Punjab Farmers Protest: ਗੰਨਾ ਕਾਸ਼ਤਕਾਰਾਂ ਨੇ ਦੂਜੇ ਦਿਨ ਅੰਦੋਲਨ ਵਿੱਚ ਬਦਲਾਅ ਕਰਦੇ ਹੋਏ ਟਾਂਡਾ ਕੋਲ ਨੈਸ਼ਨਲ ਹਾਈਵੇ ਦੀਆਂ ਦੋਵੇਂ ਸਾਈਡਾਂ ਨੂੰ ਜਾਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਬਲ ਦਾ ਇਸਤੇਮਾਲ ਕਰਦੇ ਹੋਏ ਕਈ ਕਿਸਾਨ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕਿਸਾਨ ਆਗੂ ਕਮਲਪ੍ਰੀਤ ਸਿਘ ਕਾਕੀ ਨੂੰ ਗ੍ਰਿਫਤਾਰ ਕਰ ਲਿਆ ਹੈ। 
ਬੀਤੇ ਦਿਨ ਕਿਸਾਨ ਗੰਨੇ ਦਾ ਰੇਟ 400 ਰੁਪਏ ਪ੍ਰਤੀ ਕੁਇੰਟਲ ਅਤੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੁਕੇਰੀਆਂ ਵਿੱਚ ਖੰਡ ਮਿੱਲ ਦੇ ਸਾਹਮਣੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਬੈਠੇ ਸਨ। ਰਾਤ ਤੋਂ ਹੀ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਚੱਲ ਰਹੀ ਸੀ। ਰਾਤ ਸਮੇਂ ਪੁਲਿਸ ਨੇ ਜਲੰਧਰ-ਪਠਾਨਕੋਟ ਕੌਮੀ ਸ਼ਾਹਰਾਹ ਦਾ ਇੱਕ ਪਾਸਾ ਖੋਲ੍ਹ ਦਿੱਤਾ ਸੀ, ਜਿਸ ਮਗਰੋਂ ਇੱਕ ਪਾਸੇ ਤੋਂ ਆਵਾਜਾਈ ਜਾਮ ਹੋ ਗਈ ਸੀ। ਇਸ ਤੋਂ ਬਾਅਦ ਵੀਰਵਾਰ ਸਵੇਰੇ ਜਦੋਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਕਿਸਾਨ ਰੋਹ ਵਿੱਚ ਆ ਗਏ। ਕਿਸਾਨਾਂ ਨੇ ਗੁਰਦਾਸਪੁਰ 'ਚ 'ਆਪ' ਦੀ ਰੈਲੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਸੈਂਕੜੇ ਕਿਸਾਨ ਰੈਲੀ ਵਿੱਚ ਜਾਣ ਲਈ ਤਿਆਰ ਹੋ ਗਏ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਪੂਰਾ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ। ਮਾਹੌਲ ਵਿਗੜਦਾ ਦੇਖ ਕੇ ਹੋਰ ਪੁਲਿਸ ਫੋਰਸ ਬੁਲਾ ਲਈ ਗਈ। ਪੁਲਿਸ ਨੇ ਕਿਸਾਨਾਂ ਦਾ ਪਿੱਛਾ ਕੀਤਾ ਅਤੇ ਕੁਝ ਨੂੰ ਹਿਰਾਸਤ ਵਿੱਚ ਲੈ ਲਿਆ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਗੰਨੇ ਦੇ ਰੇਟ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਹੁਣ ਸੀਐਮ ਮਾਨ ਨੇ ਗੰਨੇ ਦਾ ਰੇਟ ਵਧਾਉਣ ਦਾ ਫੈਸਲਾ ਲਿਆ ਸੀ। ਸਰਕਾਰ ਨੇ ਗੰਨੇ ਦਾ ਪ੍ਰਤੀ ਕੁਇੰਟਲ ਰੇਟ 11 ਰੁਪਏ ਤੈਅ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਵੱਲੋਂ ਰੇਟ ਵਧਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਗੰਨੇ ਦਾ ਰੇਟ ਹਰਿਆਣਾ ਨਾਲੋਂ 2 ਰੁਪਏ ਮਹਿੰਗਾ ਹੋ ਗਿਆ ਹੈ। ਪਰ ਯੂਨਾਈਟਿਡ ਕਿਸਾਨ ਮੋਰਚਾ ਵੱਲੋਂ ਜਲੰਧਰ ਵਿੱਚ ਮੀਟਿੰਗ ਕੀਤੀ ਕੀਤੀ ਗਈ। ਕਿਸਾਨ ਅਜੇ ਵੀ ਸਰਕਾਰ ਵੱਲੋਂ ਵਧਾਏ ਰੇਟਾਂ ਤੋਂ ਨਾਰਾਜ਼ ਹਨ। ਕਿਉਂਕਿ ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਪ੍ਰਤੀ ਕੁਇੰਟਲ ਰੇਟ 9 ਰੁਪਏ ਹੋਰ ਵਧਾਵੇ।


ਕਿਸਾਨਾਂ ਦਾ ਕਹਿਣਾ ਹੈ ਕਿ ਇਹ 400 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ। ਇਸ ਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਮੁੜ ਹਾਈਵੇਅ ਜਾਮ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਧਾਏ ਰੇਟਾਂ 'ਤੇ ਕਿਸਾਨਾਂ ਨੇ ਇਤਰਾਜ਼ ਜਤਾਇਆ ਹੈ। ਕਿਸਾਨਾਂ ਨੇ ਕਿਹਾ ਕਿ ਜੇ ਸਰਕਾਰ ਨੇ ਭਾਅ ਵਧਾ ਕੇ 400 ਰੁਪਏ ਪ੍ਰਤੀ ਕੁਇੰਟਲ ਨਾ ਕੀਤਾ ਤਾਂ ਕਿਸਾਨਾਂ ਦੇ 32 ਗਰੁੱਪ ਅਗਲੇਰੀ ਰਣਨੀਤੀ ਬਣਾਉਣਗੇ।


ਇਹ ਵੀ ਪੜ੍ਹੋ : Punjab News: ਗੁਰਦਾਸਪੁਰ ਨੂੰ ਅੱਜ ਵੱਡਾ ਤੋਹਫਾ ਦੇਣਗੇ ਕੇਜਰੀਵਾਲ ਤੇ CM ਮਾਨ, ਅੰਤਰਰਾਜੀ ਬੱਸ ਟਰਮੀਨਲ ਦਾ ਕਰਨਗੇ ਉਦਘਾਟਨ


ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਅਤੇ ਫਿਰ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦੇ ਮੁੱਦੇ ’ਤੇ ਚਰਚਾ ਕੀਤੀ। ਗੰਨੇ ਦੀ ਕੀਮਤ ਹੁਣ 380 ਰੁਪਏ ਤੋਂ ਵਧ ਕੇ 391 ਰੁਪਏ ਹੋ ਜਾਵੇਗੀ।


ਇਹ ਵੀ ਪੜ੍ਹੋ : Punjab News: ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 5 ਬਕਾਇਆ ਬਿੱਲਾਂ ਵਿੱਚੋਂ ਇੱਕ ਬਿੱਲ ਨੂੰ ਦਿੱਤੀ ਮਨਜ਼ੂਰੀ