ਨਵਜੋਤ ਸਿੰਘ ਧਾਲੀਵਾਲ/ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਬਠਿੰਡਾ ਅਤੇ ਮਾਨਸਾ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ ਹੈ। 

COMMERCIAL BREAK
SCROLL TO CONTINUE READING


ਗੁਲਾਬੀ ਸੁੰਡੀ ਕਾਰਨ ਕਿਸਾਨਾਂ ਦੀ ਨਰਮੇ ਦੀ ਫ਼ਸਲ ਖ਼ਰਾਬ ਹੋ ਗਈ ਹੈ ਤੇ ਕਿਸਾਨ ਖੜੀ ਫ਼ਸਲ ਵਾਹੁਣ ਲਈ ਮਜ਼ਬੂਰ ਹਨ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਤੋਂ ਨੁਕਸਾਨ ਦੀ ਭਰਪਾਈ ਅਤੇ ਬੀਜਾਂ ਵਿੱਚ ਘਪਲਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਦੇ ਬਾਅਦ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ,ਜਿਸ ਦੌਰਾਨ ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡਾ ਕਲਾਂ ਅਤੇ ਮਾਨ ਖੇਲਾ ਵਿੱਚ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋ ਰਹੀ ਨਰਮੇ ਦੀ ਫ਼ਸਲ ਦਾ ਖੇਤਾਂ 'ਚ ਕਿਸਾਨਾਂ ਕੋਲ ਜਾ ਕੇ ਜਾਇਜ਼ਾ ਲਿਆ ਹੈ।