ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪਰਾਲੀ ਸਾੜਨ ਅਤੇ ਵਿਰੋਧ ਪ੍ਰਦਰਸ਼ਨਾਂ ਲਈ ਕਿਸਾਨਾਂ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਮੁੱਖ ਮੰਤਰੀ ਨੇ ਕਿਹਾ ਕਿ 5 ਅਗਸਤ ਤੱਕ ਧਰਨੇ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
Trending Photos
ਚੰਡੀਗੜ: ਪੰਜਾਬ ਵਿਚ ਕਿਸਾਨਾਂ ਵੱਲੋਂ ਦਿੱਤਾ ਗਿਆ ਧਰਨਾ ਵਾਪਸ ਲੈ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੌਰਾਨ ਸਾਰੀਆਂ ਮੰਗਾਂ ਮੰਨੇ ਜਾਣ 'ਤੇ ਕਿਸਾਨ ਯੂਨੀਅਨ ਨੇ ਆਪਣਾ ਧਰਨਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨੇ ਜਾਣ ਤੋਂ ਬਾਅਦ ਪ੍ਰਸਤਾਵਿਤ ਧਰਨਾ ਵਾਪਸ ਲੈ ਲਿਆ ਗਿਆ। ਦੱਸ ਦੇਈਏ ਕਿ ਕਈ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਉਹ ਗੰਨੇ ਦੀ ਅਦਾਇਗੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ। ਪਰ ਭਗਵੰਤ ਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ 7 ਸਤੰਬਰ ਤੱਕ ਪੂਰੀ ਕਰ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕੀਤਾ ਐਲਾਨ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪਰਾਲੀ ਸਾੜਨ ਅਤੇ ਵਿਰੋਧ ਪ੍ਰਦਰਸ਼ਨਾਂ ਲਈ ਕਿਸਾਨਾਂ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਮੁੱਖ ਮੰਤਰੀ ਨੇ ਕਿਹਾ ਕਿ 5 ਅਗਸਤ ਤੱਕ ਧਰਨੇ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਬੀ. ਕੇ. ਯੂ. ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡੀਆਂ ਬਹੁਤੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਅਸੀਂ ਆਪਣੇ ਪ੍ਰਦਰਸ਼ਨ ਨੂੰ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਹੈ। ਸਾਨੂੰ ਭਰੋਸਾ ਦਿੱਤਾ ਗਿਆ ਹੈ ਕਿ ਬਕਾਇਆ ਭੁਗਤਾਨ 7 ਸਤੰਬਰ ਤੱਕ ਕਰ ਦਿੱਤਾ ਜਾਵੇਗਾ। ਸਾਡੀ ਅਗਲੀ ਮੀਟਿੰਗ 7 ਸਤੰਬਰ ਨੂੰ ਹੋਵੇਗੀ।
ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
ਇਸ ਤੋਂ ਪਹਿਲਾਂ 31 ਜੁਲਾਈ ਨੂੰ ਪੰਜਾਬ ਦੇ ਸਮੂਹ ਕਿਸਾਨਾਂ ਨੇ ਚਾਰ ਘੰਟੇ ਦਾ ਰੇਲ ਰੋਕੋ ਪ੍ਰਦਰਸ਼ਨ ਕੀਤਾ ਸੀ ਜਿਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ 40 ਕਿਸਾਨ ਜਥੇਬੰਦੀਆਂ ਨੇ ਐਮ. ਐਸ. ਪੀ. ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਸੀ। 11 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਲੁਧਿਆਣਾ ਵਿੱਚ ਹੋਈ ਮੀਟਿੰਗ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ।
WATCH LIVE TV