ਸੁਖਬੀਰ ਬਾਦਲ ਨੇ ਕੋਰਟ ’ਚ ਭੁਗਤੀ ਪੇਸ਼ੀ, 2017 ’ਚ ਹੋਇਆ ਸੀ ਮਾਮਲਾ ਦਰਜ
ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ੀਰਾ ਦੀ ਸਿਵਲ ਕੋਰਟ ’ਚ ਪੇਸ਼ੀ ਭੁਗਤਣ ਲਈ ਹਾਜ਼ਰ ਹੋਏ। ਦਰਅਸਲ ਸਾਲ 2017 ’ਚ ਉਨ੍ਹਾਂ ਦੇ ਨਾਲ ਨਾਲ ਕਈ ਅਕਾਲੀ ਆਗੂਆਂ ’ਤੇ ਨੈਸ਼ਨਲ ਹਾਈਵੇਅ ਨੰਬਰ 54 ਨੂੰ ਜਾਮ ਕਰਨ ਦੇ ਮਾਮਲੇ ’ਚ ਪਰਚਾ ਦਰਜ ਕੀਤਾ ਗਿਆ ਸੀ। ਪੇਸ਼ੀ ਭੁਗਤਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ।&n
ਚੰਡੀਗੜ੍ਹ: ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ੀਰਾ ਦੀ ਸਿਵਲ ਕੋਰਟ ’ਚ ਪੇਸ਼ੀ ਭੁਗਤਣ ਲਈ ਹਾਜ਼ਰ ਹੋਏ।
ਦਰਅਸਲ ਸਾਲ 2017 ’ਚ ਉਨ੍ਹਾਂ ਦੇ ਨਾਲ ਨਾਲ ਕਈ ਅਕਾਲੀ ਆਗੂਆਂ ’ਤੇ ਨੈਸ਼ਨਲ ਹਾਈਵੇਅ ਨੰਬਰ 54 ਨੂੰ ਜਾਮ ਕਰਨ ਦੇ ਮਾਮਲੇ ’ਚ ਪਰਚਾ ਦਰਜ ਕੀਤਾ ਗਿਆ ਸੀ। ਪੇਸ਼ੀ ਭੁਗਤਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ।
ਡਰਾਮੇ ਬੰਦ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਮੁੱਖ ਮੰਤਰੀ: ਸੁਖਬੀਰ ਬਾਦਲ
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੁਆਰਾ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਸ਼ੁਰੂ ਕੀਤੇ ਜਾ ਰਹੇ ਮੁਹੱਲਾ ਕਲੀਨਿਕਾਂ ਬਾਰੇ ਪੁੱਛੇ ਗਏ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਡਰਾਮੇ ਕਰਨੇ ਛੱਡਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਕਰਨੇ ਚਾਹੀਦੇ ਹਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ’ਤੇ ਨਹੀਂ ਦਿੱਤੀ ਕੋਈ ਪ੍ਰਤੀਕਿਰਿਆ
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਗਏ ਬਿਆਨ ’ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਕਿਸੇ ਵੀ ਬਿਆਨ ’ਤੇ ਪ੍ਰਤੀਕਿਰਿਆ ਨਹੀਂ ਦੇਣਾ ਚਾਹੁੰਦੇ।
ਬਿਜਲੀ ਸੋਧ ਬਿੱਲ ਵਾਪਸ ਲਏ ਜਾਣ ਸਬੰਧੀ ਕੇਂਦਰ ਨੂੰ ਲਿਖਿਆ ਪੱਤਰ
ਦੱਸ ਦੇਈਏ ਕਿ ਅਕਾਲੀ ਦਲ (ਬ) ਦੁਆਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਕੇ ਬਿਜਲੀ ਸੋਧ ਬਿੱਲ, 2022 ਨੂੰ ਵਾਪਸ ਲਏ ਜਾਣ ਦੀ ਬੇਨਤੀ ਕੀਤੀ ਹੈ।
ਅਕਾਲੀ ਦਲ ਨੇ ਇਸ ਪੱਤਰ ਰਾਹੀਂ ਕੇਂਦਰ ਸਰਕਾਰ ਦਾ ਧਿਆਨ ਇਸ ਤੱਥ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਹੈ ਕਿ 9 ਦਸੰਬਰ, 2021 ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਵੇਲੇ ਇਹ ਭਰੋਸਾ ਦਿੱਤਾ ਗਿਆ ਸੀ ਕਿ ਸੂਬਿਆਂ, ਸਿਆਸੀ ਪਾਰਟੀਆਂ, ਕਿਸਾਨ ਯੂਨੀਅਨਾਂ ਤੋਂ ਸਲਾਹ ਮਸ਼ਵਰਾ ਕੀਤੇ ਬਿਨਾਂ ਬਿਜਲੀ ਸੋਧ ਬਿੱਲ, 2022 ਲਾਗੂ ਕਰਨ ਲਈ ਅੱਗੇ ਨਹੀਂ ਵਧਾਇਆ ਜਾਵੇਗਾ।