Kotkapura Firing Incident: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ ਸਮੇਤ ਹੋਰ ਮੁਲਜ਼ਮਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਜਾਂਚ ਪੂਰੀ ਹੋਣ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਨੇ ਸਾਰੇ ਪਟੀਸ਼ਨਕਰਤਾਵਾਂ ਨੂੰ ਕੋਈ ਲਾਭ ਦਿੱਤਾ ਹੈ। ਹਾਈ ਕੋਰਟ ਨੇ ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਕਿ ਪਟੀਸ਼ਨਕਰਤਾ ਜਾਂਚ ਵਿੱਚ ਸਹਿਯੋਗ ਕਰਨਗੇ ਅਤੇ ਕਿਸੇ ਵੀ ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਾਂਗੇ।


COMMERCIAL BREAK
SCROLL TO CONTINUE READING

2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ


ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ ਏਡੀਜੀਪੀ ਐਲਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਇਸ ਮਾਮਲੇ ਵਿੱਚ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫ਼ਰੀਦਕੋਟ ਦੀ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।


ਗੋਲੀ ਕਾਂਡ 'ਚ ਕੁੱਲ 8 ਦੋਸ਼ੀ ਹਨ


ਇਸ ਤੋਂ ਪਹਿਲਾਂ ਚਲਾਨ ਵਿੱਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਨੂੰ ਨਾਮਜ਼ਦ ਕੀਤਾ ਸੀ। ਚਾਹਲ ਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ।


ਕਿਸ 'ਤੇ ਕੀ ਦੋਸ਼ ਲੱਗੇ ਸਨ?


ਇਸ ਤੋਂ ਪਹਿਲਾਂ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਜਾ ਚੁੱਕਾ ਹੈ। ਜਦਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ 'ਚ ਮਦਦ ਕਰਨ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।


ਇਹ ਵੀ ਪੜ੍ਹੋ : Rail Roko Andolan News: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ, ਕਈ ਟਰੇਨਾਂ ਪ੍ਰਭਾਵਿਤ, ਚੰਡੀਗੜ੍ਹ ਅੰਬਾਲਾ ਹਾਈਵੇਅ ਕੀਤਾ ਜਾਮ


ਫ਼ਰੀਦਕੋਟ ਦੇ ਤਤਕਾਲੀ ਐੱਸਐੱਸਪੀ ਸੁਖਮੰਦਰ ਸਿੰਘ ਮਾਨ ਤੇ ਕੋਟਕਪੂਰਾ ਦੇ ਐੱਸਐੱਚਓ ਗੁਰਦੀਪ ਸਿੰਘ 'ਤੇ ਸਾਜ਼ਿਸ਼ ਰਚਣ, ਤੱਥ ਛੁਪਾਉਣ ਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਹਨ। ਐਸਆਈਟੀ ਨੇ ਫਿਲਹਾਲ ਸਾਲ 2018 ਵਿੱਚ ਦਰਜ ਐਫਆਈਆਰ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 'ਚ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਬਾਦਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।


ਇਹ ਵੀ ਪੜ੍ਹੋ : Manpreet Badal News: ਮਨਪ੍ਰੀਤ ਬਾਦਲ ਦੇ ਕਰੀਬੀਆਂ 'ਤੇ ਵਿਜੀਲੈਂਸ ਦਾ ਛਾਪਾ, ਤਿੰਨ ਕਾਬੂ- ਸੂਤਰ