Sukhbir Singh Badal:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ਨਹੀਂ ਲੜ ਸਕਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਨਖਾਹੀਆ ਹਨ। 


COMMERCIAL BREAK
SCROLL TO CONTINUE READING

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਸਬੰਧੀ ਅਗਲੇਰੀ ਫੈਸਲਾ ਦੀਵਾਲੀ ਤੋਂ ਬਾਅਦ ਲੈਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਜ਼ਾ 'ਤੇ ਫੈਸਲਾ ਹੋਣਾ ਸੀ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਬਾਰੇ ਫੈਸਲਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ। 4 ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 25 ਅਕਤੂਬਰ ਤੱਕ ਯਾਨੀ ਦੋ ਦਿਨ ਬਾਅਦ ਹੋਣਗੀਆਂ। ਇਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਸੁਖਬੀਰ ਬਾਦਲ ਖੁਦ ਚੋਣ ਨਹੀਂ ਲੜ ਸਕਣਗੇ।


ਬੇਅਦਬੀ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਗਏ ਸਨ


ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸਨ। ਫੈਸਲਾ ਸੁਣਾਉਂਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਅਕਾਲੀ ਦਲ ਦੇ ਮੁਖੀ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਨੂੰ ਠੇਸ ਪਹੁੰਚੀ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।


ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਆਪਣਾ ਸਪੱਸ਼ਟੀਕਰਨ ਦੇਣ।


ਇਹ ਵੀ ਪੜ੍ਹੋ : IND vs NZ Pune Test: 5 ਸਾਲ ਬਾਅਦ ਪੁਣੇ 'ਚ ਖੇਡੇਗਾ ਭਾਰਤ ਟੈਸਟ, ਸਪਿੰਨਰਾਂ ਗੇਂਦਬਾਜ਼ਾਂ ਦਾ ਬਣਿਆ ਰਹੇਗਾ ਦਬਦਬਾ