Firing on Sukhbir Singh Badal: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਫਾਇਰਿੰਗ ਹੋਈ ਹੈ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਪਾ ਲਿਆ ਹੈ। ਦਰਅਸਲ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਪਹੁੰਚੇ ਸੀ। 

COMMERCIAL BREAK
SCROLL TO CONTINUE READING

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਉੱਤੇ ਗੋਲੀ ਚੱਲੀ ਹੈ। ਰਾਹਤ ਦੀ ਗੱਲ ਇਹ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਗੋਲੀ (Firing on Sukhbir Singh Badal)  ਨਹੀਂ ਲੱਗੀ ਹੈ। ਫਾਇਰਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਇਸ ਦੌਰਾਨ ਗੋਲੀ ਚਲਾਉਣ ਵਾਲੇ ਨੂੰ ਮੌਕੇ ਉੱਤੇ ਕਾਬੂ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਨਰੈਣ ਸਿੰਘ ਚੌੜਾ ਜੋ ਕਿ ਡੇਰੇ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਜਿਸ ਵੱਲੋਂ ਗੋਲੀ ਚਲਾਈ ਗਈ ਹੈ।

 ਬਾਦਲ ਉੱਤੇ ਹਮਲਾ ਕਰਨ ਵਾਲੇ ਨਰੈਣ ਸਿੰਘ ਨੇ ਕਹੀ ਵੱਡੀ ਗੱਲ
ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ (Sukhbir Singh Badal Attacker Narian Singh Chaura) ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸਾਰੇ ਗੁਨਾਹ ਕਬੂਲ ਕੀਤੇ ਹਨ ਅਤੇ ਇਸ ਕਰਕੇ ਉਸਨੇ ਗੋਲੀ ਚਲਾਈ ਹੈ।

ਇਹ ਵੀ ਪੜ੍ਹੋ:  Sukhbir Singh Badal: ਸੁਖਬੀਰ ਸਿੰਘ ਬਾਦਲ 'ਤੇ ਫਾਇਰਿੰਗ ਦੀ ਕੋਸ਼ਿਸ਼
 
ਗੋਲੀ ਚਲਾਉਣ ਵਾਲਾ ਡੇਰੇ ਬਾਬਾ ਨਾਨਕ ਦਾ ਰਹਿਣ ਵਾਲਾ 
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਉੱਤੇ ਗੋਲੀ ਚੱਲੀ ਹੈ। ਰਾਹਤ ਦੀ ਗੱਲ ਇਹ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਗੋਲੀ (Firing on Sukhbir Singh Badal)  ਨਹੀਂ ਲੱਗੀ ਹੈ। ਫਾਇਰਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਇਸ ਦੌਰਾਨ ਗੋਲੀ ਚਲਾਉਣ ਵਾਲੇ ਨੂੰ ਮੌਕੇ ਉੱਤੇ ਕਾਬੂ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਨਰੈਣ ਸਿੰਘ ਚੌੜਾ ਜੋ ਕਿ ਡੇਰੇ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਜਿਸ ਵੱਲੋਂ ਗੋਲੀ ਚਲਾਈ ਗਈ ਹੈ।

ਇਹ ਵੀ ਪੜ੍ਹੋ: Sukhbir Singh Badal:  ਦੂਜੇ ਦਿਨ ਵੀ  ਸੁਖਬੀਰ ਬਾਦਲ ਵੱਲੋਂ ਕੀਤੀ ਜਾ ਰਹੀ ਸ੍ਰੀ ਦਰਬਾਰ ਸਾਹਿਬ ਦੀ ਪਹਿਰੇਦਾਰੀ ਦੀ ਸੇਵਾ