ਭਰਤ ਸ਼ਰਮਾ/ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਲੁਧਿਆਣਾ ਪਹੁੰਚੇ, ਇਸ ਦੌਰਾਨ ਉਨ੍ਹਾਂ ਲੁਧਿਆਣਾ ਪੂਰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਪ੍ਰਚਾਰ ਕਰਨ ਲਈ ਪਹੁੰਚੇ।

COMMERCIAL BREAK
SCROLL TO CONTINUE READING


ਲਖੀਮਪੁਰ ਦੇ ਮੁੱਦੇ ਤੇ ਕਿਹਾ ਕਿ ਅੱਜ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਜਿੱਦ ਕਰਕੇ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਕਾਨੂੰਨ ਰੱਦ ਕਰ ਦੇਣ ਕਿਉਂਕਿ ਉਨ੍ਹਾਂ ਕਰਕੇ ਕਿਸਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਤੇ ਆਉਣ ਵਾਲੇ ਸਮੇਂ ਵਿੱਚ ਹੋਰ ਜ਼ਿਆਦਾ ਨੁਕਸਾਨ ਵੀ ਹੋ ਸਕਦਾ ਹੈ।
ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਲਖੀਮਪੁਰ ਦੀ ਘਟਨਾ ਦੀ ਉਹ ਸਖਤ ਸ਼ਬਦਾਂ "ਚ ਨਿੰਦਾ ਕਰਦੇ ਨੇ ਅਤੇ ਜੋ ਵੀ ਇਸ ਲਈ ਜ਼ਿੰਮੇਵਾਰ ਹੈ ਪੁਲਿਸ ਨੂੰ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਧਾਨਮੰਤਰੀ ਨੂੰ ਤੁਰੰਤ ਤਿੰਨੇ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।


ਬਾਦਲ ਨੇ ਸਪੀਚ ਦੇ ਦੌਰਾਨ ਇਹ ਜ਼ਰੂਰ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਦੇ ਸਰਕਾਰੀ ਸਕੂਲ ਦੇ 33 ਫੀਸਦੀ ਵਿਦਿਆਰਥੀਆਂ ਨੂੰ ਵੱਡੇ ਕਾਲਜਾਂ ਯੂਨੀਵਰਸਿਟੀਆਂ ਖਾਸ ਕਰਕੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਰਾਖਵਾਂਕਰਨ ਦਿੱਤਾ ਜਾਵੇਗਾ, ਇਸ ਦੌਰਾਨ ਉਨ੍ਹਾਂ ਬਿਜਲੀ ਨੂੰ ਲੈ ਕੇ ਵੀ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਅਕਾਲੀ ਦਲ ਕੋਲ ਇਸ ਲਈ ਪੂਰਾ ਪਲੈਨ ਹੈ, ਅਕਾਲੀ ਦਲ ਪੰਜਾਬ ਦੇ ਵਿੱਚ ਬਿਜਲੀ ਦੀ ਪੂਰਤੀ ਲਈ ਦੱਸ ਹਜ਼ਾਰ ਮੈਗਾਵਾਟ ਦਾ ਸੋਲਰ ਸਿਸਟਮ ਲਗਾਵੇਗਾ, ਜਿਸ ਨਾਲ ਲੁਧਿਆਣਾ ਦੀ ਇੰਡਸਟਰੀ ਦੇ ਨਾਲ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਬਿਜਲੀ ਦੀ ਸਪਲਾਈ ਹੋਵੇਗੀ ਅਤੇ ਉਨ੍ਹਾਂ ਨੇ ਇੱਕ ਵਾਰ ਹੀ ਖਰਚਾ ਆਵੇਗਾ ਇਸ ਦੇ ਨਾਲ ਹੀ ਇਸ ਦੌਰਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਲੁਧਿਆਣਾ ਵਿੱਚ ਬੀਤੇ ਪੰਜ ਸਾਲਾਂ ਅੰਦਰ ਕੋਈ ਵਿਕਾਸ ਨਹੀਂ ਹੋਇਆ ਉਨ੍ਹਾਂ ਕਿਹਾ ਕਿ ਇਥੋਂ ਦਾ ਜੋ ਗੁੰਡਾ ਮੰਤਰੀ ਹੈ ਉਸ ਨੇ ਕੁਝ ਨਹੀਂ ਕਰਵਾਇਆ।