Sukhbir Singh Badal: ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਧਾਰਮਿਕ ਸਜ਼ਾ ਦੇ ਨਿਭਾਉਣ ਦਾ ਅੱਜ ਪਹਿਲਾ ਦਿਨ ਹੈ।  ਅੱਜ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਹਿਰੇਦਾਰੀ ਦੀ ਸੇਵਾ ਪੂਰੀ ਕੀਤੀ। ਹੁਣ ਕੀਰਤਨ ਸਰਵਣ ਕਰਨ ਦੀ ਸੇਵਾ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਸੁਖਬੀਰ ਬਾਦਲ ਨੇ ਲੰਗਰ ਹਾਲ ਵਿੱਚ ਜਾ ਕੇ ਜੂਠੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕੀਤੀ।


COMMERCIAL BREAK
SCROLL TO CONTINUE READING

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸੇਵਾ ਨਿਭਾਉਣ ਦੇ ਪੜਾਅ ਵਜੋਂ ਪੰਜਾਬ ਦੇ ਬਠਿੰਡਾ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਤਖ਼ਤ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਸੇਵਾਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ।


ਚਾਰੇ ਪਾਸੇ ਸਖ਼ਤ ਸੁਰੱਖਿਆ ਪ੍ਰਬੰਧ
ਉਹਨਾਂ ਦੇ ਹੱਥ ਵਿੱਚ ਬਰਛਾ ਹੈ, ਚਾਰੇ ਪਾਸੇ ਸਖ਼ਤ ਸੁਰੱਖਿਆ ਪ੍ਰਬੰਧ ਨਜ਼ਰ ਆ ਰਹੇ ਹਨ। ਸਿੰਘ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਕੀਤੀ, ਇਸ ਤੋਂ ਪਹਿਲਾਂ 2 ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਕੀਤੀ, ਉਸ ਤੋਂ ਬਾਅਦ 2 ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ, ਇਸ ਲਈ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ । ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।


ਬੀਤੇ ਦਿਨੀ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਦੇ ਉੱਤੇ ਸੁਖਬੀਰ ਸਿੰਘ ਬਾਦਲ (Sukhbir Singh Badal)  ਵੱਲੋਂ ਧਾਰਮਿਕ ਸਜ਼ਾ ਦੇ ਨਿਭਾਈ ਗਈ ਸੀ। ਬੀਤੇ ਦਿਨ ਦੀ ਤਰ੍ਹਾਂ ਸੁਖਬੀਰ ਸਿੰਘ ਬਾਦਲ ਮੁੱਖ ਗੇਟ ਦੇ ਉੱਤੇ ਪਹਿਰੇਦਾਰੀ ਦੀ ਸੇਵਾ ਕੀਤੀ ਗਈ ਸੀ।  ਇਸ ਮੌਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾਕਟਰ ਦਲਜੀਤ ਸਿੰਘ ਚੀਮਾ ਬਿਕਰਮ ਸਿੰਘ ਮਜੀਠੀਆ ਵੀ ਇਸ ਮੌਕੇ ਮੌਜੂਦ ਦਿਖਾਈ ਦਿੱਤੇ ਸੀ। 


ਇਹ ਵੀ ਪੜ੍ਹੋ: Sukhbir Singh Badal: ਸ੍ਰੀ ਫਤਿਹਗੜ੍ਹ ਸਾਹਿਬ 'ਚ ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਅੱਜ ਦੂਜਾ ਦਿਨ


2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨ ਨੇ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ ਲਈ ਸੀਨੀਅਰ ਅਕਾਲੀ ਆਗੂਆਂ ਦੀ ਧਾਰਮਿਕ ਸੇਵਾ ਲਗਾਈ ਸੀ। ਅੱਜ ਸੇਵਾ ਨਿਭਾਉਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ  ਤਖਤ ਸ੍ਰੀ ਦਮਦਮਾ ਸਾਹਿਬ  ਪੁੱਜੇ। ਸੁਖਬੀਰ ਬਾਦਲ ਗਲ ਵਿੱਚ ਇੱਕ ਤਖਤੀ ਅਤੇ ਹੱਥ ਵਿੱਚ ਬਰਛਾ ਲੈਕੇ ਸੇਵਾ ਕਰਦੇ ਨਜ਼ਰ ਆਏ।


ਬੀਤੇ ਦਿਨ ਸੁਖਬੀਰ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਭਾਈ ਸੀ ਅਤੇ ਬੀਤੇ ਦਿਨ ਵਾਂਗ ਹੀ ਅੱਜ ਵੀ ਸੁਖਬੀਰ ਬਾਦਲ ਸਖ਼ਤ ਸੁਰੱਖਿਆ ਪਹਿਰੇ ਵਿੱਚ ਸੇਵਾ ਨਿਭਾਉਣ ਪਹੁੰਚੇ ਹਨ। ਸੁਖਬੀਰ ਬਾਦਲ ਨੇ ਸੇਵਾਦਾਰਾਂ ਵਾਲਾ ਨੀਲਾ ਚੋਲਾ ਅਤੇ ਗਲ ਵਿੱਚ ਤਖ਼ਤੀ ਪਾਈ ਹੋਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੇਵਾ ਨਿਭਾਉਣ ਵੇਲੇ ਜਾਨਲੇਵਾ ਹਮਲੇ ਦਾ ਸਾਹਮਣਾ ਕਰਨਾ ਪਿਆ ਸੀ।


ਨਰਾਇਣ ਸਿੰਘ ਚੌਰਾ ਵੱਲੋਂ ਸੁਖਬੀਰ ਬਾਦਲ ਉੱਤੇ ਗੋਲੀ ਚਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸੇਵਾ ਨਿਭਾਉਣ ਸਮੇਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਡੀ ਗਿਣਤੀ ਅੰਦਰ ਸਾਦੀ ਵਰਦੀ ਵਿੱਚ ਪੁਲਿਸ ਲਗਾਈ ਗਈ ਹੈ।