ਖਹਿਰਾ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਕੱਸਿਆ ਤੰਜ, `ਭ੍ਰਿਸ਼ਟਾਚਾਰ ਮਾਮਲੇ ’ਚ 3.71 ਲੱਖ ਸ਼ਿਕਾਇਤਾਂ ਚੋਂ ਕਾਰਵਾਈ ਸਿਰਫ਼ 172 ਮਾਮਲਿਆਂ ’ਚ ਹੋਈ`
ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭ੍ਰਿਸ਼ਟਾਚਾਰ ਨੂੰ ਨਕੇਲ ਕੱਸਣ ਦੇ ਮਾਮਲੇ ’ਚ ਸੂਬੇ ਦੀ ਮਾਨ ਸਰਕਾਰ ਨੂੰ ਘੇਰਿਆ ਹੈ ਉਨ੍ਹਾਂ ਬਕਾਇਦਾ ਇੱਕ ਅਖ਼ਬਾਰ ਦੀ ਕਟਿੰਗ ਆਪਣੇ ਟਵਿੱਟਰ ਅਕਾਊਂਟ ’ਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ ਟੈੱਗ ਕਰਦਿਆਂ ਲਿਖਿਆ
Khaira Tweet on Anti Corruption Campaign: ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭ੍ਰਿਸ਼ਟਾਚਾਰ ਨੂੰ ਨਕੇਲ ਕੱਸਣ ਦੇ ਮਾਮਲੇ ’ਚ ਸੂਬੇ ਦੀ ਮਾਨ ਸਰਕਾਰ ਨੂੰ ਘੇਰਿਆ ਹੈ
ਉਨ੍ਹਾਂ ਬਕਾਇਦਾ ਇੱਕ ਅਖ਼ਬਾਰ ਦੀ ਕਟਿੰਗ ਆਪਣੇ ਟਵਿੱਟਰ ਅਕਾਊਂਟ ’ਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ ਟੈੱਗ ਕਰਦਿਆਂ ਲਿਖਿਆ ਕਿ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੁੱਲ 3.71 ਲੱਖ ਸ਼ਿਕਾਇਤਾਂ ਪ੍ਰਾਪਤ ਹੋਈਆਂ ਪਰ ਉਨ੍ਹਾਂ ’ਚੋਂ ਸਿਰਫ਼ 172 ’ਤੇ ਹੀ ਕਾਰਵਾਈ ਕੀਤੀ ਗਈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਕਿੰਨੀ ਕੁ ਗੰਭੀਰ ਹੈ।
ਸੁਖਪਾਲ ਖਹਿਰਾ ਨੇ ਟਵੀਟ ’ਚ ਲਿਖਿਆ CM ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦਾ ਡਾਟਾ ਉਨ੍ਹਾਂ ਦੀ ਵੱਡੀ ਖ਼ਾਮੀ ਦਾ ਪਰਦਾਫਾਸ਼ ਕਰਦਾ ਹੈ ਕਿਉਂਕਿ 2022 ਵਿੱਚ 3.71 ਲੱਖ ਸ਼ਿਕਾਇਤਾਂ ਆਈਆਂ ਪਰ ਕੇਵਲ 172 ਐਫਆਈਆਰ ਦਰਜ ਹੋਈਆਂ।
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ ’ਚ ਪੱਖਪਾਤੀ ਰਵਈਆ: ਖਹਿਰਾ
ਸਰਕਾਰ ਵਲੋਂ ਜਿਸ ਢੰਗ ਨਾਲ ਸਾਬਕਾ ਮੰਤਰੀ ਫ਼ੌਜਾ ਸਿੰਘ ਸਰਾਰੀ (Fauja Singh Sarari) ਦਾ ਬਚਾਅ ਕੀਤਾ ਗਿਆ, 6 ਮਹੀਨਿਆਂ ਤੱਕ ਨਾ ਕੋਈ ਐੱਫ਼. ਆਈ. ਆਰ. (FIR) ਅਤੇ ਨਾ ਕੋਈ ਜਵਾਬਦੇਹੀ, ਦਰਸਾਉਂਦਾ ਹੈ ਕਿ ਸਰਕਾਰ ਦੀ ਇਹ ਮੁਹਿੰਮ ਸਿਰਫ਼ ਚੁਣਵੇਂ ਅਤੇ ਕਮਜ਼ੋਰ ਲੋਕਾਂ ਖ਼ਿਲਾਫ਼ ਇਸਤੇਮਾਲ ਕਰਨ ਲਈ ਹੈ।
ਕੁਝ ਦਿਨ ਪਹਿਲਾਂ ਵਿਜੀਲੈਂਸ ਬਿਓਰੋ ਵਲੋਂ ਪੇਸ਼ ਕੀਤਾ ਗਿਆ ਰਿਪੋਰਟ ਕਾਰਡ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵਿਜੀਲੈਂਸ ਬਿਓਰੋ (Vigilance Bureau) ਦੁਆਰਾ ਕਾਰਗੁਜ਼ਾਰੀ ਸਬੰਧੀ ਰਿਪੋਰਟ-ਕਾਰਡ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਰਿਸ਼ਵਤਖੋਰੀ ਦੇ 129 ਕੇਸਾਂ ਵਿੱਚ ਕੁੱਲ 172 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਵਿੱਚ 83 ਮੁਲਜ਼ਮ 65 ਟਰੈਪ ਕੇਸਾਂ ਵਿੱਚ ਅਤੇ 64 ਆਨਲਾਈਨ ਸ਼ਿਕਾਇਤਾਂ ਦੇ ਅਧਾਰ ਤੇ ਕਾਬੂ ਕੀਤੇ 89 ਵਿਅਕਤੀ ਸ਼ਾਮਲ ਹਨ।
1 ਜਨਵਰੀ ਤੋਂ 31 ਦਸੰਬਰ 2022 ਤੱਕ ਦਾ ਦਿੱਤਾ ਬਿਓਰਾ
ਵਿਜੀਲੈਂਸ ਬਿਓਰੋ ਵਲੋਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ’ਚ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਸਬੰਧੀ ਵਿਆਪਕ ਮੁਹਿੰਮ ਚਲਾਈ ਗਈ ਹੈ। ਵਿਭਾਗ ਦੁਆਰਾ 1 ਜਨਵਰੀ 2022 ਤੋਂ 31 ਦਸੰਬਰ 2022 ਤੱਕ ਪੰਜਾਬ ਪੁਲਿਸ ਦੇ 30 ਮੁਲਾਜ਼ਮ, ਮਾਲ ਵਿਭਾਗ ਦੇ 13, ਬਿਜਲੀ ਵਿਭਾਗ ਦੇ 5 ਅਤੇ ਸਥਾਨਕ ਸਰਕਾਰਾਂ ਵਿਭਾਗ ਦੇ 4 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹਰਸਿਮਰਤ ਕੌਰ ਬਾਦਲ ਦਾ ਰਾਹੁਲ ਗਾਂਧੀ ਨੂੰ ਸਵਾਲ,"ਕੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਦਾ ਬੱਜਰ ਗੁਨਾਹ ਕਬੂਲੋਗੇ?"