Sudhir Suri murder case: ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੇ ਕਤਲ ਮਾਮਲੇ 'ਚ ਇੱਕ ਨਵਾਂ ਮੋੜ ਨਿਕਲ ਕੇ ਸਾਹਮਣੇ ਆ ਰਿਹਾ ਹੈ। ਸੂਤਰਾਂ ਮੁਤਾਬਕ ਹੁਣ ਇਸ ਕਤਲ ਕਾਂਡ ਦੀ ਜਾਂਚ NIA ਨੂੰ ਦਿੱਤੀ ਗਈ ਹੈ।  ਦੱਸ ਦਈਏ ਕਿ ਸੁਧੀਰ ਸੂਰੀ ਨੂੰ ਮਾਰਨ ਵਾਲੇ ਸ਼ਖ਼ਸ ਸੰਦੀਪ ਸਿੰਘ ਨੂੰ ਮੌਕੇ 'ਤੇ ਹੀ ਪੰਜਾਬ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਸੀ ਤੇ ਉਸ ਨੂੰ ਅੱਜ ਸ਼ਨੀਵਾਰ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।  


COMMERCIAL BREAK
SCROLL TO CONTINUE READING

ਹੁਣ ਸੁਧੀਰ ਸੂਰੀ ਕਤਲ ਮਾਮਲੇ 'ਚ ਜਾਂਚ NIA ਨੂੰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ NIA ਦੀ ਟੀਮ ਜਲਦ ਅੰਮ੍ਰਿਤਸਰ ਪਹੁੰਚ ਸਕਦੀ ਹੈ ਤੇ ਆਪਣੀ ਜਾਂਚ ਸ਼ੁਰੂ ਕਰ ਸਕਦੀ ਹੈ।  


ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਪੁਲਿਸ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਵੱਲੋਂ ਮੁਲਜ਼ਮ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।  


ਗੌਰਤਲਬ ਹੈ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਦਿਨ-ਦਿਹਾੜੇ ਉਸ ਦੇ ਸੁਰੱਖਿਆ ਕਰਮੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਗੋਲੀਆਂ ਮਾਰੀਆਂ ਗਈਆਂ ਜਿਸ ਕਰਕੇ ਪੁਲਿਸ ਪ੍ਰਸ਼ਾਸਨ 'ਤੇ ਵੀ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। 


ਗੋਲੀਆਂ ਲੱਗਣ ਤੋਂ ਬਾਅਦ ਸੁਧੀਰ ਸੂਰੀ ਜ਼ਮੀਨ 'ਤੇ ਡਿੱਗ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ. ਹਾਲਾਂਕਿ ਡਾਕਟਰਾਂ ਵੱਲੋਂ ਸੁਧੀਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪੁਲਿਸ ਵੱਲੋਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਡੀਜੀਪੀ ਗੌਰਵ ਯਾਦਵ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡੀਜੀਪੀ ਵੱਲੋਂ ਸ਼ਿਵ ਸੈਨਾ ਦੇ ਸਮਰਥਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ।


ਦੱਸ ਦਈਏ ਕਿ ਸੁਧੀਰ ਸੂਰੀ ਦੇ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰ ਨੂੰ ਅਲਟੀਮੇਟਮ ਵੀ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪਰਿਵਾਰ ਦੀ ਮੰਗ ਹੈ ਕਿ Sudhir Suri murder case ਦੀ ਜਾਂਚ ਸੀਬੀਆਈ ਵੱਲੋਂ ਕਾਰਵਾਈ ਜਾਏ ਤੇ ਨਾਲ ਹੀ ਸੁਧੀਰ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।