ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ 13 ਮੁੱਦਿਆਂ ’ਤੇ ਕੰਮ ਕਰੇਗਾ
Advertisement
Article Detail0/zeephh/zeephh1332208

ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ 13 ਮੁੱਦਿਆਂ ’ਤੇ ਕੰਮ ਕਰੇਗਾ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ 13 ਵੱਡੇ ਫ਼ੈਸਲੇ ਕੀਤੇ ਹਨ।

ਪਾਰਟੀ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ 13 ਮੁੱਦਿਆਂ ’ਤੇ ਕੰਮ ਕਰੇਗਾ

ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਵੱਡੇ ਫ਼ੈਸਲੇ ਕੀਤੇ। ਇਨ੍ਹਾਂ ਫ਼ੈਸਲਿਆਂ ਦੀ ਜਾਣਕਾਰੀ ਸੁਖਬੀਰ ਬਾਦਲ ਨੇ ਪਾਰਟੀ ਦੇ ਮੁੱਖ ਦਫ਼ਤਰ, ਚੰਡੀਗੜ੍ਹ ’ਚ ਪ੍ਰੈਸ-ਕਾਨਫ਼ਰੰਸ ਦੌਰਾਨ ਦਿੱਤੀ।

 

ਇੱਕ ਪਰਿਵਾਰ ਇੱਕ ਟਿਕਟ ਦਾ ਫਾਰਮੂਲਾ ਹੋਵੇਗਾ ਲਾਗੂ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਹੁਣ ਤੋਂ ਇੱਕ ਪਰਿਵਾਰ ਇੱਕ ਟਿਕਟ ਦਾ ਫਾਰਮੂਲਾ ਲਾਗੂ ਹੋਵੇਗਾ। ਪਾਰਟੀ ਦਾ ਸੰਸਦੀ ਬੋਰਡ ਬਣਾਇਆ ਜਾਵੇਗਾ, ਜੋ ਇਹ ਤੈਅ ਕਰੇਗਾ ਕਿ ਕਿਹੜੇ ਖੇਤਰ ਤੋਂ ਕਿਹੜੇ ਆਗੂ ਨੂੰ ਉਮੀਦਵਾਰ ਬਣਾਇਆ ਜਾਵੇ। ਇਹ ਬੋਰਡ ਪਾਰਟੀ ਪ੍ਰਧਾਨ ਨੂੰ ਉਮੀਦਵਾਰਾਂ ਦੇ ਨਾਮ ਬਾਰੇ ਸੁਝਾਅ ਦੇਵੇਗਾ। 

ਪਾਰਟੀ ਨੂੰ ਮਜ਼ਬੂਤ ਕਰਨ ਲਈ 13 ਮੁੱਦਿਆਂ ਦੀ ਕੀਤੀ ਗਈ ਪਛਾਣ
ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਸੂਬੇ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਕਰਦਾ ਹੈ। ਹਮੇਸ਼ਾ ਸਾਡੀ ਪਾਰਟੀ ਹੀ ਪੰਜਾਬ ਦੇ ਹੱਕਾਂ ਲਈ ਲੜਾਈ ਲੜਦੀ ਆਈ ਹੈ। ਪਾਰਟੀ ਨੂੰ ਮਜ਼ਬੂਤ ਕਰਨ ਲਈ 13 ਮੁੱਦਿਆਂ ਦੀ ਪਛਾਣ ਕੀਤੀ ਗਈ ਹੈ, ਇਸ ਤੋਂ ਇਲਾਵਾ ਸਿਕੰਦਰ ਸਿੰਘ ਮਸੂਕਾ ਦੀ ਅਗਵਾਈ ’ਚ ਪਾਰਟੀ ਪੱਧਰ ’ਤੇ ਅਨੁਸ਼ਾਸਨੀ ਬੋਰਡ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਦੇ ਪਰਿਵਾਰ ’ਚੋਂ ਕਿਸੇ ਨੂੰ ਵੀ ਸਰਕਾਰ ’ਚ ਅਹੁਦਾ ਨਹੀਂ ਮਿਲੇਗਾ। ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਕੋਈ ਚੋਣ ਨਹੀਂ ਲੜੇਗਾ, ਜੇਕਰ ਉਹ ਚੋਣ ਲਣਨੀ ਚਾਹੁੰਦਾ ਹੈ ਤਾਂ ਉਸਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਹੋਵੇਗਾ। 

 

ਯੂਥ ਅਕਾਲੀ ਦਲ ਦੇ ਮੈਂਬਰ ਲਈ 35 ਸਾਲ ਹੋਵੇਗੀ ਉਮਰ
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ ਮੈਂਬਰ ਬਣਨ ਲਈ ਉਮਰ 35 ਸਾਲ ਤੋਂ ਘੱਟ ਨਿਸ਼ਚਿਤ ਕੀਤੀ ਗਈ ਹੈ ਅਤੇ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਨ ਲਈ 5 ਸਾਲ ਦੀ ਛੋਟ ਹੋਵੇਗੀ। ਇਸ ਦੇ ਨਾਲ ਹੀ ਸਿੱਖ ਸਟੂਡੈਂਟ ਫੈਡਰੇਸ਼ਨ ਨੂੰ ਮੁੜ ਸੁਰਜੀਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ।   

 

Trending news