Sukhbir Singh Badal: ਸੁਖਬੀਰ ਬਾਦਲ ਨੂੰ ਲਗਾਈ ਗਈ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਸ੍ਰੀ ਮੁਕਤਸਰ ਸਾਹਿਬ ਪਹੁੰਚੇ
![Sukhbir Singh Badal: ਸੁਖਬੀਰ ਬਾਦਲ ਨੂੰ ਲਗਾਈ ਗਈ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਸ੍ਰੀ ਮੁਕਤਸਰ ਸਾਹਿਬ ਪਹੁੰਚੇ Sukhbir Singh Badal: ਸੁਖਬੀਰ ਬਾਦਲ ਨੂੰ ਲਗਾਈ ਗਈ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਸ੍ਰੀ ਮੁਕਤਸਰ ਸਾਹਿਬ ਪਹੁੰਚੇ](https://hindi.cdn.zeenews.com/hindi/sites/default/files/styles/zm_500x286/public/2024/12/11/3496240-sukhbir-singh-badal.jpg?itok=KmwEBGY4)
Sukhbir Singh Badal: ਸੁਖਬੀਰ ਬਾਦਲ ਨੂੰ ਲਗਾਈ ਗਈ ਧਾਰਮਿਕ ਸਜ਼ਾ ਦਾ ਨੌਵਾਂ ਦਿਨ ਹੈ ਅਤੇ ਅੱਜ ਸੇਵਾ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਹਨ।
Sukhbir Badal at Shri Muktsar Sahib: ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਧਾਰਮਿਕ ਸਜ਼ਾ ਦੇ ਨਿਭਾਉਣ ਦਾ ਅੱਜ ਨੌਵਾਂ ਦਿਨ ਹੈ। ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਹਿਰੇਦਾਰੀ ਦੀ ਸੇਵਾ ਕੀਤੀ ਅਤੇ ਹੁਣ ਇਕ ਘੰਟਾ ਅਕਾਲੀ ਲੀਡਰਾਂ ਸਮੇਤ ਕੀਰਤਨ ਸਰਵਣ ਕਰਨਗੇ। ਉਸ ਤੋਂ ਬਾਅਦ ਸੁਖਬੀਰ ਬਾਦਲ ਨੇ ਲੰਗਰ ਹਾਲ ਵਿੱਚ ਜਾ ਕੇ ਜੂਠੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕਰਨਗੇ।
ਬੀਤੇ ਦਿਨੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸੇਵਾ ਨਿਭਾਉਣ ਦੇ ਪੜਾਅ ਵਜੋਂ ਪੰਜਾਬ ਦੇ ਬਠਿੰਡਾ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸਨ ਅਤੇ ਤਖ਼ਤ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਸੇਵਾਦਾਰ ਵਜੋਂ ਅਹੁਦਾ ਸੰਭਾਲਿਆ ਸੀ ਤੇ ਸੇਵਾ ਕੀਤੀ ਗਈ।
ਇਸ ਤੋਂ ਪਹਿਲਾਂ 2 ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਕੀਤੀ, ਉਸ ਤੋਂ ਬਾਅਦ 2 ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ ਸੀ, ਇਸ ਲਈ ਅੱਜ ਦੂਜੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨ ਨੇ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ ਲਈ ਸੀਨੀਅਰ ਅਕਾਲੀ ਆਗੂਆਂ ਦੀ ਧਾਰਮਿਕ ਸੇਵਾ ਲਗਾਈ ਸੀ।
ਇਹ ਵੀ ਪੜ੍ਹੋ: Sri Chamkaur Sahib: ਸ਼ਹੀਦੀ ਪੰਦਰਵਾੜੇ ਦੌਰਾਨ ਆਉਣ ਵਾਲੀਆਂ ਸੰਗਤਾਂ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ