ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਵਾਇਰਲ!
Advertisement
Article Detail0/zeephh/zeephh1426043

ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਵਾਇਰਲ!

Sudhir Suri's death news: ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  

 

ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਵਾਇਰਲ!

Sudhir Suri death news: ਪੰਜਾਬ ਦੇ ਅੰਮ੍ਰਿਤਸਰ ਤੋਂ ਸ਼ੁਕਰਵਾਰ ਨੂੰ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਜਦੋਂ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਗੋਲੀ ਮਾਰਨ ਵਾਲੇ ਸੰਦੀਪ ਸਿੰਘ (Sandeep Singh) ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਪਰ ਹੁਣ ਕਾਤਲ ਦੀ ਇੱਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਸਿੰਘ, ਚਰਚਾ 'ਚ ਬਣੇ ਹੋਏ ਅੰਮ੍ਰਿਤਪਾਲ ਸਿੰਘ (Amritpal Singh) ਨਾਲ ਨਜ਼ਰ ਆ ਰਹੇ ਹਨ।  

ਵੀਡੀਓ ਵਿਚ ਸੰਦੀਪ ਸਿੰਘ ਤੇ ਅੰਮ੍ਰਿਤਪਾਲ ਸਿੰਘ (Amritpal Singh) ਆਪਸ 'ਚ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  

ਦੱਸ ਦਈਏ ਕਿ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਨੂੰ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਉਸ ਦੇ ਸੁਰੱਖਿਆ ਕਰਮੀਆਂ ਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਮਾਰ ਦਿੱਤਾ ਗਿਆ। ਇਸ ਹਾਦਸੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਤੇ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। 

 

ਗੌਰਤਲਬ ਹੈ ਕਿ ਸੰਦੀਪ ਸਿੰਘ (Sandeep Singh) ਦੀ ਕਾਰ 'ਤੇ ਵਾਰਿਸ ਪੰਜਾਬ ਜੱਥੇਬੰਦੀ ਦਾ ਪੋਸਟਰ ਲੱਗਿਆ ਹੋਇਆ ਹੈ। ਇਸ ਦੇ ਨਾਲ ਹੀ ਸੰਦੀਪ ਦੀ ਕਾਰ ਚੋਂ ਇਕ ਹਿੱਟ ਲਿਸਟ ਵੀ ਬਰਾਮਦ ਕੀਤੀ ਗਈ ਹੈ।  ਇਸ ਲਿਸਟ ਵਿੱਚ ਕੁਝ ਨਾਂ ਲਿਖੇ ਹੋਏ ਹਨ ਜਿਨ੍ਹਾਂ ਵਿੱਚੋਂ ਕੁਝ ਨਾਮ ਮਾਰਕ ਕੀਤੇ ਹੋਏ ਹਨ।

ਇਸ ਦੌਰਾਨ ਸੁਧੀਰ ਸੂਰੀ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਵੀ ਸ਼ਿਵ ਸੈਨਾ ਦੇ ਲੀਡਰ ਦਾ ਕਤਲ ਕੀਤਾ ਹੈ, ਉਨ੍ਹਾਂ ਦੀ ਹੋਰ ਵੀ ਕਈ ਲੋਕਾਂ ਨੂੰ ਮਾਰਨ ਦੀ ਸਾਜ਼ਿਸ਼ ਹੈ। ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਡੀਜੀਪੀ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਨੂੰ ਅਮਨ ਸ਼ਾਂਤੀ ਬਣਾਉਣ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਉਹ ਖੁਦ ਦੌਰਾ ਕਰਨਗੇ। ਇਸ ਹਾਦਸੇ ਤੋਂ ਤੁਰੰਤ ਬਾਅਦ ਸ਼ਿਵ ਸੈਨਾ ਦੇ ਸਮਰਥਕ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇੱਥੇ ਇਹ ਵੀ ਦੱਸਣਾ ਬਹੁਤ ਜ਼ਰੂਰੀ ਹੈ ਕਿ ਦੋ ਦਿਨ ਪਹਿਲਾਂ ਹੀ ਕੇਂਦਰੀ ਖ਼ੁਫ਼ੀਆ ਏਜੰਸੀਆਂ ਵੱਲੋਂ ਸੁਧੀਰ ਦੇ ਨਾਂ ਦਾ ਜ਼ਿਕਰ ਕਰਦਿਆਂ ਇੱਕ ਵਿਸ਼ੇਸ਼ ਅਲਰਟ ਜਾਰੀ ਕੀਤਾ ਗਿਆ ਸੀ ਤੇ ਨਾਲ ਹੀ ਪੁਲਿਸ ਵੱਲੋਂ ਕੁਝ ਦਿਨ ਪਹਿਲਾਂ ਹੀ ਸੁਧੀਰ ਸੂਰੀ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

(For more updates of Sudhir Suri's death, stay tuned to Zee News PHH)

Trending news