Sukhbir Singh Badal News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਜਲੰਧਰ ਦੀ ਐਡਵੋਕੇਟ ਤੇ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਅਰਮਨਜੋਤ ਕੌਰ ਨੂੰ ਕ੍ਰਿਪਾਨ ਧਾਰਨ ਕੀਤੇ ਹੋਣ ਕਾਰਨ ਨਿਆਂਇਕ ਸੇਵਾਵਾਂ ਪ੍ਰੀਖਿਆ ਦੇਣ ਤੋਂ ਰੋਕਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਕ੍ਰਿਪਾਨ ਧਾਰਣ ਕਰਨਾ ਪੰਜ ਕੱਕਾਰ ਧਾਰਨ ਕਰਨ ਦਾ ਹਿੱਸਾ ਹੈ।


COMMERCIAL BREAK
SCROLL TO CONTINUE READING

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਹਨਾਂ (Sukhbir Singh Badal)  ਕਿਹਾ ਕਿ ਇਹ ਘਟਨਾ ਸਾਡੇ ਧਰਮ ਦੀਆਂ ਪਵਿੱਤਰ ਮਰਿਆਦਾ ਦਾ ਅਪਮਾਨ ਹੈ ਅਤੇ ਨਾ ਸਿਰਫ ਇਸ ਕਾਰਣ ਬਹੁਤ ਉਦਾਸ ਹਾਂ ਸਗੋਂ ਹੈਰਾਨ ਹਾਂ ਕਿ ਆਜ਼ਾਦੀ ਦੇ 77 ਸਾਲਾਂ ਬਾਅਦ ਵੀ ਸਭ ਤੋਂ ਵੱਡੀ ਦੇਸ਼ ਭਗਤ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿਚ ਸਿੱਖਾਂ ਨੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਜਿਸਦੀ ਕੋਈ ਬਰਾਬਰੀ ਨਹੀਂ ਮਿਲਦੀ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 


ਸੁਖਬੀਰ ਸਿੰਘ ਬਾਦਲ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਅਪੀਲ ਕੀਤੀ ਕਿ ਉਹ ਬੀਬੀ ਅਰਮਨਜੋਤ ਕੌਰ ਨੂੰ ਇਕ ਵਿਸ਼ੇਸ਼ ਮੌਕਾ ਦੇਣ ਕਿ ਉਹ ਵਿਸ਼ੇਸ਼ ਪ੍ਰੀਖਿਆ ਦੇ ਸਕਣ ਕਿਉਂਕਿ ਉਸਨੇ ਬਿਨਾਂ ਕਿਸੇ ਕਸੂਰ ਦੇ ਇਹ ਮੌਕਾ ਗੁਆਇਆ ਹੈ। ਉਹਨਾਂ ਕਿਹਾ ਕਿ ਮੈਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਸਬੰਧਤ ਪ੍ਰੀਖਿਆ ਸਟਾਫ ਦੇ ਦੋਸ਼ੀ ਮੈਂਬਰਾਂ ਨੂੰ ਮਿਸਾਲੀ ਸਜ਼ਾ ਮਿਲਣੀ ਯਕੀਨੀ ਬਣਾਉਣ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰ ਸਕਣ।


 ਇਹ ਵੀ ਪੜ੍ਹੋ: Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ