Punjab Police News: ਡੀ.ਆਈ.ਜੀ. ਜਲੰਧਰ ਰੇਂਜ ਵੱਲੋਂ ਥਾਣਾ ਟਾਂਡਾ ਦੇ ਸਬ ਇੰਸਪੈਕਟਰ ਨੂੰ ਮੁਅੱਤਲ ਕੀਤਾ
Advertisement
Article Detail0/zeephh/zeephh2297630

Punjab Police News: ਡੀ.ਆਈ.ਜੀ. ਜਲੰਧਰ ਰੇਂਜ ਵੱਲੋਂ ਥਾਣਾ ਟਾਂਡਾ ਦੇ ਸਬ ਇੰਸਪੈਕਟਰ ਨੂੰ ਮੁਅੱਤਲ ਕੀਤਾ

Punjab Police News: ਹਰਮਨਬੀਰ ਸਿੰਘ ਗਿੱਲ ਜਲੰਧਰ ਰੇਂਜ ਨੇ ਸਵੇਰੇ 07:30 ਵਜੇ ਥਾਣਾ ਟਾਂਡਾ, ਹੁਸ਼ਿਆਰਪੁਰ ਦਾ ਅਚਾਨਕ ਨਿਰੀਖਣ ਕੀਤਾ। ਇਸ ਅਚਾਨਕ ਦੌਰੇ ਦਾ ਮੁੱਖ ਮਕਸਦ ਪੰਜਾਬ ਪੁਲਿਸ ਦੇ ਫਰਜ਼ ਪ੍ਰੋਟੋਕਾਲ ਦੀ ਕੜੀ ਪਾਲਣਾ ਨੂੰ ਯਕੀਨੀ ਬਣਾਉਣਾ ਸੀ।

Punjab Police News: ਡੀ.ਆਈ.ਜੀ. ਜਲੰਧਰ ਰੇਂਜ ਵੱਲੋਂ ਥਾਣਾ ਟਾਂਡਾ ਦੇ ਸਬ ਇੰਸਪੈਕਟਰ ਨੂੰ ਮੁਅੱਤਲ ਕੀਤਾ

Punjab Police News(ਰਮਨ ਖੋਸਲਾ): ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ। ਜਦੋਂ ਉਹ ਥਾਣੇ ਪੁੱਜੇ ਤਾਂ ਡੀਐਸਪੀ ਅਤੇ ਐਸਐਚਓ ਆਪਣੇ ਕੁਆਰਟਰ ਵਿੱਚ ਸੁੱਤੇ ਪਏ ਸਨ। ਥਾਣੇ ਵਿੱਚ ਸਿਰਫ਼ ਸਹਾਇਕ ਮੁਨਸ਼ੀ ਹੀ ਮੌਜੂਦ ਸੀ ਅਤੇ ਉਸ ਕੋਲ ਕੋਈ ਹਥਿਆਰ ਵੀ ਨਹੀਂ ਸੀ। ਇਸ ਤੋਂ ਨਾਰਾਜ਼ਗੀ ਦਿਖਾਉਂਦੇ ਹੋਏ ਡੀਆਈਜੀ ਨੇ ਐਸਐਚਓ ਟਾਂਡਾ ਸਬ ਇੰਸਪੈਕਟਰ ਰਮਨ ਕੁਮਾਰ ਨੂੰ ਮੁਅੱਤਲ ਕਰ ਦਿੱਤਾ। ਉਨ੍ਹਾਂ ਡੀਐਸਪੀ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਐਸਐਸਪੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਹਰਮਨਬੀਰ ਸਿੰਘ ਗਿੱਲ ਜਲੰਧਰ ਰੇਂਜ ਨੇ ਸਵੇਰੇ 07:30 ਵਜੇ ਥਾਣਾ ਟਾਂਡਾ, ਹੁਸ਼ਿਆਰਪੁਰ ਦਾ ਅਚਾਨਕ ਨਿਰੀਖਣ ਕੀਤਾ। ਇਸ ਅਚਾਨਕ ਦੌਰੇ ਦਾ ਮੁੱਖ ਮਕਸਦ ਪੰਜਾਬ ਪੁਲਿਸ ਦੇ ਫਰਜ਼ ਪ੍ਰੋਟੋਕਾਲ ਦੀ ਕੜੀ ਪਾਲਣਾ ਨੂੰ ਯਕੀਨੀ ਬਣਾਉਣਾ ਸੀ। ਦੌਰੇ ਦੌਰਾਨ ਇਹ ਨੋਟ ਕੀਤਾ ਗਿਆ ਕਿ ਥਾਣੇ ਵਿੱਚ ਸਿਰਫ਼ ਸਹਾਇਕ ਮੁਨਸ਼ੀ ਹੀ ਬਿਨਾਂ ਹਥਿਆਰ ਦੇ ਮੌਜੂਦ ਸੀ।

ਦੂਜਾ, ਸਵੇਰੇ 08:00 ਵਜੇ ਲਈ ਨਿਧਾਰਤ ਰੋਲ ਕਾਲ ਥਾਣੇ ਵੱਲੋਂ ਲਾਗੂੁ ਨਹੀਂ ਕੀਤੀ ਗਈ ਸੀ, ਜੋ ਕਿ ਸੀਨੀਅਰ ਅਫਸਰਾਂ ਦੇ ਨਿਰਦੇਸ਼ਾਂ ਦੀ ਸਿੱਧੀ ਉਲੰਘਣਾ ਹੈ। ਐਸ.ਐਚ.ਓ. ਥਾਣਾ ਟਾਂਡਾ ਅਤੇ ਡੀ.ਐਸ.ਪੀ. ਟਾਂਡਾ ਵੀ ਆਪਣੇ ਨਿਵਾਸ ਸਥਾਨਾਂ ਵਿੱਚ ਸੌ ਰਹੇ ਸਨ। ਬਾਕੀ ਰਹਿੰਦੀ ਪੁਲਿਸ ਫੋਰਸ ਥਾਣੇ ਵਿੱਚ ਸਵੇਰੇ 09:00-09:15 ਵਜੇ ਦੇ ਦਰਮਿਆਨ ਪਹੁੰਚੀ, ਜੋ ਕਿ ਡੀ.ਆਈ.ਜੀ. ਦੇ ਦੌਰੇ ਤੋਂ 1 ਘੰਟਾ 45 ਮਿੰਟ ਬਾਅਦ ਸੀ, ਜਿਸ ਨਾਲ ਥਾਣੇ ਵਿੱਚ ਸੁਰੱਖਿਆ ਦੀ ਕਮੀ ਅਤੇ ਸੰਭਾਵਿਤ ਖਤਰੇ ਦਾ ਪਤਾ ਲੱਗਦਾ ਹੈ।

ਡਿਊਟੀ ਵਿੱਚ ਲਾਪਰਵਾਹੀ ਅਤੇ ਨਿਗਰਾਨੀ ਦੀ ਘਾਟ ਕਾਰਨ ਐਸ.ਐਚ.ਓ. ਟਾਂਡਾ, ਐਸ.ਆਈ. ਰਮਨ ਕੁਮਾਰ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਭੇਜਿਆ ਗਿਆ।

Trending news