Punjab News: ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਪੰਜਾਬ ਸਰਕਾਰ ਖਿਲਾਫ ਦਿੱਤੀ ਸ਼ਿਕਾਇਤ
Punjab News: ਜਲੰਧਰ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਸਬਾ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਐਫ.ਆਈ.ਆਰ. ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਪੰਜਾਬ ਸਰਕਾਰ ਦੇ ਖਿਲਾਫ ਸ਼ਿਕਾਇਤ ਦਿੱਤੀ ਹੈ। ਸੁਖਬੀਰ ਬਾਦਲ ਨੇ ਆਪਣੀ ਸ਼ਿਕਾਇਤ ਵਿੱਚ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਝੂਠੇ ਕੇਸ ਦਰਜ ਕਰ ਕੇ ਮੀਡੀਆ ਨੂੰ ਧਮਕਾਉਣ ਤੋਂ ਗੁਰੇਜ਼ ਕਰੇ।
ਜਲੰਧਰ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਸਬਾ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਐਫ.ਆਈ.ਆਰ. ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਖਬਾਰ ਸਮੂਹ ਦੇ ਖਿਲਾਫ ਐਫ ਆਈ ਆਰ ਦਰਜ ਕਰਨ ਦਾ ਇਕਲੌਤਾ ਅਖ਼ਬਾਰ ਸਮੂਹ ਨੂੰ ਸਬਕ ਸਿਖਾਉਣਾ ਹੈ ਕਿਉਂਕਿ ਅਖ਼ਬਾਰ ਸਮੂਹ ਨਿਰਪੱਖ ਤੇ ਆਜ਼ਾਦਾਨਾ ਨੀਤੀ ’ਤੇ ਕੰਮ ਕਰ ਰਿਹਾ ਹੈ ਜੋ ਆਮ ਆਦਮੀ ਪਾਰਟੀ (ਆਪ) ਨੂੰ ਪਸੰਦ ਨਹੀਂ ਆ ਰਹੀ। ਉਹਨਾਂ ਕਿਹਾ ਕਿ ਇਹ ਐਫ ਆਈ ਆਰ ਦਰਜ ਕਰਨਾ ਨਿਰਪੱਖ ਤੇ ਆਜ਼ਾਦ ਚੋਣਾਂ ਵਿਚ ਸਿੱਧਾ ਦਖਲ ਅਤੇ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਚੋਣ ਪ੍ਰਕਿਰਿਆ ਦੇ ਚਲਦਿਆਂ ਤੇ ਪੰਜਾਬ ਵਿਚ ਵੋਟਾਂ ਪੈਣ ਤੋਂ ਕੁਝ ਦਿਨ ਪਹਿਲਾਂ ਕਾਹਲੀ ਵਿਚ ਇਹ ਕੇਸ ਕਿਉਂ ਦਰਜ ਕੀਤਾ ਗਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਨਿਰਪੱਖ ਤੇ ਆਜ਼ਾਦ ਚੋਣਾਂ ਦੇ ਵਿਚ ਵਿਘਨ ਨਾ ਪਵੇ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਹਨਾਂ ਮੰਗ ਕੀਤੀ ਕਿ ਐਫ ਆਈ ਆਰ ਰੱਦ ਕੀਤੀ ਜਾਵੇ ਤੇ ਡਾ. ਹਮਦਰਦ ਦੇ ਖਿਲਾਫ ਲਗਾਏ ਦੋਸ਼ਾਂ ਦੀ ਜਾਂਚ ਨਿਰਪੱਖ ਏਜੰਸੀ ਨੂੰ ਸੌਂਪੀ ਜਾਵੇ ਤਾਂ ਜੋ ਉਹ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਨਾ ਹੋਣ। ਉਹਨਾਂ ਨੇ ਇਹ ਵੀ ਦੱਸਿਆ ਕਿ ਡਾ. ਹਮਦਰਦ ਦੇ ਖਿਲਾਫ ਦਰਜ ਐਫ ਆਈ ਆਰ ਦੇ ਅੰਸ਼ ਵੀ ਹਾਲੇ ਤੱਕ ਜਨਤਕ ਨਹੀਂ ਕੀਤੇ ਗਏ ਜਿਸ ਤੋਂ ਲੱਗਦਾ ਹੈ ਕਿ ਆਪ ਸਰਕਾਰ ਜਾਣ ਬੁੱਝ ਕੇ ਅਜੀਤ ਅਖ਼ਬਾਰ ਸਮੂਹ ਦੇ ਪਿੱਛੇ ਪਈ ਹੈ ਤੇ ਉਸਨੂੰ ਡਰਾਉਣਾ ਚਾਹੁੰਦੀ ਹੈ।