Sukhbir Singh Badal: ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਧਾਰਮਿਕ ਸਜ਼ਾ ਦੇ ਨਿਭਾਉਣ ਦਾ ਅੱਜ ਦੂਜਾ ਦਿਨ ਹੈ।  ਅੱਜ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ। ਇਸ ਦੌਰਾਨ  ਸੁਖਬੀਰ ਸਿੰਘ ਬਾਦਲ ਨੇ ਪਹਿਰੇਦਾਰੀ ਦੀ ਸੇਵਾ ਕੀਤੀ ਅਤੇ  ਹੁਣ ਇਕ ਘੰਟਾ ਅਕਾਲੀ ਲੀਡਰਾਂ ਸਮੇਤ ਕੀਰਤਨ ਸਰਵਣ ਕਰਨਗੇ।  ਉਸ ਤੋਂ ਬਾਅਦ ਸੁਖਬੀਰ ਬਾਦਲ ਨੇ ਲੰਗਰ ਹਾਲ ਵਿੱਚ ਜਾ ਕੇ ਜੂਠੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕੀਤੀ।


COMMERCIAL BREAK
SCROLL TO CONTINUE READING

ਬੀਤੇ ਦਿਨੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸੇਵਾ ਨਿਭਾਉਣ ਦੇ ਪੜਾਅ ਵਜੋਂ ਪੰਜਾਬ ਦੇ ਬਠਿੰਡਾ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਤਖ਼ਤ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਸੇਵਾਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ ਅਤੇ ਅੱਜ ਵੀ ਸੇਵਾ ਕਰਨਗੇ।


ਇਹ ਵੀ ਪੜ੍ਹੋ: Sukhbir Singh Badal: ਸੱਤਵੇਂ ਦਿਨ ਵੀ ਸੁਖਬੀਰ ਬਾਦਲ ਵੱਲੋਂ ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਸੇਵਾ ਜਾਰੀ, ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ


ਦਰਅਸਲ ਉਹਨਾਂ ਦੇ ਹੱਥ ਵਿੱਚ ਬਰਛਾ ਹੈ, ਚਾਰੇ ਪਾਸੇ ਸਖ਼ਤ ਸੁਰੱਖਿਆ ਪ੍ਰਬੰਧ ਨਜ਼ਰ ਆ ਰਹੇ ਹਨ। ਸਿੰਘ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਕੀਤੀ, ਇਸ ਤੋਂ ਪਹਿਲਾਂ 2 ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਕੀਤੀ, ਉਸ ਤੋਂ ਬਾਅਦ 2 ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ ਸੀ, ਇਸ ਲਈ ਅੱਜ ਦੂਜੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।


ਬੀਤੇ ਦੋ ਦਿਨ ਪਹਿਲਾਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਦੇ ਉੱਤੇ ਸੁਖਬੀਰ ਸਿੰਘ ਬਾਦਲ (Sukhbir Singh Badal)  ਵੱਲੋਂ ਧਾਰਮਿਕ ਸਜ਼ਾ ਦੇ ਨਿਭਾਈ ਗਈ ਸੀ।  ਸੁਖਬੀਰ ਸਿੰਘ ਬਾਦਲ ਮੁੱਖ ਗੇਟ ਦੇ ਉੱਤੇ ਪਹਿਰੇਦਾਰੀ ਦੀ ਸੇਵਾ ਕੀਤੀ ਗਈ ਸੀ।  ਇਸ ਮੌਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾਕਟਰ ਦਲਜੀਤ ਸਿੰਘ ਚੀਮਾ ਬਿਕਰਮ ਸਿੰਘ ਮਜੀਠੀਆ ਵੀ ਇਸ ਮੌਕੇ ਮੌਜੂਦ ਦਿਖਾਈ ਦਿੱਤੇ ਸੀ।  2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨ ਨੇ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ ਲਈ ਸੀਨੀਅਰ ਅਕਾਲੀ ਆਗੂਆਂ ਦੀ ਧਾਰਮਿਕ ਸੇਵਾ ਲਗਾਈ ਸੀ।