ਆਮ ਆਦਮੀ ਪਾਰਟੀ ਦੇ MLA ਤੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਨੇ ਬਾਦਲ ਪਰਿਵਾਰ ਦੇ ਨਾਲ ਨਾਲ ਆਪਣੀ ਪਾਰਟੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।
Trending Photos
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ MLA ਤੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ (Kunwar vijay pratap) ਨੇ ਬਾਦਲ ਪਰਿਵਾਰ ਦੇ ਨਾਲ ਨਾਲ ਆਪਣੀ ਪਾਰਟੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਵਿਧਾਇਕ ਨੇ ਕਿਹਾ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Singh Badal) ਦੀ ਸਿੱਧੀ ਗ੍ਰਿਫ਼ਤਾਰੀ ਕੀਤਾ ਜਾਣੀ ਚਾਹੀਦੀ ਹੈ।
ਸੁਖਬੀਰ ਨੂੰ ਬਿਨਾ ਦੇਰੀ ਕੀਤੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ: ਕੁੰਵਰ ਵਿਜੇ ਪ੍ਰਤਾਪ
ਉਨ੍ਹਾਂ ਕਿਹਾ ਕਿ ਸੱਤ ਸਾਲ ਬੀਤ ਜਾਣ ਦੇ ਬਾਅਦ ਵੀ ਸੰਮਨ ਭੇਜੇ ਜਾ ਰਹੇ ਹਨ, ਜਦਕਿ ਇਸ ਮਾਮਲੇ ’ਚ ਤਾਂ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਹੈ। ਆਪ ਵਿਧਾਇਕ ਨੇ ਕਿਹਾ ਕਿ ਗੋਲੀਕਾਂਡ ’ਚ ਜਿੰਨੇ ਵੀ ਮੁਲਜ਼ਮ ਹਨ, ਉਨ੍ਹਾਂ ਨੂੰ ਬਿਨਾਂ ਦੇਰੀ ਕੀਤੀਆਂ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਉਠਾਏ ਵਿਧਾਇਕ ਨੇ ਸਵਾਲ
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਇਸ ਮੌਕੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਡਰੱਗ ਮਾਮਲੇ ’ਚ ਪੁਲਿਸ ਨੇ ਡਰੱਗ ਮਾਫ਼ੀਆ ਦਾ ਰਿਮਾਂਡ ਲੈਣ ਦੀ ਹਿੰਮਤ ਨਹੀਂ ਦਿਖਾਈ। ਹੁਣ ਸਵਾਲ ਇਹ ਉੱਠਦਾ ਹੈ ਕਿ ਇਨ੍ਹਾਂ ਨੂੰ ਗ੍ਰਿਫ਼ਤਾਰ ਕੌਣ ਕਰੇਗਾ?
ਵਿਧਾਇਕ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਰਿਪੋਰਟ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ, ਪਰ ਉਸ ’ਚ ਲਿਖੀ ਗਈ ਇਕ ਵੀ ਲਾਈਨ ’ਤੇ ਅਜੇ ਤੱਕ ਕਿਸੇ ਨੇ ਕੋਈ ਟਿੱਪਣੀ ਨਹੀਂ ਕੀਤੀ ਹੈ।
ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਦੌਰਾਨ ਅਹਿਮ ਭੂਮਿਕਾ ਨਿਭਾਈ ਸੀ, ਪਿਛਲੇ ਵਰ੍ਹੇ ਉਨ੍ਹਾਂ ਵਲੋਂ ਤਿਆਰ ਕੀਤੀ ਜਾਂਚ ਰਿਪੋਰਟ ਨੂੰ ਸਰਕਾਰ ਵਲੋਂ ਸਮਰਥਨ ਨਾ ਦਿੱਤੇ ਜਾਣ ਦੇ ਰੋਸ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਸੂਬੇ ’ਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਵੀ ਉਹ ਬੇਅਦਬੀ ਮਾਮਲਿਆਂ ਦੀ ਜਾਂਚ ਸਹੀ ਨਾ ਹੋਣ ਕਾਰਨ ਆਪਣੇ ਹੀ ਸਰਕਾਰ ’ਤੇ ਲਗਾਤਾਰ ਸਵਾਲ ਚੁੱਕਦੇ ਰਹੇ ਹਨ।