Sukhbir Singh Badal: ਸੁਖਬੀਰ ਬਾਦਲ ਨੇ ਹੜ੍ਹ ਪੀੜਤ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
Sukhbir Singh Badal: ਮਾਨਸਾ ਦੇ ਸਰਦੂਗੜ੍ਹ ਦੇ ਇਲਾਕੇ ਵਿੱਚ ਹੜ੍ਹ ਵਰਗੇ ਬਣੇ ਹਾਲਾਤ ਕਾਰਨ ਲੋਕ ਕਾਫੀ ਪਰੇਸ਼ਾਨ ਹਨ। ਇਸ ਦਰਮਿਆਨ ਸੁਖਬੀਰ ਸਿੰਘ ਬਾਦਲ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਪੁੱਜੇ।
Sukhbir Singh Badal: ਘੱਗਰ ਵਿੱਚ ਪਾੜ ਪੈਣ ਕਾਰਨ ਸਰਦੂਲਗੜ੍ਹ ਦੇ ਆਸ ਪਾਸ ਦੇ ਪਿੰਡਾਂ 'ਚ ਪਾਣੀ ਪੁੱਜ ਚੁੱਕਾ ਹੈ ਤੇ ਅੱਜ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਰਦੂਲਗੜ੍ਹ ਹਲਕੇ ਪਿੰਡ ਝੰਡਾ ਖੁਰਦ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵੀ ਫੋਨ ਉਤੇ ਗੱਲਬਾਤ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕਿਹਾ।
ਇਸ ਦੌਰਾਨ ਲੋਕਾਂ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਪਹੁੰਚਾਈ ਜਾ ਰਹੀ ਅਤੇ ਨਾ ਹੀ ਪਾਣੀ ਬੰਦ ਕਰਨ ਲਈ ਕਿਸੇ ਪ੍ਰਕਾਰ ਦੀ ਕੋਈ ਹੋਰ ਸਹਾਇਤਾ ਦਿੱਤੀ ਜਾ ਰਹੀ ਹੈ ਜਿਸ ਕਾਰਨ ਪਿੰਡਾਂ ਵਿੱਚ ਪਾਣੀ ਵੜ੍ਹ ਰਿਹਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਫੋਨ ਉਤੇ ਗੱਲਬਾਤ ਕੀਤੀ ਅਤੇ ਪਿੰਡਾਂ ਦੇ ਲੋਕਾਂ ਦਾ ਦਰਦ ਸੁਣਨ ਤੇ ਜਿਸ ਤਰ੍ਹਾਂ ਦੀ ਵੀ ਪਿੰਡਾਂ ਦੇ ਲੋਕ ਮਦਦ ਮੰਗ ਰਹੇ ਹਨ, ਨੂੰ ਪੂਰਾ ਕਰਨ ਲਈ ਕਿਹਾ ਹੈ।
ਉਨ੍ਹਾਂ ਨੇ ਕਿਹਾ ਕੇ ਲੋਕ ਆਪਣੇ ਪੱਧਰ ਉਤੇ ਟਰੈਕਟਰ ਟਰਾਲੀਆਂ ਦੇ ਨਾਲ ਮਿੱਟੀ ਦੇ ਬੰਨ੍ਹ ਲਗਾ ਰਹੇ ਹਨ ਪਰ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤੁਰੰਤ ਇਨ੍ਹਾਂ ਲੋਕਾਂ ਨੂੰ ਸਹਾਇਤਾ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਘਰਾਂ ਨੂੰ ਬਚਾ ਸਕਣ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਹਰ ਸਮੇਂ ਲੋਕਾਂ ਦੇ ਨਾਲ ਹਨ ਤੇ ਲੋਕਾਂ ਦਾ ਦਰਦ ਸੁਣਨ ਲਈ ਲੋਕਾਂ ਦੇ ਵਿਚਾਲੇ ਹਨ।
ਇਹ ਵੀ ਪੜ੍ਹੋ : Sultanpur Lodhi News: ਪੰਜਾਬੀਆਂ ਦੀ ਅਨੋਖੀ ਪਹਿਲ! ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਲਾਈ ਕਰੀਬ 250 ਏਕੜ ਝੋਨੇ ਦੀ ਪਨੀਰੀ
ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦੇ ਸੇਵਾਦਾਰ ਹਰ ਜ਼ਿਲ੍ਹੇ ਵਿੱਚ ਲੋਕਾਂ ਦੀ ਮਦਦ ਕਰਨ ਲਈ ਜੁਟੇ ਹੋਏ ਹਨ ਅਤੇ ਜੇਕਰ ਕਿਸੇ ਨੂੰ ਕੋਈ ਵੱਡੀ ਸਮੱਸਿਆ ਹੈ ਤਾਂ ਉਹ ਤੁਰੰਤ ਉਨ੍ਹਾਂ ਦੀਆਂ ਟੀਮਾਂ ਦੇ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : Jammu Kashmir News: ਅਮਰਨਾਥ ਯਾਤਰਾ 'ਤੇ ਆਈ ਮਹਿਲਾ ਸ਼ਰਧਾਲੂ ਦੀ ਪੱਥਰ ਲੱਗਣ ਨਾਲ ਹੋਈ ਮੌਤ