ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਬਾਅਦ ਦੁਪਹਿਰ ਨੌਜਵਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ ਹੈ। ਜਵਾਨ ਪੁੱਤ ਦਾ ਦਿਨ-ਦਿਹਾੜੇ ਕਤਲ ਮਾਪਿਆਂ ਲਈ ਬੜੀ ਡੂੰਘੀ ਸੱਟ ਹੈ। ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਆਗੂ ਮੌਜੂਦ ਸਨ। 


COMMERCIAL BREAK
SCROLL TO CONTINUE READING

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੋਂ ਇਸ ਸੰਗੀਨ ਮਾਮਲੇ ਦੀ ਜਾਂਚ ਅਤੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ। ਮੈਂ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਸੰਗੀਨ ਮਾਮਲੇ ’ਚ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ।


ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇਰ ਰਾਤ ਨੂੰ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮਾਮਲੇ ‘ਚ ‘ਆਪ’ ਸਰਕਾਰ ਵੱਲੋਂ ਪੂਰ੍ਹਾ ਸਾਥ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ।