Ludhiana News: ਭਾਜਪਾ ਦੇ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਨੇ ਕੰਗਨਾ ਰਣੌਤ ਖਿਲਾਫ਼ ਖੋਲ੍ਹਿਆ ਮੋਰਚਾ
Advertisement
Article Detail0/zeephh/zeephh2416241

Ludhiana News: ਭਾਜਪਾ ਦੇ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਨੇ ਕੰਗਨਾ ਰਣੌਤ ਖਿਲਾਫ਼ ਖੋਲ੍ਹਿਆ ਮੋਰਚਾ

Ludhiana News: ਭਾਜਪਾ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਤੇ ਜੰਮੂ, ਕਸ਼ਮੀਰ, ਲੇਹ ਤੇ ਲੱਦਾਖ ਦੇ ਪ੍ਰਭਾਰੀ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਫਿਲਮੀ ਅਦਾਕਾਰਾ ਕੰਗਨਾ ਰਣੌਤ ਉੱਪਰ ਸਵਾਲ ਚੁੱਕੇ।

Ludhiana News: ਭਾਜਪਾ ਦੇ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਨੇ ਕੰਗਨਾ ਰਣੌਤ ਖਿਲਾਫ਼ ਖੋਲ੍ਹਿਆ ਮੋਰਚਾ

Ludhiana News:  ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਤੇ ਜੰਮੂ, ਕਸ਼ਮੀਰ, ਲੇਹ ਤੇ ਲੱਦਾਖ ਦੇ ਪ੍ਰਭਾਰੀ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਫਿਲਮੀ ਅਦਾਕਾਰਾ ਕੰਗਨਾ ਰਣੌਤ ਉੱਪਰ ਸਵਾਲ ਚੁੱਕੇ ਅਤੇ ਕਿਹਾ ਕਿ ਐਮਰਜੈਂਸੀ ਫਿਲਮ ਪੰਜਾਬ ਦਾ ਮਾਹੌਲ ਖਰਾਬ ਕਰੇਗੀ। ਫਿਲਮ ਅਦਾਕਾਰਾ ਅਤੇ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਵਰਤੀ ਸ਼ਬਦਾਵਲੀ ਖਿਲਾਫ ਭਾਰਤ ਜਨਤਾ ਪਾਰਟੀ ਦੇ ਹੀ ਸੀਨੀਅਰ ਆਗੂ ਨੇ ਮੋਰਚਾ ਖੋਲ੍ਹ ਦਿੱਤਾ ਹੈ।

ਇਥੋਂ ਤੱਕ ਕਿ ਉਨ੍ਹਾਂ ਨੇ ਕੰਗਨਾ ਦੀ ਪਰਵਰਿਸ਼ ਉਤੇ ਵੀ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ ਅਤੇ ਕਿਹਾ ਹੈ ਕਿ ਪਾਰਟੀ ਨੂੰ ਮੰਡੀ ਵਿੱਚੋਂ ਇਸ ਫਿਲਮ ਅਦਾਕਾਰਾ ਦੀ ਬਜਾਏ ਕਿਸੇ ਵਰਕਰ ਨੂੰ ਟਿਕਟ ਦੇਣੀ ਚਾਹੀਦੀ ਸੀ। ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਤੇ ਜੰਮੂ, ਕਸ਼ਮੀਰ, ਲੇਹ ਤੇ ਲੱਦਾਖ ਦੇ ਪ੍ਰਭਾਰੀ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੰਗਨਾ ਰਣੌਤ ਵੱਲੋਂ ਵਰਤੀ ਗਈ ਸ਼ਬਦਾਵਲੀ ਨੇ ਪਾਰਟੀ ਨੂੰ ਸ਼ਰਮਸਾਰ ਕਰ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਪਾਰਟੀ ਇਸ ਮੁਕਾਮ ਤੱਕ ਬਹੁਤ ਕੁਰਬਾਨੀਆਂ ਦੇ ਕੇ ਪਹੁੰਚੀ ਹੈ ਅਤੇ ਉਨ੍ਹਾਂ ਨੇ ਪੰਜਾਬ ਅੰਦਰ ਅੱਤਵਾਦ ਦਾ ਦੌਰ ਵੀ ਦੇਖਿਆ ਹੈ। ਫਿਲਮੀ ਅਦਾਕਾਰਾ ਵੱਲੋਂ ਅਜਿਹੀ ਸ਼ਬਦਾਵਲੀ ਵਰਤਣਾ ਬਹੁਤ ਗਲਤ ਹੈ। ਇਸਨੂੰ ਲੈ ਕੇ ਉਨ੍ਹਾਂ ਨੇ ਕੰਗਨਾ ਰਣੌਤ ਦੀ ਪਰਵਰਿਸ਼ ਉਤੇ ਵੀ ਸਵਾਲ ਖੜ੍ਹੇ ਕੀਤੇ।

ਇਹ ਵੀ ਪੜ੍ਹੋ : Punjab Cabinet meeting Live Updates: ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਅਧਿਆਪਕ ਦਿਵਸ ਦੀਆਂ ਮੁਬਾਰਕਾਂ, ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਇਨ੍ਹਾਂ ਉੱਪਰ ਹੱਥ ਨਾ ਹੋਵੇ, ਤਾਂ ਇਨ੍ਹਾਂ ਨੂੰ ਕਿਸੇ ਨੇ ਨਹੀਂ ਪੁੱਛਣਾ। ਕੰਗਨਾ ਰਣੌਤ ਦੀ ਆਗਾਮੀ ਫਿਲਮ ਐਮਰਜੈਂਸੀ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਇਹ ਫਿਲਮ ਪੰਜਾਬ ਅੰਦਰ ਆਪਸੀ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਵਾਲੀ ਹੈ। ਇਸ ਫਿਲਮ ਨੂੰ ਇਜਾਜ਼ਤ ਨਹੀਂ ਮਿਲਣੀ ਚਾਹੀਦੀ। ਕਾਬਿਲੇਗੌਰ ਕਿ ਕੰਗਨਾ ਰਣੌਤ ਦੀ ਫਿਲਮ ਦਾ ਪੰਜਾਬ ਵਿੱਚ ਕਾਫੀ ਵਿਰੋਧ ਹੋ ਰਿਹਾ ਹੈ।

ਇਹ ਵੀ ਪੜ੍ਹੋ : Gurdaspur News: ਸਹੁਰੇ ਵੱਲੋਂ ਜਵਾਈ ਨੂੰ ਫਸਾਉਣ ਲਈ ਔਰਤ ਦੇ ਕਤਲ ਮਾਮਲੇ 'ਚ ਸਾਬਕਾ ਏਡੀਜੀਪੀ ਰਾਮ ਸਿੰਘ ਸਮੇਤ 8 ਅਧਿਕਾਰੀ ਤਲਬ

Trending news