Sukhbir Singh Badal News: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ; ਟਵੀਟ ਕਰਕੇ ਦਿੱਤੀ ਜਾਣਕਾਰੀ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਕਿ ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ
Sukhbir Singh Badal News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਕਿ ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਦਾਸ ਅਥਾਹ ਸ਼ਰਧਾ ਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਨਤਮਸਤਕ ਹੋਵੇਗਾ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਗੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਬਾਗੀ ਆਗੂਆਂ ਦੀ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤਾ ਸੀ ਅਤੇ ਦੋਸ਼ਾਂ ਸਬੰਧੀ 15 ਦਿਨਾਂ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਪੰਜ ਸਿੰਘ ਸਾਹਿਬਾਨ ਦੀ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਇਕੱਤਰਤਾ ਵਿੱਚ ਇਹ ਮਾਮਲਾ ਵਿਚਾਰਿਆ ਗਿਆ ਸੀ।
ਇਸੇ ਤਰ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਿੱਖ ਸੰਸਥਾ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਤੋਂ ਪੰਜ ਪਿਆਰਿਆਂ ਵਿੱਚੋਂ ਗਿਆਨੀ ਮੰਗਲ ਸਿੰਘ ਸ਼ਾਮਲ ਸਨ।
ਇਹ ਵੀ ਪੜ੍ਹੋ : Faridkot Clash: ਸਿੱਖ ਪ੍ਰਚਾਰਕ ਮਨਪ੍ਰੀਤ ਸਿੰਘ ਖ਼ਾਲਸਾ 'ਤੇ ਅਨੰਦ ਕਾਰਜਾਂ ਦੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼; ਟਕਰਾਅ 'ਚ ਪੱਗਾਂ ਲੱਥੀਆਂ