Punjab BJP: ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨਾ ਪੰਜਾਬ ਦੇ ਇਤਿਹਾਸ ਦਾ ਕਾਲਾ ਦਿਨ- ਭਾਜਪਾ
Advertisement
Article Detail0/zeephh/zeephh2506337

Punjab BJP: ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨਾ ਪੰਜਾਬ ਦੇ ਇਤਿਹਾਸ ਦਾ ਕਾਲਾ ਦਿਨ- ਭਾਜਪਾ

Punjab BJP:  ਮੰਡੀਆਂ ਵਿੱਚੋਂ ਝੋਨਾ ਨਾ ਖਰੀਦਣ ਤੋਂ ਨਿਰਾਸ਼ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ, ਜੋ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਇਤਿਹਾਸ ਵਿੱਚ ਇੱਕ ਕਾਲਾ ਦਿਨ ਹੈ।

Punjab BJP: ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨਾ ਪੰਜਾਬ ਦੇ ਇਤਿਹਾਸ ਦਾ ਕਾਲਾ ਦਿਨ- ਭਾਜਪਾ

Punjab BJP: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਐਮ.ਐਸ.ਪੀ. ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 44,000 ਕਰੋੜ ਰੁਪਏ ਭੇਜਣ ਦੇ ਬਾਵਜੂਦ ਮੰਡੀਆਂ ਵਿੱਚੋਂ ਝੋਨਾ ਨਾ ਖਰੀਦਣ ਤੋਂ ਨਿਰਾਸ਼ ਕਿਸਾਨ ਜਸਵਿੰਦਰ ਨੇ ਖੁਦਕੁਸ਼ੀ ਕਰ ਲਈ ਹੈ, ਜੋ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਇਤਿਹਾਸ ਵਿੱਚ ਇੱਕ ਕਾਲਾ ਦਿਨ ਹੈ।

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਜੋ ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਅਤੇ ਬੁਲਾਰੇ ਐੱਸਐੱਸ ਚੰਨੀ ਵੀ ਮੌਜੂਦ ਸਨ।

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਗਰੇਵਾਲ ਨੇ ਦੱਸਿਆ ਕਿ ਭਵਾਨੀਗੜ੍ਹ ਨੇੜਲੇ ਪਿੰਡ ਨਦਾਮਪੁਰ ਦਾ ਕਿਸਾਨ ਜਸਵਿੰਦਰ ਸਿੰਘ ਪਿਛਲੇ ਡੇਢ ਹਫ਼ਤੇ ਤੋਂ ਮੰਡੀ ਵਿੱਚ ਝੋਨਾ ਨਾ ਵਿਕਣ ਤੋਂ ਦੁਖੀ ਸੀ, ਜਿਸ ਕਾਰਨ ਉਸ ਨੇ ਨਿਰਾਸ਼ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਕਿਸਾਨ ਵੱਲੋਂ ਖੁਦਕੁਸ਼ੀ ਦੇ ਮਾਮਲੇ ਨੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਖਰੀਦ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।

ਗਰੇਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬਰਬਾਦੀ ਕਾਰਨ ਖੂਨ ਦੇ ਹੰਝੂ ਵਹਾ ਰਹੇ। ਕਿਸਾਨਾਂ ਦੇ ਦਰਦ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਅਜਿਹਾ ਇਸ ਲਈ ਕਿਉਂਕਿ ਪੰਜਾਬ ਸਰਕਾਰ ਨੂੰ ਹਰ ਸਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਲਈ ਜੂਨ-ਜੁਲਾਈ ਦੇ ਮਹੀਨੇ ਤੋਂ ਤਿਆਰੀਆਂ ਕਰਨੀਆਂ ਪੈਂਦੀਆਂ ਹਨ, ਜਿਵੇਂ ਕਿ ਝੋਨੇ ਦੀ ਸੰਭਾਵੀ ਖਰੀਦ ਲਈ ਗੁਦਾਮਾਂ ਦਾ ਪ੍ਰਬੰਧ ਕਰਨਾ, ਬਾਰਦਾਨੇ ਅਤੇ ਤਰਪਾਲਾਂ ਦੀ ਖਰੀਦ, ਮਜ਼ਦੂਰਾਂ ਦੀ ਭਰਤੀ ਅਤੇ ਅੰਤਿਮ ਰੂਪ ਦੇਣਾ ਟਰਾਂਸਪੋਰਟਰਾਂ ਦਾ ਇਕਰਾਰਨਾਮਾ ਹੈ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਭ ਨਹੀਂ ਕੀਤਾ, ਜਿਸ ਕਰਕੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਭਾਜਪਾ ਨੇ ਇੱਥੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਇਹ ਦੋਸ਼ ਪੂਰੀ ਤਰ੍ਹਾਂ ਝੂਠਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਸਾਲ (2023) ਦੇ ਚੌਲਾਂ ਦੀ ਲਿਫਟਿੰਗ ਨਾ ਹੋਣ ਕਾਰਨ ਪੰਜਾਬ ਦੇ ਚੌਲ ਸ਼ੈਲਰ ਮਾਲਕਾਂ ਦੇ ਗੋਦਾਮਾਂ ਵਿੱਚ ਥਾਂ ਨਹੀਂ ਹੈ।

Trending news