ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਚੰਨੀ ਨੂੰ ਸੁਣਾਈਆਂ ਖਰੀਆਂ-ਖਰੀਆਂ
Advertisement

ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਚੰਨੀ ਨੂੰ ਸੁਣਾਈਆਂ ਖਰੀਆਂ-ਖਰੀਆਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਨੂੰ ਘੇਰਦੇ ਹੋਏ ਆਖਿਆ ਹੈ ਕਿ ਜਿਸ ਦੇ ਘਰੋਂ 10 ਕਰੋੜ ਰੁਪਏ ਰੇਤੇ ਦਾ ਲੱਭਿਆ ਹੈ, ਉਸ ਨੂੰ ਇਸ ਪਾਰਟੀ ਨੇ ਮੁੱਖ ਮੰਤਰੀ ਉਮੀਦਵਾਰ ਬਣਾ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਚੰਨੀ ਨੂੰ ਸੁਣਾਈਆਂ ਖਰੀਆਂ-ਖਰੀਆਂ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਨੂੰ ਘੇਰਦੇ ਹੋਏ ਆਖਿਆ ਹੈ ਕਿ ਜਿਸ ਦੇ ਘਰੋਂ 10 ਕਰੋੜ ਰੁਪਏ ਰੇਤੇ ਦਾ ਲੱਭਿਆ ਹੈ, ਉਸ ਨੂੰ ਇਸ ਪਾਰਟੀ ਨੇ ਮੁੱਖ ਮੰਤਰੀ ਉਮੀਦਵਾਰ ਬਣਾ ਦਿੱਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਚਰਨਜੀਤ ਚੰਨੀ ਦੀ ਸੁਰੱਖਿਆ ਵਿਚ ਤਾਇਨਾਤ ਅਫਸਰ ਮੇਰੇ ਨਾਲ ਵੀ ਰਹੇ ਹਨ, ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਜਦੋਂ ਪੰਜਾਬ ਵਿਚ ਕੇਂਦਰੀ ਏਜੰਸੀ ਦੀ ਰੇਡ ਪਈ ਸੀ ਤਾਂ ਉਸ ਨੇ (ਚੰਨੀ) ਆਪਣੇ ਘਰੋਂ ਮਰਿੰਡੇ ਤੋਂ ਪੁਲਿਸ ਦੀ ਗੱਡੀਆਂ ਰਾਹੀਂ ਬੈਗਾਂ ਵਿਚ ਪੈਸਾ ਭਰ ਕੇ ਆਪਣੀ ਚੰਡੀਗੜ੍ਹ ਕੋਠੀ ਵਿਚ ਭੇਜਿਆ ਸੀ।

 

 

ਉਨ੍ਹਾਂ ਕਿਹਾ ਕਿ ਸਰਕਾਰ ਬਣਨ ਉਤੇ ਸਭ ਤੋਂ ਪਹਿਲਾਂ ਝੂਠੇ ਪਰਚੇ ਤੇ ਗਲਤ ਕਾਰਵਾਈਆਂ ਕਰਨ ਵਾਲੇ ਅਫਸਰਾਂ ਨੂੰ ਨੌਕਰੀ ਤੋਂ ਕੱਢਿਆ ਜਾਵੇਗਾ। ਅਜਿਹੇ ਅਫਸਰਾਂ ਤੇ ਇਨ੍ਹਾਂ ਦਾ ਸਾਥ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਹਰਿਗੋਬਿੰਦਪੁਰ 'ਚ ਰੈਲੀ ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੇਰੇ ਦੋ ਪ੍ਰਮੁੱਖ ਟੀਚੇ ਹਨ ਪਹਿਲਾ ਟੀਚਾ ਸਰਕਾਰੀ ਸਕੂਲਾਂ ਦਾ ਢਾਂਚਾ ਬਦਲਣ ਅਤੇ ਦੂਜਾ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਲਿਆਉਣਾ ਹੈ।

 

ਉਨ੍ਹਾਂ ਨੇ ਇਸ ਮੌਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਉੱਤੇ ਨਿਸ਼ਾਨੇ ਸਾਧੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਪੰਥਕ ਪਾਰਟੀ ਹੈ ਅਤੇ ਇਹ ਹਜ਼ਾਰਾਂ ਲੋਕਾਂ ਦੀ ਸ਼ਹਾਦਤ ਨਾਲ ਬਣੀ ਹੋਈ ਪਾਰਟੀ ਹੈ।

 

ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀ ਲੈਂਦੇ ਕਿਹਾ ਹੈ ਕਿ ਕੇਜਰੀਵਾਲ ਕਹਿੰਦਾ ਹੈ ਕਿ ਇਕ ਮੌਕਾ ਦੇ ਦਿਓ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਪਾਣੀਆ ਨੂੰ ਲੈ ਕੇ ਅਤੇ ਥਰਮਲ ਪਲਾਂਟ ਨੂੰ ਬੰਦ ਕਰਵਾਉਣ ਲਈ ਇਸ ਨੇ ਕੇਸ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਪੱਖੀ ਨਹੀਂ ਹੈ।

 

ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾ ਦੇ ਸਮੇਂ ਦਿੱਲੀ ਵਿੱਚ ਹਸਪਤਾਲ ਦਾ ਕੀ ਹਾਲ ਹੋਇਆ ਹੈ ਉਹ ਸਾਡੇ ਸਾਹਮਣੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਕੀ ਕਾਬਲੀਅਤ ਹੈ ।ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਉੱਤੇ ਤੰਜ ਕੱਸੇ ਹਨ। ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਕਾਂਗਰਸ ਨੇ ਨੀਲੇ ਕਾਰਡ ਬੰਦ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਆਵੇਗੀ ਨੀਲੇ ਕਾਰਡ ਮੁੜ ਚਾਲੂ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਔਰਤਾਂ ਨੂੰ ਮਾਲੀ ਸਹਾਇਤਾ ਦੇਣ ਲਈ 2000 ਰੁਪਏ ਦਿੱਤੇ ਜਾਣਗੇ।

 

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਦੇ ਢਾਂਚੇ ਵਿੱਚ ਬਦਲਾਅ ਲਿਆਂਦਾ ਜਾਵੇਗਾ ਅਤੇ ਹਸਪਤਾਲਾਂ ਨੂੰ ਠੀਕ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 12000 ਕਰੋੜ ਰੁਪਏ ਦੇ ਪਲਾਨ ਲੈ ਕੇ ਆਵਾਂਗਾ।

 

ਉਨ੍ਹਾਂ ਨੇ ਕਿਹਾ ਹੈ ਕਿ ਵਿਦਿਆਰਥੀ ਨੂੰ ਪੜ੍ਹਨ ਲਈ 10 ਲੱਖ ਰੁਪਏ ਦਿੱਤੇ ਜਾਣਗੇ, ਉਨ੍ਹਾਂ ਨੇ ਕਿਹਾ ਹੈ ਕਿ ਦੁੱਧ ਅਤੇ ਫਲਾਂ ਉੱਤੇ ਐਮਐਸਪੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕੁੜੀਆ ਲਈ 10 ਫੀਸਦੀ ਸੀਟਾਂ ਸਰਕਾਰੀ ਨੌਕਰੀਆਂ ਲਈ ਰਾਖਵੀਆਂ ਕੀਤੀਆ ਜਾਣਗੀਆ।

 

Trending news