Farmers Protest: ਰਾਕੇਸ਼ ਟਿਕੈਤ ਦੇ ਬਿਆਨ ਉਤੇ ਸੁਖਜਿੰਦਰ ਖੋਸਾ ਦਾ ਪਲਟਵਾਰ
Farmers Protest: ਖਨੌਰੀ ਸਰਹੱਦ ਉਤੇ ਡਟੇ ਹੋਏ ਕਿਸਾਨਾਂ ਨੂੰ ਲੈ ਕੇ ਰਾਕੇਸ਼ ਟਿਕੈਤ ਵੱਲੋਂ ਦਿੱਤੇ ਗਏ ਬਿਆਨ ਉਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਆਗੂ ਸੁਖਜਿੰਦਰ ਸਿੰਘ ਖੋਸਾ ਨੇ ਪਲਟਵਾਰ ਕੀਤਾ ਹੈ।
Farmers Protest: ਖਨੌਰੀ ਸਰਹੱਦ ਉਤੇ ਡਟੇ ਹੋਏ ਕਿਸਾਨਾਂ ਨੂੰ ਲੈ ਕੇ ਰਾਕੇਸ਼ ਟਿਕੈਤ ਵੱਲੋਂ ਦਿੱਤੇ ਗਏ ਬਿਆਨ ਉਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਆਗੂ ਸੁਖਜਿੰਦਰ ਸਿੰਘ ਖੋਸਾ ਨੇ ਪਲਟਵਾਰ ਕੀਤਾ ਹੈ। ਖੋਸਾ ਨੇ ਕਿਹਾ ਕਿ ਟਿਕੈਤ ਦੇ ਇਸ ਬਿਆਨ ਤੋਂ ਉਸ ਦਾ ਚਿਹਰਾ ਬੇਨਕਾਬ ਹੋ ਗਿਆ ਤੇ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਭਾਜਪਾ ਨਾਲ ਰਲਿਆ ਹੋਇਆ ਹੈ। ਇਹ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਟਿਕੈਤ ਮੋਰਚੇ ਨੂੰ ਖ਼ਰਾਬ ਕਰ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਦੇ ਕਹਿਣ ਉਤੇ ਹੀ ਟੋਹਾਣਾ ਵਿੱਚ ਮਹਾਪੰਚਾਇਤ ਹੋਈ ਹੈ।
ਬੀਤੇ ਦਿਨ ਫਤਿਹਾਬਾਦ 'ਚ ਕਿਸਾਨ ਮਹਾਪੰਚਾਇਤ ਕਰਵਾਈ ਗਈ। ਇੱਥੇ ਪੁੱਜੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਖਨੌਰੀ ਸਰਹੱਦ ’ਤੇ ਚੱਲ ਰਹੀ ਕਿਸਾਨਾਂ ਦੀ ਹੜਤਾਲ ਦਾ ਕੇਂਦਰ ਸਰਕਾਰ ਨੂੰ ਫਾਇਦਾ ਪਹੁੰਚ ਰਿਹਾ ਹੈ। ਇਸ ਕਾਰਨ ਪੰਜਾਬ ਸਰਕਾਰ ਤੇ ਸਿੱਖ ਭਾਈਚਾਰੇ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਖਨੌਰੀ ਬਾਰਡਰ ਉਤੇ ਕਿਸਾਨਾਂ ਦਾ ਧਰਨਾ ਸਮਾਪਤ ਹੋਵੇ।
ਇਸ ਮੀਟਿੰਗ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਜੋਗਿੰਦਰ ਸਿੰਘ ਉਗਰਾਹਾ, ਹਰਿਆਣਾ ਕਿਸਾਨ ਆਗੂ ਜੋਗਿੰਦਰ ਨੈਨ ਸਮੇਤ ਕਈ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ ਸੀ। ਰਾਕੇਸ਼ ਟਿਕੈਤ ਨੇ ਇਸ ਮਹਾਪੰਚਾਇਤ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਜਦੋਂ ਕਿਸਾਨ ਅੰਦੋਲਨ ਹੋਵੇਗਾ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ ਪਰ ਦਿੱਲੀ ਨੂੰ ਅੰਦਰੋਂ ਘੇਰਨ ਦੀ ਬਜਾਏ ਕੇ.ਐਮ.ਪੀ. ਨੂੰ ਘੇਰਿਆ ਜਾਵੇਗਾ ਤਾਂ ਜੋ ਦਿੱਲੀ ਨੂੰ ਹਰ ਪਾਸਿਓਂ ਜਾਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ : Partap Singh Bajwa: ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨ ਦੀ ਕੀਤੀ ਮੰਗ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦਾ ਕੇਂਦਰ ਸਰਕਾਰ ਨੂੰ ਫਾਇਦਾ ਹੋ ਰਿਹਾ ਹੈ। ਇਸ ਨਾਲ ਪੰਜਾਬ ਸਰਕਾਰ ਦੇ ਅਕਸ ਨੂੰ ਢਾਹ ਲੱਗ ਰਹੀ ਹੈ ਤੇ ਸਿੱਖ ਭਾਈਚਾਰੇ ਦੇ ਕੁਝ ਲੋਕ ਇਸ ਧਰਨੇ ਕਾਰਨ ਸੜਕਾਂ ਜਾਮ ਕਰਨ ਤੋਂ ਨਾਰਾਜ਼ ਹਨ। ਇਸ ਲਈ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਇਹ ਧਰਨਾ ਲੰਬੇ ਸਮੇਂ ਤੱਕ ਜਾਰੀ ਰਹੇ।
ਇਹ ਵੀ ਪੜ੍ਹੋ : IND vs AUS: ਸਿਡਨੀ ਟੈਸਟ ਮੈਚ 'ਚ ਭਾਰਤ ਦੀ ਹਾਰ; ਆਸਟ੍ਰੇਲੀਆ ਨੇ 10 ਸਾਲ ਬਾਅਦ ਜਿੱਤੀ ਬਾਰਡਰ-ਗਵਾਸਕਰ ਟ੍ਰਾਫੀ