Anandpur News: ਸੁਖਬੀਰ ਸਿੰਘ ਬਾਦਲ ਤੇ ਅਕਾਲੀ ਆਗੂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕਰਨਗੇ ਸੇਵਾ; ਸੁਰੱਖਿਆ ਪ੍ਰਬੰਧ ਪੁਖਤਾ
Anandpur News: ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਤਹਿਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਉਣਗੇ।
Anandpur News: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਤਹਿਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਉਣਗੇ। ਬੀਤੇ ਦਿਨ ਵਾਪਰੀ ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਚੱਪੇ-ਚੱਪੇ ਉਤੇ ਬਾਜ਼ ਅੱਖ ਰੱਖੀ ਹੋਈ ਹੈ।
ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਰ ਲੀਡਰਸ਼ਿਪ ਅੱਜ ਤਖਤ ਸ਼੍ਰੀ ਕੇਸਗੜ੍ਹ ਆਉਣਗੇ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਪਣੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਪੁਲਿਸ ਪ੍ਰਸ਼ਾਸਨ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕ ਸਕੇ।
ਅਕਾਲੀ ਦਲ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕੱਲ੍ਹ ਦਾ ਹਮਲਾ ਇੱਕ ਸਾਜ਼ਿਸ਼ ਸੀ। ਅਕਾਲੀ ਦਲ ਨੂੰ ਖਤਮ ਕਰਕੇ ਸਿੱਖ ਕੌਮ ਨੂੰ ਲੀਡਰ ਰਹਿਤ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਲੀਡਰਾਂ ਨੂੰ ਧਮਕੀਆਂ ਮਿਲ ਰਹੀਆਂ ਪਰ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਤੇ ਇੱਕ-ਇੱਕ ਗਨਮੈਨ ਦਿੱਤਾ ਗਿਆ ਹੈ।
ਦੋ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕੀਤੀ
ਸੁਖਬੀਰ ਬਾਦਲ ਇਸ ਤੋਂ ਪਹਿਲਾਂ ਦੋ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੇਵਾ ਦੇ ਦੂਜੇ ਦਿਨ ਉਸ 'ਤੇ ਗੋਲੀਆਂ ਚਲਾਈਆਂ ਗਈਆਂ ਪਰ ਪੁਲਿਸ ਨੇ ਤੁਰੰਤ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਗ੍ਰਿਫਤਾਰ ਕਰ ਲਿਆ। ਨਰਾਇਣ ਚੌੜਾ ਦਾ ਅਤੀਤ ਅਪਰਾਧੀ ਰਿਹਾ ਹੈ। ਉਹ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਅੱਤਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ 'ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹ ਸਾਹਿਤ 'ਤੇ ਇੱਕ ਕਿਤਾਬ ਵੀ ਲਿਖੀ ਹੈ। ਉਹ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ।
ਨਰਾਇਣ ਇਸ ਤੋਂ ਪਹਿਲਾਂ ਪੰਜਾਬ ਦੀ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਾ
ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਸ ਨੇ ਆਪਣੀ ਮੁਸਤੈਦੀ ਨਾਲ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ। ਮੈਂ ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ। ਮੈਂ ਪੁਲਿਸ ਨੂੰ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।