Punjab News: ਸੁਖਬੀਰ ਬਾਦਲ ਵੱਲੋਂ ਸੀਐਮ ਭਗਵੰਤ ਮਾਨ 'ਤੇ ਕੀਤੇ ਗਏ ਮਾਣਹਾਨੀ ਦੇ ਕੇਸ ਦੀ ਸੁਣਵਾਈ ਅੱਜ; ਕੀ ਸੀਐਮ ਮਾਨ ਹੋਣਗੇ ਪੇਸ਼?
Advertisement

Punjab News: ਸੁਖਬੀਰ ਬਾਦਲ ਵੱਲੋਂ ਸੀਐਮ ਭਗਵੰਤ ਮਾਨ 'ਤੇ ਕੀਤੇ ਗਏ ਮਾਣਹਾਨੀ ਦੇ ਕੇਸ ਦੀ ਸੁਣਵਾਈ ਅੱਜ; ਕੀ ਸੀਐਮ ਮਾਨ ਹੋਣਗੇ ਪੇਸ਼?

Punjab News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਕੀਤੇ ਗਏ ਮਾਣਹਾਨੀ ਦੇ ਕੇਸ ਨੂੰ ਲੈ ਕੇ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। 

Punjab News: ਸੁਖਬੀਰ ਬਾਦਲ ਵੱਲੋਂ ਸੀਐਮ ਭਗਵੰਤ ਮਾਨ 'ਤੇ ਕੀਤੇ ਗਏ ਮਾਣਹਾਨੀ ਦੇ ਕੇਸ ਦੀ ਸੁਣਵਾਈ ਅੱਜ; ਕੀ ਸੀਐਮ ਮਾਨ ਹੋਣਗੇ ਪੇਸ਼?

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਕੀਤੇ ਗਏ ਮਾਣਹਾਨੀ ਦੇ ਕੇਸ ਨੂੰ ਲੈ ਕੇ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਸੁਖਬੀਰ ਬਾਦਲ ਨੇ ਬੀਤੇ ਮਹੀਨੇ 11 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਅਦਾਲਤ 'ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਇਸ 'ਚ ਬਾਦਲ ਨੇ ਇੱਕ ਕਰੋੜ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਮਾਮਲੇ 'ਚ ਅੱਜ ਸੁਣਵਾਈ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਸ੍ਰੀ ਮੁਕਤਸਰ ਸਾਹਿਬ ਅਦਾਲਤ 'ਚ ਪੇਸ਼ ਹੋਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਸੁਖਬੀਰ ਬਾਦਲ ਨੇ ਅਦਾਲਤ ਵਿੱਚ ਆਪਣੇ ਪਰਿਵਾਰ ਖਿਲਾਫ਼ ਗਲਤ ਦੋਸ਼ ਲਗਾਉਣ ਦੀ ਗੱਲ ਕਹੀ ਹੈ।

ਮਾਨ ਨੇ ਮਾਣਹਾਨੀ ਦੇ ਕੇਸ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਮਾੜੇ ਕੰਮਾਂ ਦਾ ਪਰਦਾਫਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਕਾਬਿਲੇਗੌਰ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਮੁਕਤਸਰ ਜ਼ਿਲ੍ਹੇ ਦੀ ਇੱਕ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ।

ਅਦਾਲਤ ਵਿੱਚ ਕੇਸ ਦਾਇਰ ਕਰਨ ਸਮੇਂ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਖੁੱਲ੍ਹੀ ਬਹਿਸ ਦੌਰਾਨ ਸੀਐਮ ਭਗਵੰਤ ਮਾਨ ਨੇ ਬਾਦਲ ਪਰਿਵਾਰ ਖ਼ਿਲਾਫ਼ ਝੂਠਾ ਪ੍ਰਚਾਰ ਕੀਤਾ ਹੈ, ਜਿਸ ਬਾਰੇ ਉਨ੍ਹਾਂ ਨੇ ਕਾਨੂੰਨੀ ਨੋਟਿਸ ਦਿੱਤਾ ਸੀ ਪਰ ਕੋਈ ਜਵਾਬ ਨਾ ਮਿਲਣ 'ਤੇ ਮੁਕਤਸਰ ਸਾਹਿਬ ਦੀ ਅਦਾਲਤ 'ਚ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।

ਉਨ੍ਹਾਂ ਨੇ ਸੀਐਮ ਮਾਨ ਵੱਲੋਂ ਹਰ ਪੇਸ਼ੀ 'ਤੇ ਪੇਸ਼ ਹੋਣ ਦੀ ਆਖੀ ਗੱਲ ਦਾ ਸਵਾਗਤ ਵੀ ਕੀਤਾ ਸੀ ਅਤੇ ਨਾਲ ਹੀ ਕਿਹਾ ਸੀ ਕਿ ਉਹ ਸ੍ਰੀ ਮੁਕਤਸਰ ਸਾਹਿਬ ਆਉਣ ਤੇ ਪ੍ਰਕਾਸ਼ ਸਿੰਘ ਬਾਦਲ ਵਾਂਗ ਲੋਕਾਂ ਨੂੰ ਫੰਡ ਦੇਣ ਤਾਂ ਜੋ ਉਨ੍ਹਾਂ ਦੇ ਮੁਕਤਸਰ ਸਾਹਿਬ ਆਉਣ ਦੇ ਨਾਲ ਲੋਕਾਂ ਨੂੰ ਲਾਹਾ ਮਿਲੇ।

ਸੁਖਬੀਰ ਬਾਦਲ ਨੇ ਦੱਸਿਆ ਸੀ ਕਿ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਪੀਏਯੂ ਕੈਂਪਸ ਵਿੱਚ ਬੋਲਦਿਆਂ ਕਿਹਾ ਕਿ ਬਾਲਸਰ ਫਾਰਮ ਨੂੰ ਬਾਦਲ ਨੇ ਸਿੱਧੀ ਕੱਸੀ ਕਢਵਾਈ ਸੀ ਜੋ ਕਿ ਬਾਲਸਰ ਫਾਰਮ ਵਿੱਚ ਜਾ ਕੇ ਸਮਾਪਤ ਹੁੰਦੀ ਹੈ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਟਰਾਂਸਪੋਰਟ ਕੰਪਨੀ ਬਾਰੇ ਕਿਹਾ ਸਾਰੇ ਪਰਮਿਟ ਚੰਡੀਗੜ੍ਹ ਵਾੜ ਲਏ ਹਨ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤਾਂ ਅਸੀਂ ਇਨ੍ਹਾਂ ਗੱਲਾਂ ਨੂੰ ਬਰਦਾਸ਼ਤ ਕੀਤਾ ਤੇ ਭਗਵੰਤ ਮਾਨ ਨੂੰ ਨੋਟਿਸ ਭੇਜਿਆ ਜਿਸ ਦਾ ਮੁੱਖ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ ਪਰ ਹੁਣ ਉਨ੍ਹਾਂ ਨੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ 'ਆਪ' ਦੇ 3 ਕੌਂਸਲਰ ਭਾਜਪਾ 'ਚ ਸ਼ਾਮਲ ਹੋਣ ਨਾਲ ਇੰਡੀਆ ਗਠਜੋੜ ਦੇ ਸਮੀਕਰਨ ਵਿਗੜੇ

Trending news