Farmers Protest:  ਕੇਂਦਰ ਵੱਲੋਂ ਮੰਨੀਆਂ ਮੰਗਾਂ ਤੇ ਹੋਰ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਥਾਂ ਮਰਨ ਵਰਤ ਉੱਤੇ ਬੈਠੇ ਸੁਖਜੀਤ ਸਿੰਘ ਹਰਦੋਝੰਡੇ ਨੇ ਅੱਜ ਡੱਲੇਵਾਲ ਹੱਥੋਂ ਨਾਰੀਅਲ ਪੀਣ ਉਪਰੰਤ ਮਰਨ ਵਰਤ ਸਮਾਪਤ ਕਰ ਦਿੱਤਾ ਹੈ। 


COMMERCIAL BREAK
SCROLL TO CONTINUE READING

ਖਨੌਰੀ ਬਾਰਡਰ 'ਤੇ 26 ਨਵੰਬਰ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਸੁਖਜੀਤ ਹਰਦੋਝੰਡੇ ਨੇ ਐੱਸਕੇਐੱਮ (ਗੈਰ-ਸਿਆਸੀ) ਤੇ ਕੇਐੱਮਐੱਮ ਦੀ ਸਾਂਝੀ ਮੀਟਿੰਗ 'ਚ ਲਏ ਫੈਸਲੇ ਮਗਰੋਂ ਦੁਪਹਿਰ 3 ਵਜੇ ਮਰਨ ਵਰਤ ਖਤਮ ਕਰ ਦਿੱਤਾ। ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਉਤੇ ਬੈਠੇ ਸੁਖਜੀਤ ਸਿੰਘ ਹਰਦੋਝੰਡੇ ਨੂੰ ਨਾਰੀਅਲ ਪਾਣੀ ਪਿਆ ਕੇ ਉਨ੍ਹਾਂ ਦਾ ਮਰਨ ਵਰਤ ਸਮਾਪਤ ਕੀਤਾ।


ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 26 ਨਵੰਬਰ ਤੋਂ ਉਨ੍ਹਾਂ ਮਰਨ ਵਰਤ ਉਤੇ ਬੈਠਣ ਦਾ ਫੈਸਲਾ ਕੀਤਾ ਸੀ ਪਰ ਪੰਜਾਬ ਸਰਕਾਰ ਦੇ ਕਹਿਣ ਉਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਹਿਰਾਸਤ 'ਚ ਲੈ ਕੇ ਡੀਐਮਸੀ 'ਚ ਦਾਖ਼ਲ ਕਰਵਾ ਦਿੱਤਾ ਅਤੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਪਰ ਦਬਾਅ ਹੇਠ ਆ ਕੇ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਗਿਆ।


ਇਸ ਤੋਂ ਬਾਅਦ ਉਹ ਰਾਤ ਨੂੰ ਖਨੌਰੀ ਬਾਰਡਰ ਪਹੁੰਚ ਗਏ। ਪਹਿਲਾਂ ਤੋਂ ਲਏ ਗਏ ਫੈਸਲੇ ਮੁਤਾਬਕ ਉਹ ਮਰਨ ਵਰਤ ਜਾਰੀ ਰੱਖਣਗੇ ਜਦਕਿ ਸੁਖਜੀਤ ਸਿੰਘ ਆਪਣਾ ਮਰਨ ਵਰਤ ਇੱਥੋਂ ਹੀ ਮੁਲਤਵੀ ਕਰਨਗੇ। ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਇਹ ਲੜਾਈ ਲੰਮਾ ਸਮਾਂ ਚੱਲਣ ਵਾਲੀ ਹੈ। ਜਿਸ ਲਈ ਇਕ ਤੋਂ ਬਾਅਦ ਇਕ ਕਿਸਾਨ ਆਗੂ ਮਰਨ ਵਰਤ 'ਤੇ ਬੈਠਣਗੇ।


ਇਹ ਵੀ ਪੜ੍ਹੋ : Nawanshahr News: 18 ਸਾਲ ਦੀ ਬਲਾਚੌਰ ਦੀ ਲੜਕੀ ਦਾ ਰਾਹੋ 'ਚ ਕਤਲ, ਪਰਿਵਾਰ ਨੇ ਲਗਾਇਆ ਜਬਰ ਜਨਾਹ ਦਾ ਦੋਸ਼


ਪ੍ਰਾਣ ਤਿਆਗਣ ਤੋਂ ਬਾਅਦ ਉਨ੍ਹਾਂ ਦਾ ਸਸਕਾਰ ਨਹੀਂ ਹੋਵੇਗਾ, ਸਗੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇੱਥੇ ਅੰਦੋਲਨ 'ਤੇ ਰੱਖਿਆ ਜਾਵੇਗਾ ਤੇ ਵਿਰੋਧ ਖਤਮ ਹੋਣ ਤੋਂ ਬਾਅਦ ਹੀ ਉਸ ਦਾ ਸਸਕਾਰ ਕੀਤਾ ਜਾਵੇਗਾ। ਪਹਿਲਾਂ ਕੀਤੇ ਗਏ ਲੜੀਵਾਰ ਮਰਨ ਵਰਤ ਦੇ ਐਲਾਨ ਮੁਤਾਬਕ ਸੁਖਜੀਤ ਸਿੰਘ ਹਰਦੋਝੰਡੇ ਵੱਲੋਂ ਆਪਣਾ ਮਰਨ ਵਰਤ ਮੁੜ ਸ਼ੁਰੂ ਕੀਤਾ ਜਾਵੇਗਾ।


ਇਹ ਵੀ ਪੜ੍ਹੋ : Dirba News: ਮੁੱਖ ਮੰਤਰੀ ਭਗਵੰਤ ਮਾਨ ਨੇ ਸਬ ਡਿਵੀਜ਼ਨਲ ਕੰਪਲੈਕਸ ਦਿੜਬਾ ਦਾ ਉਦਘਾਟਨ ਕੀਤਾ