Shiv Sena Leader Sudhir Suri Death News: ਅੰਮ੍ਰਿਤਸਰ ’ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗੋਲੀ ਮਾਰਨ ਵਾਲੇ ਨੂੰ ਕਾਬੂ ਕਰਨ ਉਪਰੰਤ ਹੱਤਿਆ ’ਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਕਤਲ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਭਲਕੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਦੱਸਿਆ ਜਾ ਰਿਹਾ ਹੈ ਕਿ ਜਿਸ ਮੌਕੇ ਇਹ ਵਾਰਦਾਤ ਹੋਈ, ਉਸ ਸਮੇਂ ਸੁਧੀਰ ਸੂਰੀ ਮੂਰਤੀਆਂ ਦੀ ਹੋ ਰਹੀ ਬੇਅਦਬੀ ਖ਼ਿਲਾਫ਼ ਗੋਪਾਲ ਮੰਦਿਰ ਦੇ ਬਾਹਰ ਧਰਨਾ ਦੇ ਰਹੇ ਸਨ। ਜਖ਼ਮੀ ਹਾਲਤ ’ਚ ਸ਼ਿਵ ਸੈਨਾ ਆਗੂ ਸੂਰੀ ਨੂੰ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਪੁਲਿਸ ਅਮਲਾ ਵੀ ਘਟਨਾ ਵਾਲੀ ਥਾਂ ’ਤੇ ਮੌਜੂਦ ਸੀ ਅਤੇ ਸੂਰੀ ਦੇ ਸਮਰਥਕ ਵੀ ਧਰਨੇ ’ਚ ਬੈਠੇ ਸਨ।


ਇਸ ਦੌਰਾਨ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਹਮਲਾਵਰ ਨੂੰ ਫੜ੍ਹ ਲਿਆ ਗਿਆ ਹੈ ਤੇ ਉਸ ਕੋਲੋਂ ਹਥਿਆਰ ਬਰਾਮਦ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਸੁਧੀਰ ਸੂਰੀ ਗੈਂਗਸਟਰ ਦੇ ਨਿਸ਼ਾਨੇ ’ਤੇ ਸਨ ਅਤੇ ਉਨ੍ਹਾਂ ਦੇ ਕਤਲ ਦੀ ਸਾਜਿਸ਼ ਲੰਮੇ ਸਮੇਂ ਤੋਂ ਰਚੀ ਜਾ ਰਹੀ ਸੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗ੍ਰਿਫਤਾਰ ਹੋਏ ਗਏ ਇੱਕ ਗੈਂਗਸਟਰ ਨੇ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਸੀ ਕਿ ਉਸ ਨੇ ਸੁਧੀਰ ਸੂਰੀ 'ਤੇ ਹਮਲਾ ਕਰਨਾ ਸੀ ਤੇ ਉਸ ਨੇ ਸੁਧੀਰ ਸੂਰੀ ਦੀ ਰੇਕੀ ਵੀ ਕੀਤੀ ਸੀ।


ਗੌਰਤਲਬ ਹੈ ਕਿ ਸੁਧੀਰ ਸੂਰੀ ਇਸ ਸਾਲ ਵਿਸ਼ੇਸ਼ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਸਨ।  ਗ੍ਰਿਫਤਾਰੀ ਤੋਂ ਬਾਅਦ ਸੂਰੀ ਸੁਰਖੀਆਂ ਵਿੱਚ ਸਨ। ਉਨ੍ਹਾਂ ਵੱਲੋਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪੋਸਟ ਕੀਤੀ ਗਈ ਸੀ, ਜਿਸ ਵਿੱਚ ਉਹ ਆਪਣੇ ਸਾਥੀਆਂ ਨਾਲ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਸ਼ਬਦਾਵਲੀ ਇਸਤੇਮਾਲ ਕਰਦੇ ਹੋਏ ਸੁਣਾਈ ਦੇ ਰਹੇ ਸਨ।  


ਇਸ ਦੌਰਾਨ ਅੰਮ੍ਰਿਤਸਰ ਦੇ ਕਮਿਸ਼ਨਰ ਆਫ ਪੁਲਿਸ ਅਰੁਣ ਪਾਲ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।  ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 3:30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ ਗਈ ਹੈ।  ਹਾਲਾਂਕਿ ਸੁਧੀਰ ਜ਼ਖ਼ਮਾਂ ਦੀ ਤਾਬ ਨਾ ਝੱਲ ਸਕੇ ਤੇ ਉਨ੍ਹਾਂ ਨੇ ਦਮ ਤੋੜ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਤੇ ਨਾਲ ਹੀ ਉਸ ਕੋਲੋਂ ਹਥਿਆਰ ਬਰਾਮਦ ਕਰ ਲਿਆ ਗਿਆ ਸੀ। 


Shiv Sena Leader Sudhir Suri Death News: