Sukhbir Singh Badal news: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਪ੍ਰਾਈਵੇਟ ਬੱਸ ਰੋਕਣ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ "ਉਨ੍ਹਾਂ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਜੋ ਟਰਾਂਸਪੋਰਟ ਨੂੰ ਮਾਫੀਆ ਆਖਦੇ ਹਨ।"


COMMERCIAL BREAK
SCROLL TO CONTINUE READING

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਭੇਜਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਵੱਲੋਂ ਮੀਡੀਆ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। 


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਟਰਾਂਸਪੋਰਟ ਆਜ਼ਾਦੀ ਤੋਂ ਬਾਅਦ ਤੋਂ ਚੱਲ ਰਹੀ ਹੈ ਅਤੇ ਇਹ ਕਿ ਉਹ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕਰ ਰਹੇ ਹਨ। ਦੱਸ ਦਈਏ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ ਫੈਸਲਾ ਲੈਂਦਿਆਂ ਅੰਤਰ-ਰਾਜੀ ਰੂਟਾਂ ’ਤੇ ਬਾਦਲ ਪਰਿਵਾਰ ਦੀਆਂ ਨਿੱਜੀ ਬੱਸਾਂ ਦਾ ਏਕਾਅਧਿਕਾਰ ਖ਼ਤਮ ਕਰ ਦਿੱਤਾ ਗਿਆ ਹੈ। 


ਉਨ੍ਹਾਂ ਇਹ ਵੀ ਕਿਹਾ ਕਿ ਬਾਦਲ ਪਰਿਵਾਰ ਵੱਲੋਂ 2007 ਤੋਂ 2017 ਤੱਕ ਆਪਣੀ ਸਰਕਾਰ ਦੌਰਾਨ ਆਪਣੇ ਨਿੱਜੀ ਕਾਰੋਬਾਰ ਲਈ ਯੋਜਨਾਵਾਂ ਬਣਾਈਆਂ ਗਈਆਂ ਅਤੇ ਬਾਅਦ ਵਿੱਚ ਕਾਂਗਰਸ ਸਰਕਾਰ ਵੱਲੋਂ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਨੂੰ ਚਲਾਉਣ ਲਈ ਮਦਦ ਕੀਤੀ ਗਈ।

ਹੋਰ ਪੜ੍ਹੋ:  ਜਲੰਧਰ 'ਚ ਗੁਰੂ ਘਰ ਦੇ ਫ਼ਰਨੀਚਰਾਂ ਨੂੰ ਅੱਗ ਲਾਉਣ 'ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਬਿਆਨ, ਵੇਖੋ ਕੀ ਕਿਹਾ


ਲਾਲਜੀਤ ਸਿੰਘ ਭੁੱਲਰ ਨੇ ਇਹ ਵੀ ਕਿਹਾ ਸੀ ਕਿ ਇਸੇ ਲਈ ਕਾਂਗਰਸ ਸਰਕਾਰ ਵੱਲੋਂ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ  ਸੀ ਅਤੇ ਇਸ ਵਿੱਚ ਸਰਕਾਰ ਦੀ ਹਿੱਸੇਦਾਰੀ ਨੂੰ ਘਟਾ ਕੇ ਵੱਡੇ ਬੱਸ ਆਪਰੇਟਰਾਂ ਨੂੰ ਫ਼ਾਇਦਾ ਕਰਵਾਇਆ ਗਿਆ ਜਿਸ ਦਾ ਪੂਰਾ ਮੁਨਾਫ਼ਾ ਬਾਦਲ ਪਰਿਵਾਰ ਨੂੰ ਮਿਲਿਆ। 


ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਕਈ ਸਮੇਂ ਤੋਂ ਜਾਰੀ ਹੈ ਅਤੇ ਇਸ ਕਰਕੇ ਸਰਕਾਰੀ ਖ਼ਜ਼ਾਨੇ 'ਤੇ ਵੀ ਫਰਕ ਪੈਂਦਾ ਹੈ।


ਹੋਰ ਪੜ੍ਹੋ: ਡਿਲੀਵਰੀ ਬੁਆਏ ਦੀ ਇਕ ਵਿਅਕਤੀ ਨੇ ਕੀਤੀ ਬੁਰੀ ਤਰ੍ਹਾਂ ਕੁੱਟਮਾਰ, ਘਟਨਾ CCTV 'ਚ ਕੈਦ


(For more news related to Sukhbir Singh Badal, stay tuned to Zee PHH)