Faridkot News: ਲਾਅ ਕਾਲਜ 'ਚ ਪੜ੍ਹਦੀ ਵਿਦਿਆਰਥਣ ਨੇ ਹੋਸਟਲ 'ਚ ਫਾਹਾ ਲੈ ਕੇ ਕੀਤੀ ਆਤਮਹੱਤਿਆ
Advertisement
Article Detail0/zeephh/zeephh1888862

Faridkot News: ਲਾਅ ਕਾਲਜ 'ਚ ਪੜ੍ਹਦੀ ਵਿਦਿਆਰਥਣ ਨੇ ਹੋਸਟਲ 'ਚ ਫਾਹਾ ਲੈ ਕੇ ਕੀਤੀ ਆਤਮਹੱਤਿਆ

Faridkot News: ਫਰੀਦਕੋਟ ਦੇ ਬਾਬਾ ਫਰੀਦ ਲਾਅ ਕਾਲਜ ਦੀ ਚੌਥੇ ਸਾਲ ਦੀ ਵਿਦਿਆਰਥਣ ਵੱਲੋਂ ਆਪਣੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Faridkot News: ਲਾਅ ਕਾਲਜ 'ਚ ਪੜ੍ਹਦੀ ਵਿਦਿਆਰਥਣ ਨੇ ਹੋਸਟਲ 'ਚ ਫਾਹਾ ਲੈ ਕੇ ਕੀਤੀ ਆਤਮਹੱਤਿਆ

Faridkot News: ਫਰੀਦਕੋਟ ਦੇ ਬਾਬਾ ਫਰੀਦ ਲਾਅ ਕਾਲਜ ਦੀ ਚੌਥੇ ਸਾਲ ਦੀ ਵਿਦਿਆਰਥਣ ਵੱਲੋਂ ਆਪਣੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਸੇਠਾਂ ਵਾਲਾ ਦੀ ਰਹਿਣ ਵਾਲੀ ਹੈ।

ਅਮਨਦੀਪ ਫਰੀਦਕੋਟ ਦੇ ਬਾਬਾ ਫਰੀਦ ਲਾਅ ਕਾਲਜ ਵਿੱਚ ਚੌਥੇ ਸਾਲ ਦੀ ਕਨੂੰਨ ਦੀ ਪੜ੍ਹਾਈ ਕਰ ਰਹੀ ਸੀ ਅਤੇ ਕਾਲਜ ਅੰਦਰ ਬਣੇ ਲੜਕੀਆਂ ਦੇ ਹੋਸਟਲ ਵਿੱਚ ਰਹਿ ਰਹੀ ਸੀ। ਜਿਸ ਵੱਲੋਂ ਅੱਜ ਸਵੇਰੇ ਆਪਣੇ ਕਮਰੇ ਅੰਦਰ ਲੱਗੇ ਪੱਖੇ ਨਾਲ ਦੁਪੱਟੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ। ਫਿਲਹਾਲ ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਭੇਜ ਦਿੱਤਾ ਗਿਆ ਹੈ। ਕਾਲਜ ਮੈਨੇਜਮੈਂਟ ਵੱਲੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬੁਲਾਇਆ ਗਿਆ ਹੈ।

ਪੁਲਿਸ ਨੂੰ ਵਿਦਿਆਰਥਣ ਦੇ ਕਮਰੇ 'ਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ, ਜਿਸ ਕਾਰਨ ਖੁਦਕੁਸ਼ੀ ਕਰਨ ਦਾ ਕਾਰਨ ਭੇਤ ਬਣਿਆ ਹੋਇਆ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੁਖੀ ਹਨ ਅਤੇ ਉਹ ਵੀ ਘਟਨਾ ਦਾ ਕਾਰਨ ਦੱਸਣ ਤੋਂ ਅਸਮਰਥ ਹਨ। ਵਿਦਿਆਰਥੀ ਦੀ ਖ਼ੁਦਕੁਸ਼ੀ ਕਾਰਨ ਹੋਸਟਲ 'ਚ ਮੌਜੂਦ ਹੋਰ ਵਿਦਿਆਰਥੀਆਂ ਨੂੰ ਇਸ ਘਟਨਾ 'ਤੇ ਯਕੀਨ ਨਹੀਂ ਆ ਰਿਹਾ ਹੈ। ਫਿਲਹਾਲ ਇਸ ਘਟਨਾ 'ਤੇ ਕਿਸੇ ਵੱਲੋਂ ਵੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Amit Shah Punjab Visit Today LIVE Updates: ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ CM ਭਗਵੰਤ ਮਾਨ ਨੇ ਹਰਿਆਣਾ-ਰਾਜਸਥਾਨ ਨੂੰ ਪਾਈ ਝਾੜ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਲੜਕੀ ਦਾ ਫੋਨ ਜਾਂਚ ਲਈ ਭੇਜ ਦਿੱਤਾ ਹੈ ਕਿਉਂਕਿ ਫਿਲਹਾਲ ਹੁਣ ਤੱਕ ਦੀ ਜਾਂਚ 'ਚ ਖੁਦਕੁਸ਼ੀ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਮੋਬਾਈਲ ਦੀ ਜਾਂਚ ਤੋਂ ਪਤਾ ਲੱਗੇਗਾ ਕਿ ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ। ਕਾਲਜ ਦੇ ਪ੍ਰਿੰਸੀਪਲ ਪੰਕਜ ਕੁਮਾਰ ਅਨੁਸਾਰ ਜਦੋਂ ਸਵੇਰੇ ਅਮਨਦੀਪ ਨੂੰ ਹੋਸਟਲ ਦੇ ਕਮਰੇ ਵਿੱਚੋਂ ਬਾਹਰ ਨਾ ਨਿਕਲੀ ਤਾਂ ਦੇਖਿਆ ਗਿਆ ਕਿ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ, ਜਿਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਇਹ ਵੀ ਪੜ੍ਹੋ : Arsh Dalla News: ਅਰਸ਼ ਡੱਲਾ ਨੂੰ ਲੈ ਕੇ NIA ਦਾ ਵੱਡਾ ਖੁਲਾਸਾ, ਕੈਨੇਡਾ ਤੋਂ ਚਲਾ ਰਿਹਾ ਸੀ ‘ਅੱਤਵਾਦੀ ਕੰਪਨੀ’

Trending news