Sukhdev Dhindsa: ਸੁਖਦੇਵ ਸਿੰਘ ਢੀਂਡਸਾ ਨੂੰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਪ੍ਰਵਾਨ
Sukhdev Dhindsa: ਅੱਜ ਸੁਖਦੇਵ ਸਿੰਘ ਢੀਂਡਸਾ ਸ੍ਰੀ ਅਕਾਲ ਤਖ਼ਤ ਵੱਲੋਂ ਲਗਾਈ ਧਾਰਮਿਕ ਸਜ਼ਾ ਪੂਰੀ ਕਰਨ ਲਈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਦੁਆਰ ਤੇ ਮੁੱਖ ਸੇਵਾਦਾਰ ਵਜੋਂ ਡਿਊਟੀ ਨਿਭਾਈ।
Sukhdev Dhindsa (ਬਿਮਲ ਸ਼ਰਮਾ): ਅੱਜ ਸੁਖਦੇਵ ਸਿੰਘ ਢੀਂਡਸਾ ਸ੍ਰੀ ਅਕਾਲ ਤਖ਼ਤ ਵੱਲੋਂ ਲਗਾਈ ਧਾਰਮਿਕ ਸਜ਼ਾ ਪੂਰੀ ਕਰਨ ਲਈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਦੁਆਰ ਤੇ ਮੁੱਖ ਸੇਵਾਦਾਰ ਵਜੋਂ ਡਿਊਟੀ ਨਿਭਾਈ। ਉਸ ਤੋਂ ਬਾਅਦ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਅਤੇ ਉਪਰੰਤ ਜੂਠੇ ਬਰਤਨਾਂ ਦੀ ਸੇਵਾ ਵੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਅਕਾਲੀ ਜੰਮੇ ਅਕਾਲੀ ਹਾਂ ਤੇ ਅਕਾਲੀ ਰਹਾਂਗੇ। ਅਕਾਲੀ ਦਲ ਦੇ ਸਿਆਸੀ ਭਵਿੱਖ ਤੇ ਬੋਲਦੇ ਹੋਏ ਢੀਂਡਸਾ ਨੇ ਕਿਹਾ ਕਿ ਜੇਕਰ ਅਕਾਲੀ ਦਲ ਇਕੱਠਾ ਹੁੰਦਾ ਹੈ ਤਾਂ ਅਕਾਲੀ ਦਲ ਦਾ ਭਵਿੱਖ ਹੈ। ਸੁਖਬੀਰ ਬਾਦਲ ਉਤੇ ਹੋਏ ਹਮਲੇ ਸਬੰਧੀ ਬੋਲਦੇ ਹੋਏ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਪਵਿੱਤਰ ਜਗ੍ਹਾ ਉਤੇ ਗੋਲੀ ਚੱਲਣਾ ਬਹੁਤ ਹੀ ਦੁਖਦਾਇਕ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜੇਕਰ ਸੁਖਬੀਰ ਬਾਦਲ ਨੂੰ ਦੁਬਾਰਾ ਪ੍ਰਧਾਨ ਚੁਣਿਆ ਜਾਂਦਾ ਹੈ ਤਾਂ ਕਿ ਉਹ ਇਸ ਨੂੰ ਸਵੀਕਾਰ ਕਰਨਗੇ ਤਾਂ ਉਨ੍ਹਾਂ ਨੇ ਕਿਹਾ ਕਿਉਂ ਨਹੀਂ ਜੇਕਰ ਚੁਣਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਧੰਨਵਾਦੀ ਹਨ ਕਿ ਉਹ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਇਕੱਠਾ ਹੋਵੇ।
ਢੀਂਡਸਾ ਨੇ ਆਖਿਆ ਹੈ ਕਿ ਜਿਹੜਾ ਵੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਹੋਵੇਗਾ ਉਸ ਨੂੰ ਸਭ ਪ੍ਰਵਾਨ ਕਰਨਗੇ। ਭਾਵੇਂ ਸੁਖਬੀਰ ਸਿੰਘ ਬਾਦਲ ਹੀ ਅਕਾਲੀ ਦਲ ਦੇ ਜੇ ਮੁੜ ਪ੍ਰਧਾਨ ਬਣਦੇ ਹਨ ਤਾਂ ਉਨ੍ਹਾਂ ਨੂੰ ਵੀ ਸਾਰਿਆਂ ਵਲੋਂ ਪ੍ਰਵਾਨ ਕੀਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਹੁਣ ਸਾਰਿਆਂ ਦੇ ਇਕੱਠੇ ਹੋਣ ਦਾ ਸਮਾਂ ਹੈ। ਵਿਦੇਸ਼ਾਂ ਵਿਚ ਬੈਠੇ ਲੋਕ ਵੀ ਆਖ ਰਹੇ ਹਨ ਕਿ ਹੁਣ ਅਕਾਲੀ ਦਲ ਨੂੰ ਇਕੱਠੇ ਹੋਣਾ ਚਾਹੀਦਾ ਹੈ।
ਸੁਖਦੇਵ ਸਿੰਘ ਢੀਂਡਸਾ ਸਿਹਤਯਾਬ ਨਾ ਹੋਣ ਦੇ ਬਾਵਜੂਦ ਵੀ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਧਾਰਮਿਕ ਸਜ਼ਾ ਪੂਰੀ ਕਰਨ ਲਈ ਅੱਜ ਤੱਕ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਆਪਣੀ ਧਾਰਮਿਕ ਸਜ਼ਾ ਪੂਰੀ ਕੀਤੀ ਉੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਸੁਖਬੀਰ ਬਾਦਲ ਉਪਰ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਗੁਰੂ ਰਾਮਦਾਸ ਪਾਤਸ਼ਾਹ ਦੀ ਪਵਿੱਤਰ ਜਗ੍ਹਾ ਉਤੇ ਗੋਲੀ ਚਲਾਉਣਾ ਬਹੁਤ ਹੀ ਮੰਦਭਾਗਾ ਹੈ।
ਉਹ ਅਕਾਲੀ ਦਲ ਦਲ ਤੋਂ ਵੱਖ ਨਹੀਂ ਉਹ ਅਕਾਲੀ ਜੰਮੇ ਅਕਾਲੀ ਹੀ ਰਹਿਣਗੇ। ਉਧਰ ਦੂਜੇ ਤਖ਼ਤ ਸਾਹਿਬ ਵਿਖੇ ਹਮਲਾ ਕਰਨ ਵਾਲੇ ਨੂੰ ਜੱਫਾ ਪਾਉਣ ਵਾਲੇ ਨੇ ਉਸ ਸਮੇਂ ਮੌਕੇ ਦੇ ਹਾਲਾਤ ਵੀ ਦੱਸੇ।