Sukhpal Khaira News: ਸੁਖਪਾਲ ਸਿੰਘ ਖਹਿਰਾ ਨੂੰ ਕੋਈ ਰਾਹਤ ਨਹੀਂ, ਅਦਾਲਤ ਨੇ 2 ਨਵੰਬਰ ਤੱਕ ਫੈਸਲਾ ਰਾਖਵਾਂ ਰੱਖਿਆ
Sukhpal Khaira News: ਵਿਧਾਇਕ ਸੁਖਪਾਲ ਸਿੰਘ ਦੇ ਕਰੀਬੀ ਜਸਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਦੇ ਵਕੀਲ ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਬਹਿਸ ਹੋਈ। ਜਿਸ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਅਗਲੀ ਤਰੀਕ 2 ਨਵੰਬਰ ਰੱਖੀ ਹੈ।
Sukhpal Khaira News: ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ। ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਹੋਈ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵਿੱਚ ਹੋਈ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ 2 ਨਵੰਬਰ ਤੱਕ ਰਾਖਵਾਂ ਰੱਖ ਲਿਆ ਹੈ। ਇਸ ਗੱਲ ਦੀ ਪੁਸ਼ਟੀ ਸੁਖਪਾਲ ਸਿੰਘ ਖਹਿਰਾ ਦੇ ਕਰੀਬੀ ਜਸਮੀਤ ਸਿੰਘ ਨੇ ਵੀ ਕੀਤੀ ਹੈ।
ਵਿਧਾਇਕ ਸੁਖਪਾਲ ਸਿੰਘ ਦੇ ਕਰੀਬੀ ਜਸਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਦੇ ਵਕੀਲ ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਬਹਿਸ ਹੋਈ। ਜਿਸ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਅਗਲੀ ਤਰੀਕ 2 ਨਵੰਬਰ ਰੱਖੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਖਹਿਰਾ ਨੂੰ 2 ਨਵੰਬਰ ਨੂੰ ਜ਼ਮਾਨਤ ਮਿਲ ਜਾਵੇਗੀ।
ਇਹ ਵੀ ਪੜ੍ਹੋ: Rupnagar Latest Video: ਰੋਪੜ 'ਚ ਇਨਸਾਨੀਅਤ ਸ਼ਰਮਸਾਰ, ਕੁਪੱਤ ਨੇ ਮਾਂ 'ਤੇ ਕੀਤਾ ਅਣਮਨੁੱਖੀ ਤਸ਼ੱਦਦ, ਧੀ ਤੇ ਸਮਾਜ ਸੇਵੀ ਸੰਸਥਾ ਨੇ ਬਚਾਇਆ
ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਮਾਨਯੋਗ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਅੱਜ ਸੁਣਵਾਈ ਹੋਈ ਅਤੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ ਅਤੇ 2 ਨਵੰਬਰ ਦੀ ਤਰੀਕ ਦਿੱਤੀ ਹੈ।
ਕਾਬਿਲੇਗੌਰ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੁਖਪਾਲ ਸਿੰਘ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ 4 ਸਤੰਬਰ ਨੂੰ ਕੀਤਾ ਗਿਆ ਸੀ ਅਤੇ 24 ਦਿਨ ਦੀ ਮਿਹਨਤ ਤੋਂ ਬਾਅਦ ਐਸਆਈਟੀ ਟੀਮ ਵੱਲੋਂ ਉਨ੍ਹਾਂ ਨੂੰ 28 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ. ਆਈ. ਜੀ. ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿੱਚ ਦੋ ਐੱਸ. ਐੱਸ. ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।