Takhat Sachkhand Sri Hazur: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੇ ਪ੍ਰਬੰਧਕ ਵਜੋਂ ਕਿਸੇ ਗ਼ੈਰ-ਸਿੱਖ ਨੂੰ ਨਿਯੁਕਤ ਕੀਤੇ ਜਾਣ 'ਤੇ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਿੱਖੀ 'ਤੇ ਖ਼ਤਰਨਾਕ ਵਿਚਾਰਧਾਰਾ ਹਮਲੇ ਦਾ ਹਿੱਸਾ ਕਰਾਰ ਦਿੱਤਾ ਹੈ। ਪਛਾਣ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅੰਦਰੂਨੀ ਧਾਰਮਿਕ ਮਾਮਲਿਆਂ 'ਤੇ ਲਗਾਤਾਰ ਹਮਲਿਆਂ ਅਤੇ ਦਖਲਅੰਦਾਜ਼ੀ ਦਾ ਸਿਲਸਿਲਾ ਹੈ।


COMMERCIAL BREAK
SCROLL TO CONTINUE READING

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਵੱਖ-ਵੱਖ ਪੱਤਰਾਂ ਵਿੱਚ ਬਾਦਲ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਤੇ ਨੌਕਰਸ਼ਾਹਾਂ ਵਿੱਚੋਂ “ਇੱਕ ਪੂਰਨ ਗੁਰ ਸਿੱਖ” (ਪੂਰਾ ਅਭਿਆਸ ਕਰਨ ਵਾਲਾ ਸਿੱਖ) ਦੀ ਨਿਯੁਕਤੀ ਕਰਨ ਦੀ ਮੰਗ ਕੀਤੀ ਹੈ। ਖ਼ਾਲਸਾ ਪੰਥ ਦੇ ਬਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨਾਲ ਸਬੰਧਤ ਤਖ਼ਤ ਦੇ ਪ੍ਰਬੰਧਕ ਲਗਾਉਣ ਲਈ ਉਨ੍ਹਾਂ ਨੇ ਭਾਰਤ ਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਪ੍ਰਤੀ ਵੱਧ ਤੋਂ ਵੱਧ ਸੰਵੇਦਨਸ਼ੀਲਤਾ ਦਿਖਾਉਣ ਦੀ ਵੀ ਅਪੀਲ ਕੀਤੀ।


ਉਨ੍ਹਾਂ ਨੇ ਕਿਹਾ ਕਿ ਕਠਪੁਤਲੀਆਂ ਗੈਰ ਸਿੱਖਾਂ ਤੇ ਸਿੱਖ ਵਿਰੋਧੀ ਤਾਕਤਾਂ ਖਿਲਾਫ ਸਿਰਫ਼ ਰਸਮੀ ਬਿਆਨਬਾਜ਼ੀ ਕਰਨਗੇ ਪਰ ਇਹ ਆਪਣਾ ਜ਼ਹਿਰ ਤੇ ਸੱਤਾ ਦੀ ਲਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਬਚਾ ਕੇ ਰੱਖਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਸਿੱਖ ਸੰਸਥਾਵਾਂ ਤੇ ਸਿੱਖਾਂ ਦੀ ਸਰਵਉੱਚ ਅਤੇ ਚੁਣੀ ਹੋਈ ਧਾਰਮਿਕ ਪਾਰਲੀਮੈਂਟ, ਸ਼੍ਰੋਮਣੀ ਕਮੇਟੀ ਦੀ ਮਿਹਨਤ ਨਾਲ ਪ੍ਰਾਪਤ ਕੀਤੀ ਧਾਰਮਿਕ ਖੁਦਮੁਖਤਿਆਰੀ ਨੂੰ ਕਮਜ਼ੋਰ ਕਰਨ ਦੇ ਮਨਸੂਬਿਆਂ ਵਿੱਚ ਆਪਣੇ ਗੈਰ-ਸਿੱਖ ਆਕਾਵਾਂ ਦੀ ਪਾਲਣਾ ਕਰ ਰਹੇ ਹਨ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਧਾਰਮਿਕ ਸੰਸਥਾਵਾਂ 'ਤੇ ਜ਼ਬਰਦਸਤੀ ਕਬਜ਼ਾ ਕਰਕੇ ਸਿੱਖ ਕੌਮ ਦੀ ਵਿਲੱਖਣ ਤੇ ਵੱਖਰੀ ਧਾਰਮਿਕ ਵਿਚਾਰਧਾਰਾ ਅਤੇ ਪਛਾਣ ਨੂੰ ਖੋਹਣ ਤੇ ਨਸ਼ਟ ਕਰਨ ਦੀ ਚੱਲ ਰਹੀ ਸਾਜ਼ਿਸ਼ ਦੇ ਰੂਪ ਵਿੱਚ ਪਹਿਲਾਂ ਹੀ ਸਿੱਖ ਸੰਗਤ ਵਿੱਚ ਰੋਸ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਿੱਖ ਸੰਗਤ ਇਨ੍ਹਾਂ ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।


ਇਹ ਵੀ ਪੜ੍ਹੋ : Sandeep Nangal Ambian Murder Case: ਸੰਦੀਪ ਨੰਗਲ ਅੰਬੀਆ ਕਤਲ ਮਾਮਲਾ ; ਭਾਰੀ ਸੁਰੱਖਿਆ ਬਲ ਹੇਠ ਮੁਲਜ਼ਮਾਂ ਦੀ ਅਦਾਲਤ 'ਚ ਹੋਈ ਪੇਸ਼ੀ


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਧਾਰਮਿਕ ਸੰਸਥਾਵਾਂ 'ਤੇ ਜ਼ਬਰਦਸਤੀ ਕਬਜ਼ਾ ਕਰਕੇ ਸਿੱਖ ਕੌਮ ਦੀ ਵਿਲੱਖਣ ਤੇ ਵੱਖਰੀ ਧਾਰਮਿਕ ਵਿਚਾਰਧਾਰਾ ਅਤੇ ਪਛਾਣ ਨੂੰ ਖੋਹਣ ਤੇ ਨਸ਼ਟ ਕਰਨ ਦੀ ਚੱਲ ਰਹੀ ਸਾਜ਼ਿਸ਼ ਦੇ ਰੂਪ ਵਿੱਚ ਪਹਿਲਾਂ ਹੀ ਸਿੱਖ ਸੰਗਤ ਵਿੱਚ ਰੋਸ ਵੱਧ ਰਿਹਾ ਹੈ। ਇਹ ਫੈਸਲਾ ਤੇ ਸ਼੍ਰੋਮਣੀ ਕਮੇਟੀ 'ਤੇ ਹਮਲੇ ਉਸੇ ਸਾਜ਼ਿਸ਼ ਦਾ ਹਿੱਸਾ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਧਾਰਮਿਕ ਸੰਸਥਾਵਾਂ 'ਤੇ ਜ਼ਬਰਦਸਤੀ ਕਬਜ਼ਾ ਕਰਕੇ ਸਿੱਖ ਕੌਮ ਦੀ ਵਿਲੱਖਣ ਤੇ ਵੱਖਰੀ ਧਾਰਮਿਕ ਵਿਚਾਰਧਾਰਾ ਤੇ ਪਛਾਣ ਨੂੰ ਖੋਹਣ ਤੇ ਨਸ਼ਟ ਕਰਨ ਦੀ ਚੱਲ ਰਹੀ ਸਾਜ਼ਿਸ਼ ਦੇ ਰੂਪ ਵਿੱਚ ਪਹਿਲਾਂ ਹੀ ਸਿੱਖ ਸੰਗਤ ਵਿੱਚ ਰੋਸ ਵੱਧ ਰਿਹਾ ਹੈ। ਇਹ ਫੈਸਲਾ ਅਤੇ ਸ਼੍ਰੋਮਣੀ ਕਮੇਟੀ 'ਤੇ ਹਮਲੇ ਉਸੇ ਸਾਜ਼ਿਸ਼ ਦਾ ਹਿੱਸਾ ਸਨ।


ਇਹ ਵੀ ਪੜ੍ਹੋ : Sadiq Firing Case: ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੇ ਕਤਲ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ