Sucha Singh Langah News: ਲੋਕ ਸਭਾ ਚੋਣਾਂ ਦੇ ਨੇੜੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਬਗਾਵਤੀ ਸੁਰ ਉੱਠ ਲੱਗੇ ਹਨ। ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਤਿੱਖੇ ਤੇਵਰ ਦਿਖਾਏ। ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੇ ਸੁੱਚਾ ਸਿੰਘ ਲੰਗਾਹ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਹਾਈਕਮਾਨ ਨੇ ਉਨ੍ਹਾਂ ਨਾਲ ਸੰਪਰਕ ਨਾ ਕੀਤਾ ਤਾਂ 22 ਤਰੀਕ ਨੂੰ ਆਪਣੇ ਸਮਰਥਕਾਂ ਸਮੇਤ ਰੈਲੀ ਕਰਕੇ ਵੱਡਾ ਫੈਸਲਾ ਲੈਣਗੇ।


COMMERCIAL BREAK
SCROLL TO CONTINUE READING

ਲੀਡਰਸ਼ਿਪ ਤੋਂ ਨਾਰਾਜ਼ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸਮਰਥਕਾਂ ਸਣੇ ਧਾਰੀਵਾਲ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ ਤਿੱਖੇ ਤੇਵਰ ਦਿਖਾਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੈਨੂੰ ਮੇਰੇ ਆਪਣੇ ਹੀ ਪਾਰਟੀ ਦੇ ਲੋਕ ਖ਼ਤਮ ਕਰਨ ਲੱਗੇ ਹੋਏ ਹਨ ਅਤੇ ਇਸ ਲੋਕ ਸਭਾ ਚੋਣਾਂ ਵਿੱਚ ਮੇਰੇ ਨਾਲ ਕਿਸੇ ਨੇ ਸੰਪਰਕ ਨਹੀਂ ਕੀਤਾ। ਜਿਸ ਕਾਰਨ ਉਨ੍ਹਾਂ ਐਲਾਨ ਕੀਤਾ ਹੈ ਕਿ ਉਹ 22 ਤਰੀਕ ਨੂੰ ਵੱਡੀ ਰੈਲੀ ਕਰਨਗੇ ਅਤੇ ਇਸ ਵਿੱਚ ਉਹ ਵੱਡਾ ਫੈਸਲਾ ਲੈਣਗੇ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸਥਾਨਕ ਲੀਡਰਸ਼ਿਪ ਉਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦਾ ਬਹੁਤ ਘੱਟ ਨੁਕਸਾਨ ਕੀਤਾ ਹੈ ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਦਾ ਵੱਡਾ ਨੁਕਸਾਨ ਕੀਤਾ ਹੈ। ਕੁਝ ਸਥਾਨਕ ਅਕਾਲੀ ਆਗੂ ਹਾਈਕਮਾਂਡ ਨੂੰ ਗੁੰਮਰਾਹ ਕਰ ਰਹੇ ਹਨ, ਜਿਸ ਨਾਲ ਅਕਾਲੀ ਦਲ ਨੂੰ ਭਾਰੀ ਨੁਕਸਾਨ ਹੋਵੇਗਾ।


ਇਹ ਵੀ ਪੜ੍ਹੋ : Election Commission News: ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ 'ਚ ਕੌਮੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ


 


ਉਨ੍ਹਾਂ ਕਿਹਾ ਕਿ ਜੇ ਹੁਣ ਵੀ ਅਕਾਲੀ ਦਲ ਨੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਵੱਡੇ ਲੀਡਰਾਂ ਨਾਲ ਵੀ ਹਾਈ ਕਮਾਂਡ ਨੇ ਕੋਈ ਰਾਬਤਾ ਕਾਇਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਨੇ ਫਿਰ ਵੀ ਉਨ੍ਹਾਂ ਨਾਲ ਸੰਪਰਕ ਨਾ ਕੀਤਾ ਤਾਂ ਉਹ 22 ਤਰੀਕ ਨੂੰ ਵੱਡੀ ਰੈਲੀ ਕਰਕੇ ਸਖ਼ਤ ਰੁਖ਼ ਅਖ਼ਤਿਆਰ ਕਰਨਗੇ।


ਇਹ ਵੀ ਪੜ੍ਹੋ : Lok Sabha elections: ਆਮ ਆਦਮੀ ਪਾਰਟੀ ਨੇ ਦਿੱਲੀ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਲਈ ਸੂਚੀ ਕੀਤੀ ਜਾਰੀ