Shambhu Border News: ਸ਼ੰਭੂ ਬਾਰਡਰ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲੋਂ ਸੁਸਾਈਡ ਨੋਟ ਮਿਲਿਆ ਹੈ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਮੋਰਚਾ ਦੇ ਮੈਂਬਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕਿਸਾਨ ਦੇ ਪਰਿਵਾਰ ਨੂੰ ਨੌਕਰੀ ਅਤੇ 25 ਲੱਖ ਰੁਪਏ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਨਾ ਤਾਂ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਨਾ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING

ਬੀਤੇ ਦਿਨੀਂ ਇਹ ਕਿਸਾਨ ਵੱਲੋਂ ਸਲਫਾਸ ਦੀ ਗੋਲੀਆਂ ਖਾ ਕੇ ਖ਼ੁਦਕੁਸ਼ੀ ਕੀਤੀ ਗਈ ਸੀ ਸ਼ੰਭੂ ਬਾਰਡਰ ਵਿਖੇ ਉਸ ਨੇ ਇੱਕ ਸੁਸਾਇਡ ਨੋਟ ਵੀ ਲਿਖਿਆ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ਮੈਂ ਰੇਸ਼ਮ ਸਿੰਘ ਪਿਤਾ ਸਰਦਾਰ ਜਗਤ ਸਿੰਘ ਪਿੰਡ ਭਹੋਵਿੰਡ ਪੱਟੀ ਡੀਟੀ ਰਹਿਣ ਵਾਲਾ ਹਾਂ ਤੇ ਮੈਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਇੱਕ ਮੈਂਬਰ ਤੇ ਮੈਂ ਸਮਝਦਾ ਹਾਂ ਕਿ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਨੂੰ ਜਗਾਉਣ ਵਾਸਤੇ ਜਾਨਾਂ ਦੇਣ ਦੀ ਲੋੜ ਹੈ ਇਸ ਕਰਕੇ ਸਭ ਤੋਂ ਪਹਿਲਾਂ ਮੈਂ ਆਪਦੀ ਜਾਨ ਦੇਣ ਰਿਹਾ ਹਾਂ।


ਉਨ੍ਹਾਂ ਅੱਗੇ ਲਿਖਿਆ ਕਿ ਜਿੰਨੇ ਵੀ ਜਨਮ ਮੈਨੂੰ ਮਿਲਣਗੇ ਮੈਂ ਇਸ ਕਮੇਟੀ ਤੋਂ ਵਾਰ ਦਿਆਂਗਾ। ਉਨ੍ਹਾਂ ਕਿਹਾ ਕਿ ਡੱਲੇਵਾਲ ਸਾਹਿਬ ਆਪ ਜੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ ਮੈਂ ਆਪ ਜੀ ਤੋਂ ਪਹਿਲੇ ਆਪਣੀ ਜਾਨ ਦੇ ਕੇ ਕੁਰਬਾਨੀ ਦੇ ਰਿਹਾ ਹਾਂ। ਇਸ ਤੋਂ ਬਾਅਦ ਥੱਲੇ ਉਨ੍ਹਾਂ ਨੇ ਆਪਣੇ ਦਸਤਖ਼ਤ ਇੰਗਲਿਸ਼ ਵਿੱਚ ਕੀਤੇ ਹੋਏ ਸਨ।


ਪੰਧੇਰ ਨੇ ਸੰਸਕਾਰ ਨਾ ਕਰਨ ਦਾ ਕੀਤਾ ਐਲਾਨ 
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੇਰ ਸ਼ਾਮ ਆਪਣੀ ਵੀਡੀਓ ਜਾਰੀ ਕਰਦਿਆਂ ਐਲਾਨ ਕੀਤਾ ਕਿ ਮ੍ਰਿਤਕ ਰੇਸ਼ਮ ਸਿੰਘ ਦਾ ਨਾ ਤਾਂ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਪੰਧੇਰ ਨੇ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਲਾਸ਼ ਫਿਲਹਾਲ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਰੱਖੀ ਗਈ ਹੈ। ਕਿਸਾਨ ਨੀਤੀਆਂ ਤੋਂ ਤੰਗ ਆ ਕੇ ਉਸ ਨੇ ਖੁਦਕੁਸ਼ੀ ਕਰ ਲਈ। ਉਸਨੇ ਆਪਣੇ ਸੁਸਾਈਡ ਨੋਟ ਵਿੱਚ ਵੀ ਇਹੀ ਲਿਖਿਆ ਸੀ।


ਇਸ ਦੇ ਮੱਦੇਨਜ਼ਰ ਦੋਵਾਂ ਫੋਰਮਾਂ ਨੇ ਫੈਸਲਾ ਕੀਤਾ ਹੈ ਕਿ ਮ੍ਰਿਤਕ ਦੀ ਖੁਦਕੁਸ਼ੀ ਲਈ ਕੇਂਦਰ ਸਰਕਾਰ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਇਸ ਤੋਂ ਇਲਾਵਾ ਪਰਿਵਾਰ ਨੂੰ 25 ਲੱਖ ਰੁਪਏ ਦਿੱਤੇ ਜਾਣ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਕਿਸਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ।