਟਨਾ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਂਦੀ ਹੈ। ਪੁਲਿਸ ਮੌਕੇ ਦੇ ਉੱਤੇ ਪਹੁੰਚਦੀ ਹੈ ਤੇ ਬੱਚੇ ਨੂੰ ਜਦੋਂ ਹਸਪਤਾਲ ਦੇ ਵਿੱਚ ਲੈ ਕੇ ਜਾਇਆ ਜਾਂਦਾ ਹੈ। ਉਦੋਂ ਤੱਕ ਕਾਫੀ ਦੇਰ ਹੋ ਜਾਂਦੀ ਹੈ ਅਤੇ ਉਸਦੀ ਮੌਤ ਹੋ ਜਾਂਦੀ ਹੈ।
ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸਦਾ ਬੱਚਾ ਵਾਲ ਕਟਵਾ ਕੇ ਜਿਵੇਂ ਹੀ ਘਰ ਆਉਂਦਾ ਹੈ ਤਾਂ ਉਸ ਨੂੰ ਕੋਈ ਬਾਹਰ ਤੋਂ ਆਵਾਜ਼ ਮਾਰਦਾ ਹੈ। ਇਸ ਤੋਂ ਬਾਅਦ ਉਸਦਾ ਬੱਚਾ ਘਰੋਂ ਚੱਲੇ ਜਾਂਦਾ ਹੈ ਬਾਅਦ ’ਚ ਉਸ ਨੂੰ ਇੱਕ ਬੱਚੇ ਨੇ ਦੱਸਿਆ ਕਿ ਉਸ ਦੇ ਬੱਚੇ ਨੂੰ ਕੋਈ ਕੁੱਟ ਰਿਹਾ ਹੈ ਜਦੋ ਉਹ ਆਕੇ ਦੇਖਦੇ ਹਨ ਤਾਂ ਉਨ੍ਹਾਂ ਦੇ ਬੱਚੇ ਦੀ ਲਾਸ਼ ਲਟਕ ਰਹੀ ਹੁੰਦੀ ਹੈ। ਰੋਂਦੀ ਹੋਈ ਮਾਂ ਨੇ ਇਨਸਾਫ ਦੀ ਮੰਗ ਕਰਦੇ ਹੋਏ ਮੁਲਜ਼ਮ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Ropar Accident: ਰੋਪੜ ਵਿਖੇ ਵਾਪਰਿਆ ਵੱਡਾ ਹਾਦਸਾ! ਸਕੂਲ ਲਈ ਜਾ ਰਹੇ ਬੱਚਿਆਂ ਦਾ ਪਲਟਿਆ ਆਟੋ, ਲੱਗੀਆਂ ਸੱਟਾਂ