Sukhbir Singh Badal At Amritsar: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੰਮ੍ਰਿਤਸਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਕੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂ ਵੀ ਉਥੇ ਪਹੁੰਚ ਗਏ। ਆਪਣੀ 10 ਦਿਨਾਂ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਇਹ ਸਾਰੇ ਅੰਮ੍ਰਿਤਸਰ ਪੁੱਜੇ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਜ਼ਾ ਪੂਰੀ ਕੀਤੀ।


COMMERCIAL BREAK
SCROLL TO CONTINUE READING

ਇਸ ਦੌਰਾਨ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਨੂੰ ਦਿੱਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ। ਮੈਂ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਸਾਰਿਆਂ ਨੇ ਸੇਵਾ ਵਿੱਚ ਉਤਸ਼ਾਹ ਨਾਲ ਯੋਗਦਾਨ ਪਾਇਆ। ਇਸ ਦੌਰਾਨ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਦੇ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ।


ਸੁਰੱਖਿਆ ਪ੍ਰਬੰਧਾਂ ਬਾਰੇ ਚੀਮਾ ਨੇ ਕਿਹਾ ਕਿ ਅੱਜ ਦੀ ਸੁਰੱਖਿਆ ਸਿਰਫ਼ ਦਿਖਾਵੇ ਲਈ ਹੈ। ਜੇਕਰ ਅੱਜ ਜਿਸ ਮੁਸਤੈਦੀ ਦਾ ਪੱਧਰ ਉਸ ਦਿਨ ਦਿਖਾਇਆ ਗਿਆ ਹੁੰਦਾ ਤਾਂ ਮਾਮਲਾ ਇਸ ਹੱਦ ਤੱਕ ਨਾ ਵਧਦਾ ਅਤੇ ਦੁਨੀਆ ਨੂੰ ਜਾ ਰਹੇ ਗਲਤ ਸੰਦੇਸ਼ ਨੂੰ ਰੋਕਿਆ ਜਾ ਸਕਦਾ ਸੀ। ਸੁਰੱਖਿਆ ਦਿਖਾਵੇ ਲਈ ਨਹੀਂ ਹੋਣੀ ਚਾਹੀਦੀ।


ਇਹ ਵੀ ਪੜ੍ਹੋ: Sarwan Singh Pandher: ਕਿਸਾਨ ਆਗੂ ਪੰਧੇਰ ਨੇ ਕਿਹਾ- 'ਪੰਜਾਬ ਦੇ ਲੋਕ ਅੱਜ ਵੀ ਸਾਡੇ ਨਾਲ ਹਨ ਅਤੇ ਅਸੀਂ ਸੰਘਰਸ਼ ਕਰਦੇ ਰਹਾਂਗੇ'


ਢੀਂਡਸਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੂਜੇ ਦਿਨ ਦੀ ਸੇਵਾ ਆਰੰਭੀ। 


ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਦੇ ਲੜੀ 'ਚ ਅਕਾਲੀ ਦਲ ਸੁਧਾਰ ਲਹਿਰ ਆਗੂ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੂਜੇ ਦਿਨ ਦੀ ਧਾਰਮਿਕ ਸੇਵਾ ਅਰੰਭ ਦਿੱਤੀ ਹੈ। ਓਹਨਾਂ ਵੱਲੋਂ ਇੱਕ ਘੰਟਾ ਤਖ਼ਤ ਸਾਹਿਬ ਦੇ ਦਵਾਰ ਵਿਖੇ ਚੋਬਦਾਰ ਵਜੋਂ ਸੇਵਾ ਨਿਭਾਈ ਜਾਵੇਗੀ ਜਦੋਂਕਿ ਇੱਕ ਘੰਟਾ ਕੀਰਤਨ ਸ੍ਰਵਨ ਕੀਤਾ ਜਾਵੇਗਾ ਅਤੇ ਲੰਗਰ ਹਾਲ ਚ ਵਰਤਣ ਸਾਫ ਕਰਨ ਦੀ ਸੇਵਾ ਨਿਭਾਈ ਜਾਵੇਗੀ।


ਪੰਜਾਬ ਵਿੱਚ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਹੁਣ ਸ਼ੁਰੂ ਹੋਣਗੇ। ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਦਾ ਆਖਰੀ ਦਿਨ ਪੂਰਾ ਕਰਨ ਤੋਂ ਬਾਅਦ ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪੁੱਜੇ।