ਚੰਡੀਗੜ੍ਹ: ਅੰਮ੍ਰਿਤਸਰ ’ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਧੀਰ ਸੂਰੀ ’ਤੇ ਅਣ-ਪਛਾਤੇ ਨੌਜਵਾਨ ਨੇ ਗੋਲੀਆਂ ਉਸ ਸਮੇਂ ਚਲਾਈਆ, ਜਦੋਂ ਉਹ ਗੋਪਾਲ ਮੰਦਿਰ ਦੇ ਬਾਹਰ ਧਰਨਾ ਦੇ ਰਹੇ ਸਨ। 


COMMERCIAL BREAK
SCROLL TO CONTINUE READING


ਪੁਲਿਸ ਵਲੋਂ ਪੂਰੇ ਸ਼ਹਿਰ ਦੀ ਨਾਕਾਬੰਦੀ ਕਰ ਦਿੱਤੀ ਗਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਧੀਰ ਸੂਰੀ ਪਿਛਲੇ ਕਾਫ਼ੀ ਸਮੇਂ ਤੋਂ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਸੀ। ਕੁਝ ਦਿਨ ਪਹਿਲਾਂ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਨੇ ਪੁਛਗਿੱਛ ਦੌਰਾਨ ਖ਼ੁਲਾਸਾ ਕੀਤਾ ਸੀ ਕਿ ਸੁਧੀਰ ਸੂਰੀ ’ਤੇ ਜਾਨਲੇਵਾ ਹਮਲਾ ਹੋ ਸਕਦਾ ਹੈ, ਜਿਸ ਲਈ ਉਸਦੀ ਰੇਕੀ ਵੀ ਕੀਤੀ ਜਾ ਰਹੀ ਸੀ। 


 



ਸੂਰੀ ਦੀ ਹੱਤਿਆ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੋਲੀਆਂ ਚਲਾਉਣ ਵਾਲੇ ਨੌਜਵਾਨ ਨੂੰ ਕਾਬੂ ਕਰਨ ਮੌਕੇ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪਰ ਹਾਲੇ ਪੁਲਿਸ ਵਲੋਂ ਆਰੋਪੀ ਨੌਜਵਾਨ ਬਾਰੇ ਕੋਈ ਜਾਣਕਾਰੀ ਮੀਡੀਆ ’ਚ ਸਾਂਝੀ ਨਹੀਂ ਕੀਤੀ ਗਈ ਹੈ। 
ਜਿਸ ਮੌਕੇ ਸੂਰੀ ਨੂੰ ਗੋਲੀ ਮਾਰੀ ਗਈ, ਉਸ ਦੌਰਾਨ ਧਰਨੇ ’ਚ ਉਸਦੇ ਸਮਰਥਕ ਵੀ ਮੌਜੂਦ ਸਨ। ਪਰ ਸ਼ੂਟਰਾਂ ਵਲੋਂ ਸਿਰਫ਼ ਸ਼ਿਵ ਸੈਨਾ ਆਗੂ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ ਗਈਆਂ। 



ਅੰਮ੍ਰਿਤਸਰ ਦੇ ਕਮਿਸ਼ਨਰ ਆਫ ਪੁਲਿਸ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਅੱਜ ਦੁਪਹਿਰ 3:30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਸੁਧੀਰ ਸੂਰੀ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਾਈਵੇਟ ਹਸਪਤਾਲ ’ਚ ਇਲਾਜ ਦੌਰਾਨ ਉਸਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। 


ਵੇਖੋ, ਕਾਬੂ ਕੀਤੇ ਗਏ ਨੌਜਵਾਨ ਦੀ ਪਹਿਲੀ ਵੀਡੀਓ ਅਤੇ ਪੂਰੀ ਖ਼ਬਰ