Subhash Murder Case:   8 ਅਕਤੂਬਰ ਨੂੰ ਰਾਜਸਥਾਨ ਦੇ ਜੋਧਪੁਰ 'ਚ ਸੁਭਾਸ਼ ਸੋਹੂ ਦਾ ਦਿਨ-ਦਿਹਾੜੇ ਕਤਲ ਕਰਨ ਦੇ ਮਾਮਲੇ ਵਿੱਚ ਵੱਡਾ ਅਪਡੇਟ ਆਇਆ ਹੈ। ਦਰਅਸਲ ਹਾਲ ਹੀ ਵਿੱਚ ਡੀਜੀਪੀ ਪੰਜਾਬ ਨੇ ਟਵੀਟ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਹ ਕੇਸ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਦਰਅਸਲ 8 ਅਕਤੂਬਰ ਨੂੰ ਰਾਜਸਥਾਨ ਦੇ ਜੋਧਪੁਰ 'ਚ ਸੁਭਾਸ਼ ਸੋਹੂ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਸਿਰ ਵਿੱਚ ਬੇਰਹਿਮੀ ਨਾਲ 5 ਗੋਲੀਆਂ ਮਾਰੀਆਂ ਗਈਆਂ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ ਕੈਮਰੇ 'ਚ ਕੈਦ ਹੋ ਗਈ।


ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਦਾ ਟਵੀਟ 
ਮਿਲੀ ਜਾਣਕਾਰੀ ਦੇ ਮੁਤਾਬਿਕ ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਉਰਫ਼ ਸੋਹੂ ਦੇ ਸਨਸਨੀਖੇਜ਼ ਕਤਲ ਦਾ ਮਾਮਲਾ ਸੁਲਝਾ ਲਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਜੀ.ਟੀ.ਐੱਫ. ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ।



ਇਹ ਵੀ ਪੜ੍ਹੋ:  Ferozepur Murder Case: ਅਣਪਛਾਤਿਆਂ ਵਿਅਕਤੀਆਂ ਨੇ ਕੀਤਾ ਗਰੀਬ ਸਬਜ਼ੀ ਵਿਕਰੇਤਾ ਦਾ ਕਤਲ 
 


ਰਾਜਸਥਾਨ ਵਿੱਚ ਸੁਭਾਸ਼ ਉਰਫ਼ ਸੋਹੂ ਦੇ ਦਿਨ ਦਿਹਾੜੇ ਸਨਸਨੀਖੇਜ਼ ਕਤਲ ਦਾ ਮਾਮਲਾ ਸੁਲਝਾਇਆ, ਜਿਸਨੂੰ 8.10.2024 ਨੂੰ ਰਾਜਸਥਾਨ ਦੇ ਜੋਧਪੁਰ ਦੇ ਸੰਗਰੀਆ ਵਿਖੇ ਸਿਰ ਵਿੱਚ 5 ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਪਵਿੱਤਰਾ USA ਅਤੇ ਮਨਜਿੰਦਰ ਫਰਾਂਸ ਦੁਆਰਾ ਸਮਰਥਤ ਇੱਕ ਗੈਂਗਸਟਰ ਮਾਡਿਊਲ ਦੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਹਾਈ-ਪ੍ਰੋਫਾਈਲ ਕੇਸ ਨੂੰ ਸੁਲਝਾ ਲਿਆ ਗਿਆ ਹੈ। 


ਚਾਰੋਂ ਮੁਲਜ਼ਮ ਇਸ ਸਮੇਂ ਡੇਰਾਬੱਸੀ ਥਾਣੇ ਵਿੱਚ ਪੁਲੀਸ ਰਿਮਾਂਡ ’ਤੇ ਹਨ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਮਾਸਟਰਮਾਈਂਡ ਭਾਨੂ ਸਿਸੋਦੀਅਨ ਨੇ ਕਬੂਲ ਕੀਤਾ ਹੈ ਕਿ ਉਸਨੇ ਫਰਵਰੀ 2024 ਵਿੱਚ ਆਪਣੇ ਸਾਥੀ ਅਨਿਲ ਲੇਗਾ ਦੇ ਕਤਲ ਦਾ ਬਦਲਾ ਲੈਣ ਲਈ ਇਸ ਕਤਲ ਦੀ ਯੋਜਨਾ ਬਣਾਈ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਨੇ ਅਹਿਮ ਭੂਮਿਕਾ ਨਿਭਾਈ ਹੈ।


ਇਹ ਵੀ ਪੜ੍ਹੋ:  Baba Siddique Murder Case: ਬਾਬਾ ਸਿੱਦੀਕੀ ਦੇ ਕਤਲ ਦਾ ਪੰਜਾਬ ਨਾਲ ਲਿੰਕ, ਜਲੰਧਰ ਦਾ ਰਹਿਣ ਵਾਲਾ ਚੌਥਾ ਕਾਤਲ