Punjab Politics: ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਕਾਂਗਰਸ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿਤਰਦੀ ਹੋਈ ਨਜ਼ਰ ਆ ਰਹੀ ਹੈ।


COMMERCIAL BREAK
SCROLL TO CONTINUE READING

ਦਰਅਸਲ ਵਿੱਚ ਕਾਂਗਰਸ ਦੇ ਸੀਨੀਅਰ ਨੇਤਾ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੀ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖਕੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਨੇ ਚਿੱਠੀ ਸੋਸ਼ਲ ਮੀਡੀਆ 'ਤੇ ਸਾਂਝੀ ਕਰਦਿਆਂ ਲਿਖਿਆ ਡੀਜੀਪੀ ਪੰਜਾਬ ਪੁਲਿਸ ਸਾਹਿਬ, ਤੁਹਾਨੂੰ ਭਰੇ ਮਨ ਨਾਲ ਪੱਤਰ ਲਿਖ ਰਿਹਾ ਹਾਂ ਕਿ ਵਿਰਸਾ ਸਿੰਘ ਵਲਟੋਹਾ, ਅਕਾਲੀ ਦਲ ਆਈ ਟੀ ਵਿੰਗ ਅਤੇ ਅਕਾਲੀ ਦਲ ਦੇ ਪ੍ਰਧਾਨ ਵਿਰੁੱਧ ਪਰਚਾ ਦਰਜ ਕੀਤਾ ਜਾਵੇ।


 



ਉਮੀਦ ਹੈ ਕਿ ਤੁਸੀ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬਣਦੀ ਕਾਰਵਾਈ ਕਰੋਗੇ। ਅੱਜ ਸਮੁੱਚੀ ਨਾਨਕ ਨਾਮ ਲੇਵਾ ਸਿੱਖ ਸੰਗਤ ਤੁਹਾਡੇ ਵਲ ਵੇਖ ਰਹੀ ਹੈ ਕਿ ਤੁਸੀ ਕੀ ਕਾਰਵਾਈ ਕਰਦੇ ਹੋ ? ਵਾਹਿਗੁਰੂ ਤੁਹਾਨੂੰ ਸਹੀ ਫੈਸਲਾ ਲੈਣ ਦੀ ਹਿੰਮਤ ਬਖਸ਼ੇ।


ਰੰਧਾਵਾ ਨੇ ਚਿੱਠੀ ਵਿੱਚ ਲਿਖਿਆ, ਪਿਛਲੇ ਇੱਕ ਦੋ ਦਿਨਾਂ ਤੋਂ ਸਿੱਖਾਂ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਹੋਰਨਾਂ ਤਖ਼ਤ ਸਹਿਬਾਨ ਤੇ ਉਸਦੇ ਸਤਿਕਾਰਤ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵਿਰੁੱਧ ਜੋ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ। ਉਨ੍ਹਾਂ ਵਿਰੁੱਧ ਜਾਤੀ ਸੂਚਕ ਵਰਤੇ ਗਏ, ਉਨ੍ਹਾਂ ਦੀਆਂ ਧੀਆਂ ਬਾਰੇ ਮਾੜੇ ਸ਼ਬਦ ਬੋਲੇ ਗਏ ਜੋ ਸਿੱਖ ਕੌਮ ਨੂੰ ਪ੍ਰਵਾਨਿਤ ਨਹੀਂ। 


ਕਾਬਿਲੇਗੌਰ ਹੈ ਕਿ ਬੀਤੇ ਕੱਲ੍ਹ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਇੱਕ ਵੀਡੀਓ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਉਨ੍ਹਾਂ ਨੂੰ ਦਿੱਤੀ ਜ਼ੈੱਡ ਸੁਰੱਖਿਆ ਵਾਪਸ ਲੈਣ ਦੀ ਵੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਕਿਉਂਕਿ ਉਹ ਹੁਣ ਕੋਈ ਅਹੁਦਾ ਨਹੀਂ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਇਸ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ।


ਉਹ ਆਪਣੇ ਛੋਟੇ ਜਿਹੇ ਘਰ ਵਿੱਚ ਰਹਿਣਾ ਚਾਹੁੰਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਲਟੋਹਾ ਵੱਲੋਂ ਦਿੱਤੀਆਂ ਧਮਕੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੀ ਚੁੱਪੀ ਉਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਸਿੰਘ ਸਾਹਿਬਾਨ ਦੇ ਹੁਕਮਾਂ ਤਹਿਤ ਵਲਟੋਹਾ ਵੱਲੋਂ ਖ਼ੁਦ ਅਕਾਲੀ ਦਲ ਦੀ ਹਾਈਕਮਾਂਡ ਨੂੰ ਦਿੱਤੇ ਗਏ ਅਸਤੀਫ਼ੇ ਦੇ ਬਾਵਜੂਦ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵਲਟੋਹਾ ਦੀ ਹਮਾਇਤ ਕਰਨ ਵਾਲੇ ਬਿਆਨ ਜਾਰੀ ਕਰ ਰਿਹਾ ਹੈ।