Parkash Singh Badal Birthday: ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਭਰ ਵਿੱਚ ਸਦਭਾਵਨਾ ਦਿਵਸ ਮਨਾਉਂਦੇ ਹੋਏ ਕਈ ਥਾਈਂ ਖੂਨਦਾਨ ਕੈਂਪ ਲਗਾਏ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਭਾਵੁਕ ਹੋ ਗਏ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਮੇਰੇ ਲਈ ਇਹ ਅਕਹਿ ਤਕਲੀਫ਼ ਦੇ ਪਲ਼ ਹਨ ਕਿਉਂਕਿ ਮੇਰੀ ਜ਼ਿੰਦਗੀ ਵਿੱਚ ਪਹਿਲੀ ਵਾਰੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਸਾਬ੍ਹ ਜਨਮ ਦਿਨ ਸਮੇਂ ਉਹ ਮੌਜੂਦ ਨਹੀਂ ਹਨ। ਪੁੱਜ ਵਜੋਂ ਉਨ੍ਹਾਂ ਦਾ ਮਨ ਭਰ ਗਿਆ ਸੀ। ਇਸ ਐਕਸ ਹੈਂਡਲ ਉਤੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਮੈਨੂੰ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਮੈਂ ਬਾਦਲ ਸਾਬ੍ਹ ਵੱਲੋਂ ਦਰਸਾਏ ਮਾਰਗ 'ਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਦਾ ਅਹਿਦ ਕਰਦਾ ਹਾਂ।


 



ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਤੇ ਨਿੱਜੀ ਜ਼ਿੰਦਗੀ 'ਤੇ ਇੱਕ ਨਜ਼ਰ


ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਰਘੂਰਾਜ ਸਿੰਘ ਅਤੇ ਮਾਤਾ ਦਾ ਨਾਂ ਸੁੰਦਰੀ ਕੌਰ ਸੀ। 1959 ਵਿੱਚ ਉਨ੍ਹਾਂ ਦਾ ਵਿਆਹ ਸੁਰਿੰਦਰ ਕੌਰ ਨਾਲ ਹੋਇਆ। ਪ੍ਰਕਾਸ਼ ਸਿੰਘ ਬਾਦਲ ਦਾ ਇੱਕ ਪੁੱਤਰ ਅਤੇ ਇੱਕ ਧੀ ਹੈ। ਧੀ ਪ੍ਰਨੀਤ ਦਾ ਵਿਆਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੁੱਤਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਹੋਇਆ ਹੈ।


ਇਸੇ ਦੌਰਾਨ ਬਾਦਲ ਦੀ ਪਤਨੀ ਸੁਰਿੰਦਰ ਕੌਰ ਦੀ ਲੰਬੀ ਬਿਮਾਰੀ ਤੋਂ ਬਾਅਦ 2011 ਵਿੱਚ ਮੌਤ ਹੋ ਗਈ ਸੀ। ਉਸ ਨੂੰ ਉਸ ਦਾ ਸਿਆਸੀ ਸਲਾਹਕਾਰ ਅਤੇ ਰੀੜ੍ਹ ਦੀ ਹੱਡੀ ਮੰਨਿਆ ਜਾਂਦਾ ਸੀ। ਪੁੱਤਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ। ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੇ ਗਿੱਦੜਬਾਹਾ ਤੋਂ ਆਪਣੀ ਪਹਿਲੀ ਵਿਧਾਨ ਸਭਾ ਚੋਣ ਜਿੱਤੀ ਸੀ।


ਬਾਅਦ ਵਿੱਚ ਬਾਬਾ ਬੋਹੜ ਨੇ ਲੰਬੀ ਵਿਧਾਨ ਸਭਾ ਸੀਟ ਤੋਂ ਰਾਜਨੀਤੀ ਦੇ ਪਿਤਾਮਾ ਬਣੇ। 1970 ਵਿੱਚ ਗਿੱਦੜਬਾਹਾ ਤੋਂ ਚੋਣ ਜਿੱਤ ਕੇ ਪਹਿਲੀ ਵਾਰ ਸੂਬੇ ਦੇ ਮੁੱਖ ਮੰਤਰੀ ਬਣੇ। ਪਰ ਉਸ ਸਮੇਂ ਸਰਕਾਰ ਜ਼ਿਆਦਾ ਦੇਰ ਨਾ ਚੱਲ ਸਕੀ ਅਤੇ ਉਹ 1971 ਤੱਕ ਸਿਰਫ਼ ਇੱਕ ਸਾਲ ਲਈ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਐਮਰਜੈਂਸੀ ਦੌਰਾਨ 19 ਮਹੀਨੇ ਜੇਲ੍ਹ ਵਿੱਚ ਰਹੇ। ਪ੍ਰਕਾਸ਼ ਸਿੰਘ ਬਾਦਲ ਨੇ 1947 'ਚ ਸਰਪੰਚੀ ਦੀ ਚੋਣ ਵਿੱਚ ਜਿੱਤ ਮਗਰੋਂ ਸਿਆਸਤ ਵਿੱਚ ਐਂਟਰੀ ਕੀਤੀ ਸੀ। 1957 'ਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਤੇ ਉਸ ਮਗਰੋਂ 1969 'ਚ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਫਿਰ ਵਿਧਾਨ ਸਭਾ ਲਈ ਚੁਣੇ ਗਏ।


ਉਹ ਸਾਲ 1977 'ਚ ਕੇਂਦਰ 'ਚ ਮੋਰਾਰਜੀ ਦੇਸਾਈ ਦੀ ਸਰਕਾਰ 'ਚ ਉਹ ਕਰੀਬ ਢਾਈ ਮਹੀਨੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਵੀ ਰਹੇ। ਪ੍ਰਕਾਸ਼ ਸਿੰਘ ਬਾਦਲ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਅਤੇ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ 1970 'ਚ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ 1977 'ਚ ਉਹ ਸੂਬੇ ਦੇ 19ਵੇਂ ਮੁੱਖ ਮੰਤਰੀ ਚੁਣੇ ਗਏ। 20 ਸਾਲਾਂ ਪਿੱਛੋਂ ਉਨ੍ਹਾਂ ਨੇ ਮੁੜ ਸੱਤਾ ਦੀ ਕਮਾਨ ਸੰਭਾਲੀ।


ਇਹ ਵੀ ਪੜ੍ਹੋ : Modi Cabinet Reshuffle: ਮੋਦੀ ਕੈਬਨਿਟ 'ਚ ਵੱਡਾ ਫੇਰਬਦਲ; ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤਾ ਅਸਤੀਫ਼ਾ